17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਜਗਜੀਤ ਸਿੰਘ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ ਮੋਰਚਾ ਨਿਯੁਕਤ

ਕੋਟਕਪੂਰਾ, 16 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜਾਰੀ ਕੀਤੀ ਗਈ ਨਵੀਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਵਿਚ ਜਗਜੀਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਓ. ਬੀ.

ਅਜੀਤ ਡੈਸਕ 17-09-2026
ਕੋਟਕਪੂਰਾ, 16 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਜਾਰੀ ਕੀਤੀ ਗਈ ਨਵੀਂ ਜ਼ਿਲ੍ਹਾ ਫ਼ਰੀਦਕੋਟ ਦੀ ਟੀਮ ਵਿਚ ਜਗਜੀਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ ਮੋਰਚਾ ਨਿਯੁਕਤ ਕੀਤਾ ਗਿਆ ਹੈ। ਜਗਜੀਤ ਸਿੰਘ ਨੇ ਆਪਣੀ ਨਿਯੁਕਤੀ ’ਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਜੋ ਭਰੋਸਾ ਪ੍ਰਗਟਾਇਆ ਗਿਆ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਦੀ ਨਿਯੁਕਤੀ ’ਤੇ ਭਾਜਪਾ ਸੀਨੀਅਰ ਆਗੂ, ਸਤਪਾਲ ਸਿੰਘ ਰਾਮਗੜ੍ਹੀਆ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਨਵਿਤ ਗੁਪਤਾ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਉਮੀਦ ਜਤਾਈ ਕਿ ਉਹ ਪਾਰਟੀ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਪਵਨ ਕੁਮਾਰ ਸ਼ਰਮਾ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਨਵਿਤ ਗੁਪਤਾ ਵਪਾਰ ਸੈੱਲ ਜ਼ਿਲ੍ਹਾ ਪ੍ਰਧਾਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸੰਦੀਪ ਸਿੰਘ ਸੰਨੀ ਬਰਾੜ ਵਲੋਂ ਮੁਕੇਸ਼ ਗਰਗ ਨੂੰ ਜ਼ਿਲ੍ਹਾ ਉਪ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਗਲੀ ਖ਼ਬਰ ਬਾਬਾ ਫ਼ਰੀਦ ਮੇਲੇ ’ਚ ਗੜਬੜੀ ਰੋਕਣ ਲਈ ਪੁਲਿਸ ਹੋਈ ਪੂਰੀ ਤਰ੍ਹਾਂ ਮੁਸਤੈਦ ਹਥਿਆਰਾਂ ਸਮੇਤ ਸੋਸ਼ਲ ਮੀਡੀਆ ’ਤੇ ਰੀਲਾਂ ਪਾਉਣ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।