ਮੈਡੀਕਲ ਹਸਪਤਾਲ ’ਚ ਵੈਂਟੀਲੇਟਰ ਸਹੂਲਤ ਲਈ ਤੁਰੰਤ ਕਾਰਵਾਈ ਕਰਨ ਮੁੱਖ ਮੰਤਰੀ ਪੰਜਾਬ :ਅਰਸ਼ ਸੱਚਰ
ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਚ ਇਕ ਮਰੀਜ਼ ਦੇ ਪਰਿਵਾਰ ਵਲੋਂ ਐਮਰਜੈਂਸੀ ਦੌਰਾਨ ਵੈਂਟੀਲੇਟਰ ਲਈ ਮਦਦ ਮੰਗੇ ਜਾਣ ਤੋਂ ਬਾਅਦ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ। ਅਰਸ਼ ਸੱਚਰ ਨੇ ਦੱਸਿਆ ਕਿ ਪਰਿਵਾਰ ਦੀ ਕਾਲ ਮਿਲਣ ’ਤੇ ਉਨ੍ਹਾਂ ਨੇ ਤੁਰੰਤ ਮੈਡੀਕਲ ਸੁਪਰਡੈਂਟ ਨਾਲ ਸੰਪਰਕ ਕੀਤਾ ਪਰ ਲੋੜੀਂਦੀ ਵੈਂਟੀਲੇਟਰ ਸਹੂਲਤ ਉਪਲਬਧ ਨਾ ਹੋਣ ਦੀ ਜਾਣਕਾਰੀ ਮਿਲੀ।
ਮ
ਮਾਨਸਾ ਵਿਖੇ ਖੇਡ ਮੁਕਾਬਲਿਆਂ ਮੌਕੇ ਖਿਡਾਰਨਾਂ ਨਾਲ ਵਿਧਾਇਕ ਡਾ. ਵਿਜੇ ਸਿੰਗਲਾ ਤੇ ਹੋਰ। ਤਸਵੀਰ : ਸੇਮੀ ਮਾਨਸਾ
14-09-2026
ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਚ ਇਕ ਮਰੀਜ਼ ਦੇ ਪਰਿਵਾਰ ਵਲੋਂ ਐਮਰਜੈਂਸੀ ਦੌਰਾਨ ਵੈਂਟੀਲੇਟਰ ਲਈ ਮਦਦ ਮੰਗੇ ਜਾਣ ਤੋਂ ਬਾਅਦ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫ਼ਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਦਖ਼ਲ ਦੇਣ ਦੀ ਬੇਨਤੀ ਕੀਤੀ ਹੈ। ਅਰਸ਼ ਸੱਚਰ ਨੇ ਦੱਸਿਆ ਕਿ ਪਰਿਵਾਰ ਦੀ ਕਾਲ ਮਿਲਣ ’ਤੇ ਉਨ੍ਹਾਂ ਨੇ ਤੁਰੰਤ ਮੈਡੀਕਲ ਸੁਪਰਡੈਂਟ ਨਾਲ ਸੰਪਰਕ ਕੀਤਾ ਪਰ ਲੋੜੀਂਦੀ ਵੈਂਟੀਲੇਟਰ ਸਹੂਲਤ ਉਪਲਬਧ ਨਾ ਹੋਣ ਦੀ ਜਾਣਕਾਰੀ ਮਿਲੀ। ਉਨ੍ਹਾਂ ਮੰਗ ਕੀਤੀ ਕਿ ਵੈਂਟੀਲੇਟਰ, ਆਈ.ਸੀ.ਯੂ. ਬੈੱਡ, ਆਕਸੀਜਨ ਅਤੇ ਹੋਰ ਜੀਵਨ-ਰੱਖਿਅਕ ਸਹੂਲਤਾਂ ਦੀ 24 ਘੰਟੇ ਉਪਲਬਧਤਾ ਤੁਰੰਤ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵਲੋਂ ਹਸਪਤਾਲ ਵਿਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੋਂ ਜ਼ਮੀਨੀ ਫੀਡਬੈਕ ਇਕੱਠੀ ਕੀਤੀ ਗਈ, ਜਿਸ ਦੌਰਾਨ ਐਮਰਜੈਂਸੀ ਸੇਵਾਵਾਂ, ਦਵਾਈ ਕਾਊਂਟਰ ਅਤੇ ਓ.ਪੀ.ਡੀ. ਸਲਿੱਪ ਪ੍ਰਣਾਲੀ ਵਿਚ ਵੀ ਸੁਧਾਰ ਦੀ ਲੋੜ ਸਾਹਮਣੇ ਆਈ। ਅਰਸ਼ ਸੱਚਰ ਨੇ ਕਿਹਾ ਕਿ ਮਰੀਜ਼ਾਂ ਅਤੇ ਪਰਿਵਾਰਾਂ ਨੂੰ ਆਪਣੀਆਂ ਸਮੱਸਿਆਵਾਂ ਜਾਂ ਫੀਡਬੈਕ ਸਾਂਝੀ ਕਰਨ ਤੋਂ ਰੋਕਣ ਜਾਂ ਹੌਸਲਾ ਘਟਾਉਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਮਰੀਜ਼ ਦੀ ਆਵਾਜ਼ ਨੂੰ ਰੋਕਣਾ ਹੱਲ ਨਹੀਂ ਹੈ। ਮਰੀਜ਼ਾਂ ਦੀ ਫੀਡਬੈਕ ਸੁਣ ਕੇ ਕਮੀਆਂ ਦੂਰ ਕਰਨਾ ਹੀ ਸਰਕਾਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰੇਗਾ। ਉਨ੍ਹਾਂ ਮੁੱਖ ਮੰ ਤਰੀ ਪੰਜਾਬ ਨੂੰ ਬੇਨਤੀ ਕੀਤੀ ਕਿ ਵੈਂਟੀਲੇਟਰ ਦੇ ਮਾਮਲੇ ਵਿਚ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਬਾਕੀ ਸਾਹਮਣੇ ਆਈਆਂ ਕਮੀਆਂ ਦੀ ਸਮਾਂਬੱਧ ਜਾਂਚ ਕਰਵਾ ਕੇ ਸੁਧਾਰ ਯਕੀਨੀ ਬਣਾਇਆ ਜਾਵੇ।