17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪਿੰਡ ਡੋਡ ਵਿਖੇ 30 ਪਰਿਵਾਰ ਭਾਜਪਾ ’ਚ ਸ਼ਾਮਿਲ ਹੋਏ ਨਵੇਂ ਸਰਕਲ ਪ੍ਰਧਾਨ ਨਾਰ ਸਿੰਘ ਬਰਾੜ ਸਨਮਾਨਿਤ

ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਦੇ ਪਿੰਡ ਡੋਡ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਬਾਜਾਖਾਨਾ ਸਰਕਲ ਦੇ ਨਵੇਂ ਨਿਯੁਕਤ ਸਰਕਲ ਪ੍ਰਧਾਨ ਨਾਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਪਹੁੰਚ ਕੇ ਡਾ.

ਅਜੀਤ ਡੈਸਕ 17-09-2026
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਹਲਕਾ ਜੈਤੋ ਦੇ ਪਿੰਡ ਡੋਡ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਬਾਜਾਖਾਨਾ ਸਰਕਲ ਦੇ ਨਵੇਂ ਨਿਯੁਕਤ ਸਰਕਲ ਪ੍ਰਧਾਨ ਨਾਰ ਸਿੰਘ ਬਰਾੜ ਦੇ ਗ੍ਰਹਿ ਵਿਖੇ ਪਹੁੰਚ ਕੇ ਡਾ. ਰਮਨਦੀਪ ਸਿੰਘ ਜੈਤੋ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ ਜ਼ਿਲ੍ਹਾ ਫ਼ਰੀਦਕੋਟ ਵਲੋਂ ਪਾਰਟੀ ਦੀ ਸਮੁੱਚੀ ਟੀਮ ਸਮੇਤ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਇਸ ਮੌਕੇ ਪਿੰਡ ਡੋਡ ਦੇ ਲਗਪਗ 30 ਪਰਿਵਾਰਾਂ ਨੇ ਭਾਰਤੀ ਜਨਤਾ ਪਾਰਟੀ ਵਿਚ ਸ਼ਮੂਲੀਅਤ ਕਰਦਿਆਂ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜਨ ਦਾ ਫ਼ੈਸਲਾ ਕੀਤਾ। ਡਾ. ਰਮਨਦੀਪ ਸਿੰਘ ਜੈਤੋ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਹਰ ਵਰਗ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਰਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਇਹ ਸਮੁੱਚਾ ਪ੍ਰੋਗਰਾਮ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ‘ਸੰਨੀ’ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਇਆ ਗਿਆ। ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ ਗਿਆ ਅਤੇ ਸੰਗਠਨ ਨੂੰ ਪਿੰਡ-ਪਿੰਡ ਤੱਕ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ ਗਿਆ। ਇਸ ਮੌਕੇ ਆਉਣ ਵਾਲੀ ਨਸ਼ਾ ਵਿਰੋਧੀ ਯਾਤਰਾ ਸਬੰਧੀ ਵੀ ਹਾਜ਼ਰ ਆਗੂਆਂ, ਵਰਕਰਾਂ ਅਤੇ ਨਵੇਂ ਸ਼ਾਮਿਲ ਹੋਏ ਪਰਿ ਵਾਰਾਂ ਨੂੰ ਜਾਣਕਾਰੀ ਦਿੱਤੀ ਗਈ। ਸਾਰਿਆਂ ਨੂੰ ਅਪੀਲ ਕੀਤੀ ਗਈ ਕਿ 24 ਤਾਰੀਖ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਨਸ਼ਾ ਵਿਰੋਧੀ ਯਾਤਰਾ ਵਿਚ ਸ਼ਮੂਲੀਅਤ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਦੇ ਇਸ ਉਪ ਰਾਲੇ ਦਾ ਹਿੱਸਾ ਬਣਨ। ਭਾਜਪਾ ਆਗੂਆਂ ਨੇ ਕਿਹਾ ਕਿ ਹਲਕਾ ਜੈਤੋ ਦੇ ਪਿੰਡਾਂ ਵਿਚ ਲੋਕਾਂ ਦਾ ਭਾਰਤੀ ਜਨਤਾ ਪਾਰਟੀ ਨਾਲ ਜੁੜਨ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਪ੍ਰੋਜੈਕਟ ਊਰਜਾ ਦੇ ਫ਼ੀਲਡ ਕੋਆਰਡੀਨੇਟਰਾਂ ਲਈ ‘ਗਊ ਕ੍ਰਿਪਾ ਅੰਮ੍ਰਿਤ’ ਸੰਬੰਧੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਸਕੂਲੀ ਬੱਚਿਆਂ ਦੇ ਭਾਸ਼ਨ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।