24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਸ਼੍ਰੋਮਣੀ ਅਕਾਲੀ ਦਲ ਬਾਦਲ ਬੀ. ਸੀ. ਵਿੰਗ ਦੀ ਮੀਟਿੰਗ ਹੋਈ

ਕੋਟਕਪੂਰਾ, 23 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ ਵਿੰਗ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੋਖਾ ਦੀ ਅਗਵਾਈ ’ਚ ਪਿੰਡ ਢਿੱਲਵਾਂ ਕਲਾਂ ਵਿਖੇ ਹੋਈ।

ਅਜੀਤ ਡੈਸਕ 24-09-2026
ਕੋਟਕਪੂਰਾ, 23 ਸਤੰਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਨੋਖਾ ਦੀ ਅਗਵਾਈ ’ਚ ਪਿੰਡ ਢਿੱਲਵਾਂ ਕਲਾਂ ਵਿਖੇ ਹੋਈ। ਇਸ ਸਮੇਂ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦੀ ਬਾਡੀ ਵਿਚ ਹੋਰ ਮੈਂਬਰਾਂ ਨੂੰ ਸ਼ਾਮਿਲ ਕੀਤਾ ਜਾਵੇ ਅਤੇ ਹਰ ਹਲਕੇ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਕਰਕੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਅੱਗੇ ਵਧਾਇਆ ਜਾਵੇ। ਇਸ ਮੌਕੇ ਵਿੰਗ ਦੇ ਜਸਵੀਰ ਸਿੰਘ ਸੀਨੀਅਰ ਮੀਤ ਪ੍ਰਧਾਨ ਦਲ ਸਿੰਘ ਵਾਲਾ, ਜਰਨੈਲ ਸਿੰਘ ਸਾਬਕਾ ਸਰਪੰਚ, ਕੇਵਲ ਸਿੰਘ ਸਰਕਲ ਪ੍ਰਧਾਨ ਬੀ.ਸੀ ਵਿੰਗ, ਜ਼ਿਲ੍ਹਾ ਮੀਤ ਪ੍ਰਧਾਨ ਸਰਾਵਾਂ, ਸਿਕੰਦਰ ਸਿੰਘ ਕੋਰ ਕਮੇਟੀ ਮੈਂਬਰ, ਪਰਮਵੀਰ ਸਿੰਘ ਸਰਕਲ ਪ੍ਰਧਾਨ ਦੇਵੀ ਵਾਲਾ, ਮਹਿੰਦਰ ਸਿੰਘ, ਤਰਸੇਮ ਸਿੰਘ ਮੋੜ ਸਰਕਲ ਪ੍ਰਧਾਨ, ਡਾ. ਬਲਵੀਰ ਸਿੰਘ, ਸੁਰਜੀਤ ਸਿੰਘ ਚਾਨਾ, ਗੁਰਪ੍ਰੀਤ ਸਿੰਘ ਖੀਵਾ, ਅਮਰੀਕ ਸਿੰਘ, ਰੇਸ਼ਮ ਸਿੰਘ ਬਰਗਾੜੀ, ਨਿਰਮਲ ਸਿੰਘ, ਜਸਵਿੰਦਰ ਸਿੰਘ, ਗੁਰਚਰਨ ਸਿੰਘ, ਅੰਮ੍ਰਿਤਪਾਲ ਸਿੰਘ, ਹਰਿਮੰਦਰ ਸਿੰਘ, ਜਲੋਰ ਸਿੰਘ, ਕਰਮ ਸਿੰਘ ਸਰਕਾ ਪ੍ਰਧਾਨ ਮੰਡ ਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਵਲੋਂ ਨਸ਼ਾ ਮੁਕਤ ਯਾਤਰਾ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ: ਡਾ. ਸਿਬੀਆ ਅਗਲੀ ਖ਼ਬਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।