24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੰਤਰੀ ਸਿਕੰਦਰ ਸਿੰਘ ਮਲੂਕਾ ਸਮੇਤ ਕਈ ਰਾਜਨੀਤਕ ਆਗੂਆਂ ਨੇ ਢਿੱਲੋਂ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬਰਗਾੜੀ, 23 ਸਤੰਬਰ (ਗੋਂਦਾਰਾ, ਸ਼ਰਮਾ)-ਬਰਗਾੜੀ ਨਿਵਾਸੀ ਟਕਸਾਲੀ ਅਕਾਲੀ ਆਗੂ ਸਵ. ਬੱਗਾ ਸਿੰਘ ਢਿੱਲੋਂ ਦੇ ਧਰਮਪਤਨੀ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸੇਵਾ-ਮੁਕਤ ਡੀ.

ਅਜੀਤ ਡੈਸਕ 24-09-2026
ਬਰਗਾੜੀ, 23 ਸਤੰਬਰ (ਗੋਂਦਾਰਾ, ਸ਼ਰਮਾ)-ਬਰਗਾੜੀ ਨਿਵਾਸੀ ਟਕਸਾਲੀ ਅਕਾਲੀ ਆਗੂ ਸਵ. ਬੱਗਾ ਸਿੰਘ ਢਿੱਲੋਂ ਦੇ ਧਰਮਪਤਨੀ ਸੀਨੀਅਰ ਅਕਾਲੀ ਆਗੂ ਗੁਰਚੇਤ ਸਿੰਘ ਢਿੱਲੋਂ, ਸੇਵਾ-ਮੁਕਤ ਡੀ.ਡੀ.ਪੀ.ਓ ਗੁਰਮੀਤ ਸਿੰਘ ਢਿੱਲੋਂ ਦੇ ਮਾਤਾ ਯੂਥ ਅਕਾਲੀ ਆਗੂ ਕਰਨਵੀਰ ਸਿੰਘ ਸ਼ਨੀ ਢਿੱਲੋਂ, ਸੁਹੇਲ ਸਿੰਘ ਢਿੱਲੋਂ, ਸਿਦਕਪਾਲ ਸਿੰਘ ਢਿੱਲੋਂ ਦੇ ਸਤਿਕਾਰਤ ਦਾਦੀ ਮਾਤਾ ਪ੍ਰਕਾਸ਼ ਕੌਰ ਢਿੱਲੋਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਬਰਗਾੜੀ ਵਿਖੇ ਪਹੁੰਚੇ। ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਮਾਂ ਬੱਚਿਆਂ ਦਾ ਮੁੱਢਲਾ ਅਧਿਆਪਕ ਹੁੰਦੀ ਹੈ। ਜਿਸ ਤੋਂ ਵਿਅਕਤੀ ਚੰਗੇ ਸੰਸਕਾਰ ਗ੍ਰਹਿਣ ਕਰਕੇ ਸਮਾਜ ’ਚ ਆਪਣਾ ਚੰਗਾ ਰੁਤਬਾ ਹਾਸਿਲ ਕਰਦਾ ਹੈ। ਇਸ ਤੋਂ ਇਲਾਵਾ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਹਲਕਾ ਇੰਚ. ਸੂਬਾ ਸਿੰਘ ਬਾਦਲ, ਟਕਸਾਲੀ ਅਕਾਲੀ ਆਗੂ ਤੀਰਥ ਸਿੰਘ ਮਾਹਲਾ, ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਜਸਪਾਲ ਸਿੰਘ ਮੌੜ, ਹਰਿੰਦਰ ਸਿੰਘ ਮਹਿਰਾਜ, ਸਾਬਕਾ ਚੇਅਰਮੈਨ ਗਗਨਦੀਪ ਸਿੰਘ ਗਰੇਵਾਲ, ਪਰਮਬੰਸ ਸਿੰਘ ਬੰਟੀ ਰੋਮਾਣਾ, ਭੁਪਿੰਦਰ ਸਿੰਘ ਲਾਲੀ ਬਾਦਲ, ਮਨਪ੍ਰੀਤ ਸਿੰਘ ਸੇਖੋਂ, ਸੁਰਜੀਤ ਸਿੰਘ ਬਾਬਾ, ਰਣਜੀਤ ਸਿੰਘ ਢਿੱਲੋਂ ਪੱਤਰਕਾਰ, ਸਤਪਾਲ ਡੋਡ ਜੈਤੋ, ਗੁਰਪਿਆਰ ਸਿੰਘ ਢੀਮਾਂਵਾਲੀ, ਮਨਜੀਤ ਕੌਰ ਨੰਗਲ ਜ਼ਿਲ੍ਹਾ ਪ੍ਰਧਾਨ (ਇ) ਵਿੰਗ, ਹਲਕਾ ਪ੍ਰਧਾਨ ਸੁਖਦੀਪ ਕੌਰ, ਸਾਬਕਾ ਚੇਅਰਮੈਨ ਰਣਜੀਤ ਸਿੰਘ ਔਲਖ, ਸਾਬਕਾ ਚੇਅਰਮੈਨ ਪਰਗਟ ਸਿੰਘ ਬਰਾੜ, ਸੁਖਪ੍ਰੀਤ ਸਿੰਘ ਰੋਡੇ ਮੈਂਬਰ ਸ਼੍ਰੋਮਣੀ ਕਮੇਟੀ, ਸਾਬਕਾ ਸਰਪੰਚ ਗੁਰਸੇਵਕ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ ਮੱਲਕੇ, ਗੁਰਸੇਵਕ ਸਿੰਘ ਨੋਖਾ ਪ੍ਰਧਾਨ ਬੀ.ਸੀ ਵਿੰਗ ਸ਼੍ਰੋਮਣੀ ਅਕਾਲੀ ਦਲ, ਅਮਰਜੀਤ ਸਿੰਘ ਸੈਕਟਰੀ ਆਦਿ ਨੇ ਢਿੱਲੋ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕਿ ਦੁੱਖ ਸਾਂਝਾ ਕੀਤਾ।
ਪਿਛਲੀ ਖ਼ਬਰ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਕੌਮੀ ਆਰਟ ਵਰਕਸ਼ਾਪ ਅਤੇ ਪੇਂਟਿੰਗ ਪ੍ਰਦਰਸ਼ਨੀ ਅਮਿੱਟ ਛਾਪਾਂ ਛੱਡਦੀ ਹੋਈ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।