ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਦੇ ਪਲਾਟਾਂ ਦਾ ਲੱਕੀ ਡਰਾਅ ਪਾਰਦਰਸ਼ੀ ਢੰਗ ਨਾਲ ਕੱਢਿਆ
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵਲੋਂ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਅਧੀਨ ਪਲਾਟਾਂ ਦੀ ਅਲਾਟਮੈਂਟ ਲਈ ਲੱਕੀ ਡਰਾਅ ਕੱਢਿਆ ਗਿਆ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਡਾ.
ਫ਼ਰੀਦਕੋਟ, 16 ਸਤੰਬਰ (ਜਸਵੰਤ ਸਿੰਘ ਪੁਰਬਾ)-ਨਗਰ ਸੁਧਾਰ ਟਰੱਸਟ ਫ਼ਰੀਦਕੋਟ ਵਲੋਂ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਅਧੀਨ ਪਲਾਟਾਂ ਦੀ ਅਲਾਟਮੈਂਟ ਲਈ ਲੱਕੀ ਡਰਾਅ ਕੱਢਿਆ ਗਿਆ। ਇਸ ਮੌਕੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਡਾ. ਰਜਿੰਦਰ ਕੁਮਾਰ ਬਾਂਸਲ, ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਦਾ ਪੰਜਾਬ ਦੇ ਇਤਿਹਾਸ ਵਿਚ ਵਿਲੱਖਣ ਸਥਾਨ ਹੈ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ ਨਾਮ ’ਤੇ ਕਾਲੋਨੀ ਦਾ ਨਾਮ ਰੱਖਣਾ ਮਾਣ ਵਾਲੀ ਗੱਲ ਹੈ। ਉਨ੍ਹਾਂ ਡਰਾਅ ਰਾਹੀਂ ਪਲਾਟ ਪ੍ਰਾਪਤ ਕਰਨ ਵਾਲੇ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਲਾਟਾਂ ਦੀ ਅਲਾਟਮੈਂਟ ਦੀ ਪੂਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕਰਵਾਉਣਾ ਲੋਕਾਂ ਦਾ ਪ੍ਰਸ਼ਾਸਨ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਕਰਦਾ ਹੈ। ਵਾਈਸ ਚਾਂਸਲਰ ਡਾ. ਰਜਿੰਦਰ ਕੁਮਾਰ ਬਾਂਸਲ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਫ਼ਰੀਦਕੋਟ ਵਿਚ ਡਰਾਅ ਰਾਹੀਂ ਪਲਾਟਾਂ ਦੀ ਅਲਾਟਮੈਂਟ ਹੋਣਾ ਇਕ ਮਹੱਤਵਪੂਰਨ ਉਪਰਾਲਾ ਹੈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਕਿਹਾ ਕਿ ਪਲਾਟਾਂ ਲਈ ਅਰਜ਼ੀਆਂ ਦੇਣ ਵਾਲੇ ਬਿਨੈਕਾਰਾਂ ਦੇ ਸਾਹਮਣੇ ਲੱਕੀ ਡਰਾਅ ਪੂਰੀ ਪਾਰਦਰਸ਼ਤਾ ਨਾਲ ਕੱਢਿਆ ਗਿਆ ਅਤੇ ਇਸ ਦੀ ਲਾਈਵ ਵੀਡੀਓਗ੍ਰਾਫੀ ਵੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਵਿਕਾਸ ਕਾਰਜਾਂ ਅਤੇ ਲੋਕਾਂ ਨਾਲ ਸਬੰਧਤ ਪ੍ਰਕਿਰਿਆਵਾਂ ਵਿਚ ਪਾਰਦਰਸ਼ਤਾ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਦੇ ਪਲਾਟਾਂ ਲਈ ਵੀ ਡਰਾਅ ਕੱਢਿਆ ਜਾਵੇਗਾ। ਚੇਅਰਮੈਨ ਨਗਰ ਸੁਧਾਰ ਟਰੱਸਟ ਗਗਨਦੀਪ ਸਿੰਘ ਧਾਲ ੀਵਾਲ ਨੇ ਦੱਸਿਆ ਕਿ ਬਾਬਾ ਜੀਵਨ ਸਿੰਘ ਨਗਰ ਵਿਕਾਸ ਸਕੀਮ ਤਹਿਤ ਕੁੱਲ 63 ਪਲਾਟਾਂ ਲਈ ਡਰਾਅ ਕੱਢਿਆ ਗਿਆ ਹੈ, ਜਿਨ੍ਹਾਂ ਵਿਚੋਂ 53 ਪਲਾਟ ਜਨਰਲ ਕੈਟਾਗਰੀ ਅਤੇ 10 ਪਲਾਟ ਐਸ.ਸੀ. ਕੈਟਾਗਰੀ ਲਈ ਰੱਖੇ ਗਏ ਸਨ। ਉਨ੍ਹਾਂ ਦੱਸਿਆ ਕਿ ਸਾਲ 2013 ਵਿਚ ਪਹਿਲੀ ਵਾਰ ਡਰਾਅ ਕੱਢਿਆ ਗਿਆ ਸੀ ਅਤੇ ਲਗਪਗ 13 ਸਾਲ ਬਾਅਦ ਮੁੜ ਪਲਾਟਾਂ ਦੀ ਅਲਾਟਮੈਂਟ ਲਈ ਡਰਾਅ ਕਰਵਾਇਆ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕੀਟ ਕਮੇਟੀ ਸਾਦਿਕ ਨੀਤੂ ਕਪੂਰ, ਡਾ. ਗੁਰਸੇਵਕ ਸਿੰਘ, ਰਿੰਕੂ ਸਮਾਧਾਂ ਵਾਲਾ, ਪ੍ਰੀਤਮ ਸਿੰਘ ਭਾਣਾ, ਅਮਰਜੀਤ ਸਿੰਘ ਪਰਮਾਰ ਸਮੇਤ ਹੋਰ ਪਤਵੰਤੇ ਅਤੇ ਸਬੰਧਿਤ ਅਧਿਕਾਰੀ ਹਾਜ਼ਰ ਸਨ।