14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਮਨਾਇਆ ਜਾਵੇਗਾ- ਐਮ.ਡੀ. ਜੈ ਸਿੰਘ

ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸਮੂਹ ਸਿੱਖਿਅਕ, ਸਾਹਿੱਤਿਕ ਅਤੇ ਸਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਡਾਇਰੈਕਟਰ ਅਤੇ ਸੀ.

ਅਜੀਤ ਡੈਸਕ 14-09-2026
ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸਮੂਹ ਸਿੱਖਿਅਕ, ਸਾਹਿੱਤਿਕ ਅਤੇ ਸਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਊਂਡੇਸ਼ਨ ਦੇ ਡਾਇਰੈਕਟਰ ਅਤੇ ਸੀ.ਐਮ.ਐਸ. ਗੁਰੂ ਕਾਂਸੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਐਮ.ਡੀ. ਜੈ ਸਿੰਘ ਨੇ ਦੱਸਿਆ ਕਿ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਸਫ਼ਰ ਪਿਛਲੇ ਵਰ੍ਹੇ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਅਤੇ ਸਰਪ੍ਰਸਤੀ ਹੇਠ ਸ਼ੁਰੂ ਕੀਤਾ ਗਿਆ ਸੀ। ਇਸ ਵਾਰ ਵੀ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ, ਸਮਾਜਿਕ ਅਤੇ ਸਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਰੋਹ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਜੈ ਸਿੰਘ ਨੇ ਕਿਹਾ ਕਿ ਪੰਜਾਬੀ ਸਿਰਫ਼ ਇੱਕ ਭਾਸ਼ਾ ਨਹੀਂ, ਸਗੋਂ ਪੰਜਾਬੀਆਂ ਦੀ ਪਹਿਚਾਣ, ਵਿਰਾਸਤ, ਸੱਭਿਆਚਾਰ ਅਤੇ ਸਾਂਝੀ ਚੇਤਨਾ ਦੀ ਆਵਾਜ਼ ਹੈ। ਸਦੀਆਂ ਤੋਂ ਪੰਜਾਬੀਆਂ ਦੀ ਸਾਹਿਤਕ ਅਤੇ ਸਭਿਆਚਾਰਕ ਬੋਲੀ ਰਹੀ ਪੰਜਾਬੀ ਨੂੰ ਵਿਸ਼ਵ ਪੱਧਰ ’ਤੇ ਇੱਕ ਵਿਸ਼ੇਸ਼ ਦਿਨ ਦੀ ਲੋੜ ਸੀ, ਜੋ ਕਿ (23 ਸਤੰਬਰ) ਨਿਸ਼ਚਿਤ ਕਰ ਦਿੱਤੀ ਗਈ ਹੈ। ਪੰਜਾਬੀ ਭਾਸ਼ਾ ਨਾਲ ਜੁੜੇ ਸਾਹਿਤਕਾਰਾਂ ਅਤੇ ਸਮਾਜ ਸੇਵੀਆਂ ਨੂੰ 23 ਸਤੰਬਰ ਨੂੰ ਸਕੂਲਾਂ, ਕਾਲਜਾਂ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿਚ ਪੰਜਾਬੀ ਭਾਸ਼ਾ ਸਬੰਧੀ ਕਵਿਤਾ, ਭਾਸ਼ਣ, ਲੇਖ ਲਿਖਣ ਅਤੇ ਸਭਿਆਚਾਰਕ ਪ੍ਰੋਗਰਾਮ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ 23 ਸਤੰਬਰ ਨੂੰ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵਿਖੇ ਹੋਣ ਵਾਲੇ ਮੁੱਖ ਅਤੇ ਇਤਿਹਾਸਕ ਸਮਾਰੋਹ ਵਿਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਸਮਾਰੋਹ ਵਿਚ ਸ਼ਾਮਿਲ ਹੋਣ ਦੇ ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਂਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਸ਼ਿ... ਅਗਲੀ ਖ਼ਬਰ ‘ ਸ਼ੀ ਰਨ ਪੰਜਾਬ’ ਮੈਰਾਥਨ ’ਚ ਫਤਿਹ ਕਾਲਜ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।