‘ਨਸ਼ਾ ਮੁਕਤ ਪੰਜਾਬ’ ਯਾਤਰਾ ਨੂੰ ਲੈ ਕੇ ਭਾਜਪਾ ਵਲੋਂ ਮੀਟਿੰਗ
ਕੋਟਕਪੂਰਾ, 22 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਰਾਜ ਦੀ ਗੁਆਚੀ ਸ਼ਾਨ ਬਹਾਲ ਕਰਨ ਦੇ ਮਨੋਰਥ ਨਾਲ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਇਸ ਪ੍ਰਤੀ ਜਾਗਰੂਕ ਤੇ ਸੁਚੇਤ ਕਰਨਾ ਹੈ।
ਕੋਟਕਪੂਰਾ, 22 ਸਤੰਬਰ (ਹਰਪ੍ਰੀਤ ਸਿੰਘ ਚਾਨਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਅਤੇ ਰਾਜ ਦੀ ਗੁਆਚੀ ਸ਼ਾਨ ਬਹਾਲ ਕਰਨ ਦੇ ਮਨੋਰਥ ਨਾਲ ‘ਨਸ਼ਾ ਮੁਕਤ ਪੰਜਾਬ’ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਯਾਤਰਾ ਦਾ ਮੁੱਖ ਮਕਸਦ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣਾ ਅਤੇ ਉਨ੍ਹਾਂ ਨੂੰ ਇਸ ਪ੍ਰਤੀ ਜਾਗਰੂਕ ਤੇ ਸੁਚੇਤ ਕਰਨਾ ਹੈ। ਇਸੇ ਲੜੀ ਤਹਿਤ ਯਾਤਰਾ ਦੀਆਂ ਤਿਆਰੀਆਂ ਅਤੇ ਰੂਪ-ਰੇਖਾ ’ਤੇ ਵਿਚਾਰ-ਵਟਾਂਦਰਾ ਕਰਨ ਲਈ ਭਾਜਪਾ ਦੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ ਦੀ ਅਗਵਾਈ ਹੇਠ ਕੋਟਕਪੂਰਾ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਇਸ ਦੌਰਾਨ ਸੂਬੇ ਦੀ ਜਵਾਨੀ ਨੂੰ ਬਚਾਉਣ ਲਈ ਵੱਖ-ਵੱਖ ਪਹਿਲੂਆਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਭਾਈ ਰਾਹੁਲ ਸਿੰਘ ਸਿੱਧੂ, ਵਾਈਸ ਪ੍ਰਧਾਨ ਜਗਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਰਾਜਨ ਨਾਰੰਗ, ਹਰਦੀਪ ਸ਼ਰਮਾ, ਮੁਕੇਸ਼ ਗਰਗ, ਯੂਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਧਰਮਵੀਰ ਸ਼ਰਮਾ, ਸਰਕਲ-2 ਦੇ ਪ੍ਰਧਾਨ ਵਨੀਤ ਮਿੱਤਲ ਅਤੇ ਭਾਜਪਾ ਆਗੂ ਸੁਖਵਿੰਦਰ ਸਿੰਘ ਗਿੱਲ ਸਮੇਤ ਕਈ ਹੋਰ ਪ੍ਰਮੁੱਖ ਆਗੂ ਤੇ ਵਰਕਰ ਮੌਜੂਦ ਸਨ। ਮੀਟਿੰਗ ਵਿਚ ਆਗੂਆਂ ਨੇ ਆਖਿਆ ਕਿ ਨਸ਼ਾ ਮੁਕਤ ਪੰਜਾਬ ਯਾਤਰਾ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਇਕ ਅਹਿਮ ਤੇ ਇਤਿਹਾਸਕ ਪਹਿਲਕਦਮੀ ਸਾਬਤ ਹੋਵੇਗੀ। ਇਸ ਯਾਤਰਾ ਰਾਹੀਂ ਘਰ-ਘਰ ਤੱਕ ਪਹੁੰਚ ਕਰਕੇ ਨੌਜਵਾਨਾਂ ਨੂੰ ਖੇਡਾਂ , ਚੰਗੀ ਸਿਹਤ ਅਤੇ ਸਮਾਜਿਕ ਸੇਵਾ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾਵੇਗਾ।