16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਸਕੂਲੀ ਬੱਚਿਆਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਬਾਬਾ ਫ਼ਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ।

ਅਜੀਤ ਡੈਸਕ 16-09-2026
ਫ਼ਰੀਦਕੋਟ, 15 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਫ਼ਰੀਦਕੋਟ ਵਿਖੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਬਾਬਾ ਫ਼ਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਫ਼ਰੀਦਕੋਟ ਅਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ 16 ਸਤੰਬਰ ਨੂੰ ਭਾਸ਼ਣ ਮੁਕਾਬਲੇ ਅਤੇ 17 ਸਤੰਬਰ ਨੂੰ ਸ਼ਬਦ ਗਾਇਣ ਮੁਕਾਬਲੇ ਵੀ ਬਾਬਾ ਫ਼ਰੀਦ ਜੀ ਦੇ ਸਲੋਕਾਂ ਅਤੇ ਸ਼ਬਦਾਂ ਤੇ ਹੀ ਅਧਾਰਿਤ ਹੋਣਗੇ। ਇਨ੍ਹਾਂ ਸਾਰੇ ਮੁਕਾਬਲਿਆਂ ਦਾ ਨਤੀਜਾ 17 ਸਤੰਬਰ ਦਿਨ ਵੀਰਵਾਰ ਨੂੰ ਐਲਾਨਿਆ ਜਾਵੇਗਾ ਅਤੇ 23 ਸਤੰਬਰ ਨੂੰ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ। ਜਿਸ ਵਿਚ ਪਹਿਲਾ ਦਰਜਾ 10,000/, ਦੂਜਾ ਦਰਜਾ 7000/- ਅਤੇ ਤੀਜਾ ਦਰਜਾ 5000/- ਦੀ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਜੇਤੂ ਵਿਦਿਆਰਥੀਆਂ ਨੂੰ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਸੇਖੋਂ ਨੇ ਆਏ ਹੋਏ ਸਮੂਹ ਵਿਦਿਆਰਥੀਆਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਮੇਟੀ ਮੈਂਬਰਜ਼ ਚਰਨਜੀਤ ਸਿੰਘ ਸੇਖੋਂ, ਸੁਰਿੰਦਰ ਸਿੰਘ ਰੋਮਾਣਾ, ਡਾ. ਗੁਰਇੰਦਰ ਮੋਹਨ ਸਿੰਘ, ਦੀਪਇੰਦਰ ਸਿੰਘ ਸੇਖੋਂ, ਕੁਲਜੀਤ ਸਿੰਘ ਮੌਗੀਆਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰ ਪਾਲ ਸਿੰਘ ਬਰਾੜ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ ਚੱਠਾ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ 19ਵਾਂ ਤਰਕਸ਼ੀਲ ਨਾਟਕ ਮੇਲਾ 20 ਨੂੰ- ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।