ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਸੋਸ਼ਲ ਕਰਮਚਾਰੀ ਯੂਨੀਅਨ (ਪੰਜਾਬ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਇਕ ਵਫ਼ਦ ਵਲੋਂ ਕਾਰਜਕਾਰੀ ਇੰਜੀਨਿਅਰ ਸ਼ਮਿੰਦਰ ਸਿੰਘ ਨਾਲ ਮਿਲ ਕੇ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਅ ਇਕ ਮੰਗ ਪੱਤਰ ਦਿੱਤਾ ਗਿਆ । ਯੂਨੀਅਨ ਆਗੂਆਂ ਨੇ ਦੱਸਿਆ ਕਿ ਸਮੂਹ ਸੋਸ਼ਲ ਸਟਾਫ਼ ਦੀਆਂ ਹੱਕੀ ਮੰਗਾਂ ਸਬੰਧੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਪ੍ਰਸ਼ਾਸਨਿਕ ਆਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ। ਹਰ ਮੀਟਿੰਗ ਵਿਚ ਸਿਰਫ ਭਰੋਸਾ ਦਿੱਤਾ ਜਾਂਦਾ ਰਿਹਾ ਹੈ, ਪਰ ਮੰਗਾਂ ਦਾ ਹੱਲ ਨਹੀਂ ਹੁੰਦਾ। ਜਿਸ ਕਰਕੇ ਸਮੂਹ ਕੇਡਰ ਵਿਚ ਨਿਰਾਸ਼ਾ ਦੇ ਆਮਲ ਵਿਚ ਹੈ। ਸੁੂਬਾ ਆਗੂ ਗੁਰਤੇਜ ਸਿੰਘ ਨੇ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਕੇ ਲਾਗੂ ਨਹੀਂ ਕਰਦੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ 28 ਸਤੰਬਰ ਨੂੰ ਸਾਹਨੇਵਾਲ ਵਿਖੇ ਮੰਤਰੀ ਦੀ ਰਿਹਾਇਸ ਮੁੰਡੀਆਂ ਕਲਾਂ ਅੱਗੇ ਵਿਸ਼ਾਲ ਰੋਸ ਧਰਨਾ ਲਗਾਇਆ ਜਾਵੇਗਾ।
ਸੋਸ਼ਲ ਕਰਮਚਾਰੀ ਯੂਨੀਅਨ ਨੇ ਮੁੱਖ ਮੰਤਰੀ ਤੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਭੇਜਿਆ
ਫ਼ਰੀਦਕੋਟ, 21 ਸਤੰਬਰ (ਸਰਬਜੀਤ ਸਿੰਘ)-ਸੋਸ਼ਲ ਕਰਮਚਾਰੀ ਯੂਨੀਅਨ (ਪੰਜਾਬ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੇ ਇਕ ਵਫ਼ਦ ਵਲੋਂ ਕਾਰਜਕਾਰੀ ਇੰਜੀਨਿਅਰ ਸ਼ਮਿੰਦਰ ਸਿੰਘ ਨਾਲ ਮਿਲ ਕੇ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਅ ਇਕ ਮੰਗ ਪੱਤਰ ਦਿੱਤਾ ਗਿਆ । ਯੂਨੀਅਨ ਆਗੂਆਂ ਨੇ ਦੱਸਿਆ ਕਿ ਸਮੂਹ ਸੋਸ਼ਲ ਸਟਾਫ਼ ਦੀਆਂ ਹੱਕੀ ਮੰਗਾਂ ਸਬੰਧੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹੋਰ ਪ੍ਰਸ਼ਾਸਨਿਕ ਆਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਹੋ ਚੁੱਕੀਆਂ ਹਨ।
ਅਜੀਤ ਡੈਸਕ
22-09-2026