15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੰਜਾਬ ਨੈਸ਼ਨਲ ਪਾਰਟੀ ਦੀ ਮੀਟਿੰਗ ਹੋਈ

ਕੋਟਕਪੂਰਾ, 14 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਨੈਸ਼ਨਲ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਬੋਹੜ ਸਿੰਘ ਲੱਧੜ ਦੀ ਅਗਵਾਈ ਹੇਠ ਸਥਾਨਕ ਪਾਰਕ ਵਿਖੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਮੰਚ ’ਤੇ ਹੋਈ। ਜਿਸ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼ਿੰਦਰਪਾਲ ਸਿੰਘ ਮੁਹਾਲੀ, ਚੀਫ਼ ਜੁਡੀਸ਼ੀਅਲ ਸਕੱਤਰ ਮਨਿੰਦਰ ਸਿੰਘ ਰਾਜਪੁਰਾ ਸੂਬਾ ਕੋਆਰਡੀਨੇਟਰ, ਦਰਸ਼ਨ ਸਿੰਘ ਸੰਧੂ ਤੋਂ ਇਲਾਵਾ ਲੁਧਿਆਣਾ ਦੱਖਣੀ ਹਲਕਾ ਇੰਚਾਰਜ ਪਵਨਦੀਪ ਸਿੰਘ, ਹਲਕਾ ਇੰਚਾਰਜ ਪਾਇਲ ਸੁਖਮਿੰਦਰ ਸਿੰਘ ਸਮੇਤ ਹੋਰ ਵਰਕਰਾਂ ਨੇ ਹਿੱਸਾ ਲਿਆ।

ਅਜੀਤ ਡੈਸਕ 15-09-2026
ਕੋਟਕਪੂਰਾ, 14 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਪੰਜਾਬ ਨੈਸ਼ਨਲ ਪਾਰਟੀ ਦੀ ਮੀਟਿੰਗ ਹਲਕਾ ਇੰਚਾਰਜ ਬੋਹੜ ਸਿੰਘ ਲੱਧੜ ਦੀ ਅਗਵਾਈ ਹੇਠ ਸਥਾਨਕ ਪਾਰਕ ਵਿਖੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਮੰਚ ’ਤੇ ਹੋਈ। ਜਿਸ ਵਿਚ ਪਾਰਟੀ ਦੇ ਕੌਮੀ ਜਨਰਲ ਸਕੱਤਰ ਸ਼ਿੰਦਰਪਾਲ ਸਿੰਘ ਮੁਹਾਲੀ, ਚੀਫ਼ ਜੁਡੀਸ਼ੀਅਲ ਸਕੱਤਰ ਮਨਿੰਦਰ ਸਿੰਘ ਰਾਜਪੁਰਾ ਸੂਬਾ ਕੋਆਰਡੀਨੇਟਰ, ਦਰਸ਼ਨ ਸਿੰਘ ਸੰਧੂ ਤੋਂ ਇਲਾਵਾ ਲੁਧਿਆਣਾ ਦੱਖਣੀ ਹਲਕਾ ਇੰਚਾਰਜ ਪਵਨਦੀਪ ਸਿੰਘ, ਹਲਕਾ ਇੰਚਾਰਜ ਪਾਇਲ ਸੁਖਮਿੰਦਰ ਸਿੰਘ ਸਮੇਤ ਹੋਰ ਵਰਕਰਾਂ ਨੇ ਹਿੱਸਾ ਲਿਆ। ਪਾਰਟੀ ਜਨਰਲ ਸਕੱਤਰ ਸ਼ਿੰਦਰਪਾਲ ਸਿੰਘ ਨੇ ਦੱਸਿਆ ਕਿ ਪਾਰਟੀ ਦਾ ਆਉਣ ਵਾਲੀਆਂ-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਸਾਰੇ 117 ਹਲਕਿਆਂ ਤੋਂ ਚੋਣ ਲੜ੍ਹਨ ਦਾ ਟੀਚਾ ਹੈ, ਜੋ ਸਾਰਿਆਂ ਨੇ ਰਲਕੇ ਸਫ਼ਲ ਕਰਨਾ ਹੈ। ਉਨ੍ਹਾਂ ਪੰਜਾਬ ਅੰਦਰ ਦਿਨੋਂ ਦਿਨ ਕਤਲਾਂ, ਲੁੱਟਾਂ-ਖੋਹਾਂ ਤੇ ਜਬਰ ਜ਼ਿਨਾਹ ਦੀਆਂ ਵਾਪਰ ਰਹੀਆਂ ਘਟਨਾਵਾਂ ਦੀ ਵੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਦੱਸਿਆ ਕਿ ਗਰੀਬਾਂ ਨੂੰ ਮੁਫ਼ਤ ਦਾ ਰਾਸ਼ਨ ਦੇ ਕੇ ਕਿਰਤ ਤੋਂ ਵਾਂਝਾ ਕੀਤਾ ਹੋਇਆ ਹੈ, ਪੰਜਾਬ ਨੈਸ਼ਨਲ ਪਾਰਟੀ ਦੀ ਸਰਕਾਰ ਬਣਨ ’ਤੇ ਮੁਫ਼ਤ ਦੀਆਂ ਸਕੀਮਾਂ ਬੰਦ ਕਰਕੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਗੁਰਜੀਤ ਸਿੰਘ, ਜਗਤਾਰ ਸਿੰਘ, ਮੋਹਨ ਸਿੰਘ, ਤਰਸੇਮ ਸਿੰਘ, ਇਕਬਾਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਹਿੰਦੀ ਦਿਵਸ ਮਨਾਇਆ ਅਗਲੀ ਖ਼ਬਰ ਚਰਨਜੀਤ ਸਿੰਘ ਸਾਬਕਾ ਸਰਪੰਚ ਨੂੰ ਹਲਕਾ ਕੋਆਰਡੀਨੇਟਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।