ਪੰਜਾਬ ਵਾਸੀ 2027 ’ਚ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਜਵਾਬ ਦੇਣ ਲਈ ਤਿਆਰ ਬੈਠੇ- ਕਾਂਗਰਸੀ ਆਗੂ
ਜੈਤੋ, 19 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਮਨਬੀਰ ਸਿੰਘ ਮੱਤਾ (ਬੱਬੂ ਬਰਾੜ) ਸਾਬਕਾ ਬਲਾਕ ਸੰਮਤੀ ਮੈਂਬਰ ਤੇ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਅਤੇ ਕਾਂਗਰਸੀ ਆਗੂ ਅਮਨਦੀਪ ਸਿੰਘ ਬਰਾੜ ਮੱਤਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਤੇ ਥੱਕ ਚੁੱਕਿਆ ਹੈ ਤੇ ਸਰਕਾਰ ਝੂਠੇ ਲਾਰਿਆਂ ਦਾ ਜਵਾਬ ਦੇਣ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਉਡੀਕ ਵਿਚ ਹਨ ਤਾਂ ਜੋ ਕਿ ਆਪ ਸਰਕਾਰ ਨੂੰ ਚੱਲਦਾ ਕੀਤਾ ਜਾਵੇ ਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਤਿਆਰ ਬੈਠੇ ਹਨ ਕਿਉਂਕਿ ਕਾਂਗਰਸ ਸਰਕਾਰ ਮੌਕੇ ਹੀ ਪੰਜਾਬ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਵੀ ਲਾਗੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਕ ਪਲੇਟ ਫ਼ਾਰਮ ’ਤੇ ਇਕੱਠ ਹੋ ਕੇ ਲੋਕਾਂ ਦੇ ਵਿਸ਼ਵਾਸ ਨਾਲ ਵੱਡੇ ਪੱਧਰ ’ਤੇ ਚੋਣਾਂ ਲੜ੍ਹ ਕੇ ਸਰਕਾਰ ਬਣਾਵੇਗੀ।