23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ-2026 ਮੁੱਖ ਮੰਤਰੀ ਦੇ ਮਾਤਾ ਹਰਪਾਲ ਕੌਰ ਨੇ ਪਸ਼ੂ ਅਤੇ ਕਿਸਾਨ ਮੇਲੇ ’ਚ ਸ਼ਿਰਕਤ ਕੀਤੀ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਪਸ਼ੂ ਮੇਲੇ ਅਤੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ, ਕਿਸਾਨਾਂ ਤੇ ਖੇਤੀ ਆਧਾਰਿਤ ਸਹਾਇਕ ਧੰਦੇ ਕਰਨ ਵਾਲਿਆਂ ਲਈ ਅਜਿਹੇ ਮੇਲੇ ਬਹੁਤ ਹੀ ਲਾਹੇਵੰਦ ਸਾਬਿਤ ਹੋਣਗੇ ਅਤੇ ਲੋਕਾਂ ਵਿਚ ਵਧੀਆ ਨਸਲ ਦੇ ਜਾਨਵਰ ਰੱਖਣ ਦਾ ਸ਼ੌਂਕ ਪੈਦਾ ਹੋਵੇਗਾ।

ਅਜੀਤ ਡੈਸਕ 23-09-2026
ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਪਸ਼ੂ ਮੇਲੇ ਅਤੇ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ, ਕਿਸਾਨਾਂ ਤੇ ਖੇਤੀ ਆਧਾਰਿਤ ਸਹਾਇਕ ਧੰਦੇ ਕਰਨ ਵਾਲਿਆਂ ਲਈ ਅਜਿਹੇ ਮੇਲੇ ਬਹੁਤ ਹੀ ਲਾਹੇਵੰਦ ਸਾਬਿਤ ਹੋਣਗੇ ਅਤੇ ਲੋਕਾਂ ਵਿਚ ਵਧੀਆ ਨਸਲ ਦੇ ਜਾਨਵਰ ਰੱਖਣ ਦਾ ਸ਼ੌਂਕ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮੇਲੇ ਕਿਸਾਨਾਂ ਨੂੰ ਚੰਗੀ ਫ਼ਸਲ ਅਤੇ ਸਹਾਇਕ ਧੰਦਿਆਂ ਬਾਰੇ ਵਡਮੁੱਲੀ ਜਾਣਕਾਰੀ ਪ੍ਰਾਪਤ ਕਰਨ ਵਿਚ ਸਹਾਈ ਸਿੱਧ ਹੁੰਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਨ੍ਹਾਂ ਵਲੋਂ ਕੁਸ਼ਤੀ ਦੇ ਮੁਕਾਬਲਿਆਂ ਵਿਚ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਕੁਸ਼ਤੀ ਮੁਕਾਬਲਾ ਦੇਖਿਆ ਗਿਆ। ਇਸ ਮੌਕੇ ਉਪ ਕੁਲਪਤੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸੁਖਜੀਤ ਪਾਲ ਸਿੰਘ, ਉੱਪ ਚੇਅਰਮੈਨ ਪੇਡਾ ਸੁਖਜੀਤ ਸਿੰਘ ਢਿੱਲਵਾਂ, ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਐਸ.ਡੀ.ਐਮ ਕੋਟਕਪੂਰਾ ਰਜਿੰਦਰ ਸਿੰਘ, ਡੀ.ਆਰ.ਓ ਲਵਪ੍ਰੀਤ ਕੌਰ, ਨਿਰਦੇਸ਼ ਖੋਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਜਮੇਰ ਸਿੰਘ ਢੱਟ, ਡਾ. ਹਰਵੀਨ ਕੌਰ ਧਾਲੀਵਾਲ ਜੁਆਇੰਟ ਡਾਇਰੈਕਟਰ ਪਸ਼ੂ ਪਾਲਣ ਡਾ. ਸੁਰਜੀਤ ਸਿੰਘ ਮੱਲ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਡਾ. ਜਸਵਿੰਦਰ ਗਰਗ, ਸਹਾਇਕ ਡਾਇਰੈਕਟਰ ਡਾ. ਹਿਮਾਂਸ਼ੂ ਸਿਆਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਸ਼ੂ ਪਾਲਕ, ਕਿਸਾਨ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਵੱਖ-ਵੱਖ ਆਗੂਆਂ ਨੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਵਿਖੇ ਕੌਮੀ ਲੋਕ ਨਾਚ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।