22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਰਾਮੇਆਣਾ ਦੇ 50 ਪਰਿਵਾਰ ਹੋਏ ਭਾਜਪਾ ’ਚ ਸ਼ਾਮਿਲ

ਜੈਤੋ, 21 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਰਾਮੇਆਣਾ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਕਰੀਬ 50 ਪਰਿਵਾਰਾਂ ਨੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਅਤੇ ਵਿਧਾਨ ਸਭਾ ਕਨਵੀਨਰ ਤੇ ਜ਼ਿਲ੍ਹਾ ਪ੍ਰਧਾਨ ਐਸ. ਸੀ.

ਅਜੀਤ ਡੈਸਕ 22-09-2026
ਜੈਤੋ, 21 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਰਾਮੇਆਣਾ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਨੂੰ ਉਸ ਸਮੇਂ ਹੁੰਗਾਰਾ ਮਿਲਿਆ, ਜਦੋਂ ਕਰੀਬ 50 ਪਰਿਵਾਰਾਂ ਨੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਅਤੇ ਵਿਧਾਨ ਸਭਾ ਕਨਵੀਨਰ ਤੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਪ੍ਰਕਾਸ਼ ਸਿੰਘ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਮੂਲੀਅਤ ਕੀਤੀ। ਪਾਰਟੀ ਆਗੂਆਂ ਨੇ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੋੜਨ ਲਈ ਧੰਨਵਾਦ ਕੀਤਾ। ਸਮਾਗਮ ਵਿਚ ਮੁਹੰਮਦ ਖਾਨ ਢਿੱਲਵਾਂ ਅਤੇ ਰਮਨਦੀਪ ਮਲਹੋਤਰਾ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸੀਨੀਅਰ ਆਗੂ ਹਰਦੀਪ ਸ਼ਰਮਾ, ਜਸਵਿੰਦਰ ਸਿੰਘ ਬਰਾੜ ਮੱਤਾ, ਲਖਵਿੰਦਰ ਖਾਨ, ਜਗਸੀਰ ਸਿੰਘ ਜੱਗਾ, ਬਲਜਿੰਦਰ ਖਾਨ ਢਿੱਲਵਾਂ, ਜਸਪ੍ਰੀਤ ਸਿੰਘ ਮਲਹੋਤਰਾ, ਮਹਿੰਦਰ ਸਿੰਘ ਸੋਲੰਕੀ, ਬਾਬਾ ਰਾਮੂ ਬਰਾੜ, ਬਿੱਲੂ ਸਿੰਘ, ਤਰਨ ਸਿੰਘ ਸੋਲੰਕੀ, ਬਾਬਾ ਤਾਰਾ, ਜਿੰਦੂ ਬਰਾੜ ਅਤੇ ਬਾਬਾ ਬੀਰੀ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਬਰਗਾੜੀ ਵਿਖੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਸਕੂਲ ਦੀ ਇਮਾਰਤ ਨਾ ਹੋਣ ਕਾਰਨ ਬੇਵੱਸ ਹੋਏ ਵਿਦਿਆਰਥੀਆਂ ਨੂੰ ਦੂਜੇ ਸਕੂਲ ’ਚ ਕਰਨੀ ਪੈ ਰਹੀ ਹੈ ਪੜ੍ਹਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।