14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਬਿਜਲੀ ਕੱਟਾਂ ਨੂੰ ਲੈ ਕੇ ਸਾਬਕਾ ਵਜ਼ੀਰ ਮਲੂਕਾ ਨੇ ਘੇਰੀ ਸੂਬਾ ਸਰਕਾਰ

ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)-ਸੂਬੇ ਅੰਦਰ ਬਿਜਲੀ ’ਤੇ ਲੱਗ ਰਹੇ ਲਗਾਤਾਰ ਤੇ ਲੰਬੇ ਕੱਟਾਂ ਦੇ ਮਾਮਲੇ ’ਚ ਸਰਕਾਰ ਨੂੰ ਲੰਬੇ ਹੱਥੀਂ ਲੈਂਦੇ ਹੋਏ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੋਸ਼ ਲਗਾਏ ਕਿ ਮੌਜੂਦਾ ਸੂਬਾ ਸਰਕਾਰ ਲੋਕਾਂ ਨੂੰ ਘਰੇਲੂ ਖੇਤੀਬਾੜੀ ਅਤੇ ਉਦਯੋਗਾਂ ਲਈ ਲੋੜੀਂਦੀ ਬਿਜਲੀ ਦੇਣ ਵਿਚ ਫ਼ੇਲ੍ਹ ਸਾਬਿਤ ਹੋਈ ਹੈ। ਸਾਬਕਾ ਕੈਬਨਿਟ ਮੰਤਰੀ ਮਲੂਕਾ ਨੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਸੂਬੇ ਦੇ ਲੋਕਾਂ ਦਾ ਜਿਊਣਾ ਹਾਲੋ ਬੇ ਹਾਲ ਹੋ ਗਿਆ ਹੈ।

ਅਜੀਤ ਡੈਸਕ 14-09-2026
ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)-ਸੂਬੇ ਅੰਦਰ ਬਿਜਲੀ ’ਤੇ ਲੱਗ ਰਹੇ ਲਗਾਤਾਰ ਤੇ ਲੰਬੇ ਕੱਟਾਂ ਦੇ ਮਾਮਲੇ ’ਚ ਸਰਕਾਰ ਨੂੰ ਲੰਬੇ ਹੱਥੀਂ ਲੈਂਦੇ ਹੋਏ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦੋਸ਼ ਲਗਾਏ ਕਿ ਮੌਜੂਦਾ ਸੂਬਾ ਸਰਕਾਰ ਲੋਕਾਂ ਨੂੰ ਘਰੇਲੂ ਖੇਤੀਬਾੜੀ ਅਤੇ ਉਦਯੋਗਾਂ ਲਈ ਲੋੜੀਂਦੀ ਬਿਜਲੀ ਦੇਣ ਵਿਚ ਫ਼ੇਲ੍ਹ ਸਾਬਿਤ ਹੋਈ ਹੈ। ਸਾਬਕਾ ਕੈਬਨਿਟ ਮੰਤਰੀ ਮਲੂਕਾ ਨੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਸੂਬੇ ਦੇ ਲੋਕਾਂ ਦਾ ਜਿਊਣਾ ਹਾਲੋ ਬੇ ਹਾਲ ਹੋ ਗਿਆ ਹੈ। ਅੱਜ ਕੱਲ੍ਹ ਦੀ ਜੀਵਨ ਜਾਂਚ ਦਾ ਪਾਵਰ ਸੈਕਟਰ ਸਭ ਤੋਂ ਅਹਿਮ ਹਿੱਸਾ ਹੈ। ਇਸ ਤੋਂ ਬਿਨਾਂ ਸਾਰੇ ਕਾਰੋਬਾਰ ਰੁਕ ਜਾਂਦੇ ਹਨ। ਕਿਸਾਨਾਂ ਨੂੰ ਇਸ ਸਮੇਂ ਸਭ ਤੋਂ ਜ਼ਿਆਦਾ ਬਿਜਲੀ ਦੀ ਲੋੜ ਹੈ, ਕਿਉਂਕਿ ਝੋਨੇ ਦੀ ਫ਼ਸਲ ਪੱਕਣ ’ਤੇ ਹੈ ਤੇ ਪਾਣੀ ਲਾਉਣ ਦੀ ਸਖ਼ਤ ਲੋੜ ਹੈ। ਇਸ ਤੋਂ ਇਲਾਵਾ ਸੂਬੇ ਦੇ ਵਪਾਰੀ ਵੀ ਲਗਾਤਾਰ ਜਰਨੈਟਰਾਂ ਸਹਾਰੇ ਉਦਯੋਗ ਚਲਾ ਰਹੇ ਹਨ। ਸਰਕਾਰ ਨੇ ਸੂਬੇ ‘ਚ ਬਿਜਲੀ ਦੀ ਪੂਰਤੀ ਲਈ ਕਦੇ ਕੋਈ ਠੋਸ ਉਪਰਾਲੇ ਨਹੀਂ ਕੀਤੇ। ਪਿਛਲੀਆਂ ਸਰਕਾਰਾਂ ’ਚ ਬਿਜਲੀ ਸਪਲਾਈ ਸੰਬੰਧੀ ਬਿਜਲੀ ਮੰਤਰੀ, ਪੀ.ਐਸ.ਪੀ.ਐਲ ਅਤੇ ਮੁੱਖ ਮੰਤਰੀ ਇਸ ਸੰਬੰਧੀ ਮੀਟਿੰਗਾਂ ਕਰਦੇ ਰਹਿੰਦੇ ਸਨ। ਮੌਜੂਦਾ ਸਰਕਾਰ ਨੇ ਸਾਰਾ ਅਦਾਰਾ ਨੋਨ ਟੈਕਨੀਕਲ ਬੰਦਿਆ ਦੇ ਹਵਾਲੇ ਕਰ ਦਿੱਤਾ, ਜਿਨ੍ਹਾਂ ਨੂੰ ਬਿਜਲੀ ਦੀ ਜੇਨਰੇਸ਼ਨ ਸਪਲਾਈ ਜਾਂ ਟਰਾਂਸਮਿਸ਼ਨ ਸੰਬੰਧੀ ਕੋਈ ਜਾਣਕਾਰੀ ਨਹੀਂ ਹੈ। ਸੂਬੇ ’ ਚ ਬਿਜਲੀ ਦੀ ਮੰਗ ਹਰ ਸਾਲ ਤਕਰੀਬਨ 5 ਫ਼ੀਸਦੀ ਵਧ ਜਾਂਦੀ ਹੈ। ਇਸ ਲਈ ਸਮੇਂ-ਸਮੇਂ ’ਤੇ ਨਵੇਂ ਯੂਨਿਟ ਲਾਉਣ ਦੀ ਲੋੜ ਹੁੰਦੀ ਹੈ। ਮਲੂਕਾ ਨੇ ਕਿਹਾ ਕਿ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਤੋਂ ਬਾਅਦ ਇੱਕ ਵੀ ਯੂਨਿਟ ਨਹੀਂ ਲੱਗਿਆ। ਸਰਕਾਰ ਨੂੰ ਤੁਰੰਤ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ।
ਪਿਛਲੀ ਖ਼ਬਰ ਗੁਰੂਸਰ ਮਹਿਰਾਜ ਦੇ ਨੌਜਵਾਨਾਂ ਨੂੰ ਮਿਲੀ ਜਿੰਮ ਦੀ ਸਹੂਲਤ ਵਿਧਾਇਕ ਸਿੱਧੂ ਨੇ ਕੀਤਾ ਉਦਘਾਟਨ ਅਗਲੀ ਖ਼ਬਰ ਐਡਵੋਕੇਟ ਸਿੱਧੂ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਉਪ ਪ੍ਰਧਾਨ ਚੁਣੇ ਜਾਣ ’ਤੇ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।