13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜੀ.ਟੀ.ਬੀ. ਖ਼ਾਲਸਾ ਸਕੂਲ ਵਿਖੇ ਸੀ. ਬੀ. ਐੱਸ. ਈ. ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

ਮਲੋਟ, 12 ਸਤੰਬਰ (ਪਾਟਿਲ)-ਜੀ. ਟੀ.

ਅਜੀਤ ਡੈਸਕ 13-09-2026
ਮਲੋਟ, 12 ਸਤੰਬਰ (ਪਾਟਿਲ)-ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਮਲੋਟ ਵਿਖੇ ਸੀ.ਬੀ.ਐੱਸ.ਈ. ਵਲੋਂ ਇਕ ਰੋਜ਼ਾ (ਸਮਰੱਥਾ ਨਿਰਮਾਣ ਪ੍ਰੋਗਰਾਮ) ਕਰਵਾਇਆ ਗਿਆ, ਜਿਸ ਵਿਚ ਕਰੀਬ 50 ਅਧਿਆਪਕਾਂ ਨੇ ਭਾਗ ਲਿਆ। ਇਸ ਮੌਕੇ ਰਿਚਾ ਲੂਣਾ ਐੱਸ.ਸੀ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹਰੀਪੁਰਾ ਅਬੋਹਰ ਅਤੇ ਗੁਰਜੋਤ ਸਿੰਘ ਰੰਧਾਵਾ ਪ੍ਰਿੰਸੀਪਲ ਆਕਸਫੋਰਡ ਇੰਟਰਨੈਸ਼ਨਲ ਸਕੂਲ ਸਿੰਘੇਵਾਲਾ ਨੇ ਰਿਸੋਰਸ ਪਰਸਨ ਵਜੋਂ ਪਹੁੰਚੇ। ਪ੍ਰੋਗਰਾਮ ਦੌਰਾਨ (ਕਹਾਣੀ ਸੁਣਾਉਣ ਦੀ ਕਲਾ) ਸੰਬੰਧੀ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਅਧਿਆਪਕਾਂ ਨੂੰ ਕਹਾਣੀ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਦੇਣ, ਉਨ੍ਹਾਂ ਦੀ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨ ਤੇ ਕਲਾਸਰੂਮ ਅਧਿਆਪਨ ਨੂੰ ਹੋਰ ਰੁਚਿਕਰ ਤੇ ਪ੍ਰਭਾਵਸ਼ਾਲੀ ਬਣਾਉਣ ਸੰਬੰਧੀ ਮਹੱਤਵਪੂਰਨ ਤਕਨੀਕਾਂ ਨਾਲ ਜਾਣੂ ਕਰਵਾਇਆ ਗਿਆ। ਰਿਸੋਰਸ ਪਰਸਨਾਂ ਵਲੋਂ ਅਧਿਆਪਕਾਂ ਨਾਲ ਨਵੀਆਂ ਸਿੱਖਿਆਤਮਕ ਤਕਨੀਕਾਂ ਤੇ ਪ੍ਰਭਾਵਸ਼ਾਲੀ ਅਧਿਆਪਨ ਵਿਧੀਆਂ ਸੰਬੰਧੀ ਵਿਚਾਰ ਵੀ ਸਾਂਝੇ ਕੀਤੇ ਗਏ। ਵਰਕਸ਼ਾਪ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਸਰਗਰਮੀ ਨਾਲ ਭਾਗ ਲਿਆ। ਪ੍ਰੋਗਰਾਮ ਦੇ ਅੰਤ ਵਿਚ ਪ੍ਰਿੰਸੀਪਲ ਹੇਮਲਤਾ ਕਪੂਰ ਨੇ ਦੋਵੇਂ ਰਿਸੋਰਸ ਪਰਸਨਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਨੈਸ਼ਨਲ ਲੋਕ ਅਦਾਲਤ ਵਿਚ 28,800 ਕੇਸਾਂ ਦਾ ਨਿਪਟਾਰਾ ਅਗਲੀ ਖ਼ਬਰ ਗੁਰਵਿੰਦਰ ਸਿੰਘ ਧਾਲੀਵਾਲ ਰਾਜਾ ਬਰਕੰਦੀ ਜ਼ਿਲ੍ਹਾ ਯੁਵਾ ਮੋਰਚਾ ਭਾਜਪਾ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।