17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਨਸ਼ਿਆਂ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣ ਦੀ ਲੋੜ : ਅਮੋਲਕ ਸਿੰਘ

ਜੈਤੋ, 16 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)–ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜੈਤੋ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐਸ.

? 17-09-2026
ਜੈਤੋ, 16 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)–ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਜੈਤੋ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕਰਵਾਈ ਗਈ। ਮੀਟਿੰਗ ਵਿਚ ਵਿਧਾਇਕ ਜੈਤੋ ਅਮੋਲਕ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਐਸ.ਡੀ.ਐਮ. ਜੈਤੋ ਵਿਕਰਮਜੀਤ ਬਾਂਸਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿਚ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ, ਵਿਲੇਜ਼ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਸ਼ਮੂਲੀਅਤ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸਬੰਧਿਤ ਅਧਿਕਾਰੀਆਂ ਅਤੇ ਨੁਮਾਇੰਦਿਆਂ ਵਲੋਂ ਹੁਣ ਤੱਕ ਕੀਤੇ ਗਏ ਕੰਮਾਂ ਅਤੇ ਆ ਰਹੀਆਂ ਚੁਣੌਤੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਕੇਵਲ ਸਰਕਾਰੀ ਮੁਹਿੰਮ ਤੱਕ ਸੀਮਤ ਰੱਖਣ ਦੀ ਬਜਾਏ ਇਸ ਨੂੰ ਲੋਕ ਲਹਿਰ ਦਾ ਰੂਪ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸਰਗਰਮ ਸ਼ਮੂਲੀਅਤ ਸਭ ਤੋਂ ਅਹਿਮ ਹੈ। ਪਿੰਡਾਂ ਅਤੇ ਵਾਰਡਾਂ ਵਿਚ ਗਠਿਤ ਡਿਫੈਂਸ ਕਮੇਟੀਆਂ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਪੁਲ ਦਾ ਕੰਮ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਐਸ.ਡੀ.ਐਮ. ਜੈਤੋ ਵਿਕਰਮਜੀਤ ਬਾਂਸਲ ਨੇ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਪੱਧਰ ’ਤੇ ਜਾਗਰੂਕਤਾ ਪ੍ਰੋਗਰਾਮਾਂ ਨੂੰ ਹੋਰ ਤੇਜ਼ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ। ਇਸ ਮੌਕੇ ਨਾਇਬ ਤਹਿਸੀਲਦਾਰ ਜੈ ਅਮਨਦੀਪ ਗੋਇਲ, ਐਸ.ਐਚ.ਓ. ਬਾਜਾਖਾਨਾ ਹਰਦੇਵ ਸਿੰਘ, ਬੀ.ਡੀ.ਪੀ.ਓ. ਇਕਬਾਲ ਸਿੰਘ ਸੰਧੂ, ਨਿਰਮਲਾ ਦੇਵੀ ਪ੍ਰਧਾਨ ਨਗਰ ਕੌਂਸਲ ਜੈਤੋ, ਡਾ. ਹਰੀਸ਼ ਚੰਦਰ ਸਾਬਕਾ ਪ੍ਰਧਾਨ ਨਗਰ ਕੌਂਸਲ ਜੈਤੋ, ਨਰਿੰਦਰਪਾਲ ਰਾਮੇਆਣਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਜੈਤੋ, ਡਾ. ਵਰਿੰਦਰ ਕੁਮਾਰ ਐਸ.ਐਮ.ਓ. ਜੈਤੋ, ਜਗਮੀਤ ਸਿੰਘ ਬਰਾੜ ਕਰੀਰਵਾਲੀ, ਸੁਖਰੀਤ ਸਿੰਘ ਰੋਮਾਣਾ, ਡਾ. ਹਰਪਾਲ ਸਿੰਘ ਰਾਮੂਵਾਲਾ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ, ਹਲਕਾ ਕੋਆਰਡੀਨੇਟਰ ਜੈਤੋ ਮੱਖਣ ਸਿੰਘ ਝੱਖੜਵਾਲਾ, ਇੰਦਰਜੀਤ ਸਿੰਘ ਸਰਪੰਚ ਝੱਖੜਵਾਲਾ, ਜਸਪਾਲ ਸਿੰਘ ਗੋਰਾ ਸਰਪੰਚ ਕਰੀਰਵਾਲੀ, ਘੋਪੀ ਕੁਮਾਰ, ਸੀਮਾ ਸ਼ਰਮਾ, ਦੇਵਿੰਦਰ ਸਿੰਘ ਖ਼ਾਲਸਾ, ਵਿੱਕੀ ਸ਼ਰਮਾ, ਨਾਇਬ ਸਿੰਘ ਸੇਵੇਵਾਲਾ, ਗੁਰਪ੍ਰੀਤ ਸਿੰਘ, ਨਸ਼ਾ ਮੁਕਤੀ ਮੋਰਚੇ ਦੇ ਨੁਮਾਇੰਦੇ, ਸਮੂਹ ਬਲਾਕ ਕੋਆਰਡੀਨੇਟਰ ਅਤੇ ਹਲਕੇ ਦੀਆਂ ਵੱਖ-ਵੱਖ ਵਿਲੇਜ਼ ਡਿਫੈਂਸ ਕਮੇਟੀਆਂ ਦੇ ਕਨਵੀਨਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸੰਧਵਾਂ ’ਚ ਕਿਸਾਨ ਮਜ਼ਦੂਰ ਮੋਰਚੇ ਦਾ 5 ਰੋਜ਼ਾ ਧਰਨਾ ਤੀਜੇ ਦਿਨ ਵੀ ਜਾਰੀ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਨ ਦ... ਅਗਲੀ ਖ਼ਬਰ ਪੰਜਾਬ ਸਰਕਾਰ ਉਦਯੋਗਾਂ ਅਤੇ ਖੇਤੀ ਸੈਕਟਰ ਨੂੰ ਵਾਅਦੇ ਅਨੁਸਾਰ ਪੂਰੀ ਬਿਜਲੀ ਦੇਵੇ : ਕੁਲਬੀਰ ਸਿੰਘ ਮੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।