13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨੈਸ਼ਨਲ ਲੋਕ ਅਦਾਲਤ ਵਿਚ 28,800 ਕੇਸਾਂ ਦਾ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਜਸਵਿੰਦਰ ਸ਼ੀਮਰ ਦੀ ਅਗਵਾਈ ਹੇਠ ਸਾਲ 2026 ਦੀ ਤੀਜੀ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ 6, ਮਲੋਟ ਵਿਖੇ 4 ਅਤੇ ਗਿੱਦੜਬਾਹਾ ਵਿਖੇ 3 ਬੈਂਚ ਸਥਾਪਤ ਕੀਤੇ ਗਏ।

ਅਜੀਤ ਡੈਸਕ 13-09-2026
ਸ੍ਰੀ ਮੁਕਤਸਰ ਸਾਹਿਬ, 12 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਜਸਵਿੰਦਰ ਸ਼ੀਮਰ ਦੀ ਅਗਵਾਈ ਹੇਠ ਸਾਲ 2026 ਦੀ ਤੀਜੀ ਨੈਸ਼ਨਲ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ 6, ਮਲੋਟ ਵਿਖੇ 4 ਅਤੇ ਗਿੱਦੜਬਾਹਾ ਵਿਖੇ 3 ਬੈਂਚ ਸਥਾਪਤ ਕੀਤੇ ਗਏ। ਲੋਕ ਅਦਾਲਤ ਵਿਚ ਪਾਣੀ-ਸੀਵਰੇਜ, ਜ਼ਮੀਨੀ ਮਾਮਲੇ, ਮੋਟਰ ਐਕਸੀਡੈਂਟ, ਪਰਿਵਾਰਕ ਝਗੜੇ, ਟ੍ਰੈਫ਼ਿਕ ਚਲਾਨ, ਬੈਂਕ ਕੇਸ, ਬਿਜਲੀ ਚੋਰੀ, ਸਿਵਲ ਸੂਟ, ਐੱਨ.ਆਈ. ਐਕਟ ਦੀ ਧਾਰਾ 138 ਅਤੇ ਹੋਰ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਕੁੱਲ 29,000 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿਚੋਂ ਲਗਪਗ 28,800 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਇੰਚਾਰਜ ਸਕੱਤਰ ਰੂਪਾ ਧਾਲੀਵਾਲ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਹੁੰਦਾ ਹੈ। ਇਸ ਨਾਲ ਸਮੇਂ ਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਅਦਾਲਤੀ ਫ਼ੀਸ ਵੀ ਵਾਪਸ ਮਿਲਦੀ ਹੈ। ਲੋਕ ਅਦਾਲਤ ਦੇ ਐਵਾਰਡ ਨੂੰ ਸਿਵਲ ਕੋਰਟ ਦੀ ਡਿਗਰੀ ਦੇ ਬਰਾਬਰ ਮਾਨਤਾ ਪ੍ਰਾਪਤ ਹੈ ਅਤੇ ਇਸ ਦੇ ਖ਼ਿਲਾਫ਼ ਅਪੀਲ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਸਾਲ 2026 ਦੀ ਚੌਥੀ ਲੋਕ ਅਦਾਲਤ 12 ਦਸੰਬਰ ਨੂੰ ਲਗਾਈ ਜਾਵੇਗੀ।
ਪਿਛਲੀ ਖ਼ਬਰ ਪਿੰਡ ਮੋਤਲੇਵਾਲਾ, ਚੱਕ ਮੋਤਲੇਵਾਲਾ ਅਤੇ ਵੱਟੂ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ ਅਗਲੀ ਖ਼ਬਰ ਜੀ.ਟੀ.ਬੀ. ਖ਼ਾਲਸਾ ਸਕੂਲ ਵਿਖੇ ਸੀ. ਬੀ. ਐੱਸ. ਈ. ਦਾ ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।