28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਨਵੇਂ ਸਰਕਲ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਜ਼ਿਲ੍ਹੇ ਵਿਚ ਤਿੰਨ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਵਲੋਂ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਸਿਆਸੀ ਮਾਮਲਿਆਂ ਬਾਰੇ ਲੋਕਾਂ ਨਾਲ ਸੰਵਾਦ ਰਚਾਇਆ ਜਾ ਰਿਹਾ ਹੈ।

ਅਜੀਤ ਡੈਸਕ 28-09-2026
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰਦਿਆਂ ਜ਼ਿਲ੍ਹੇ ਵਿਚ ਤਿੰਨ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪਾਰਟੀ ਵਲੋਂ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਨਾਲ ਸੰਬੰਧਿਤ ਵੱਖ-ਵੱਖ ਸਿਆਸੀ ਮਾਮਲਿਆਂ ਬਾਰੇ ਲੋਕਾਂ ਨਾਲ ਸੰਵਾਦ ਰਚਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਦੇ ਗੰਭੀਰ ਮਸਲਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੀ ਇਸ ਮੁਹਿੰਮ ਨੂੰ ਲੋਕਾਂ ਵਲੋਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਲਈ ਜ਼ਿਲ੍ਹੇ ਵਿਚ ਨਵੇਂ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸ ਤਹਿਤ ਬਲਤੇਜ ਸਿੰਘ ਸਾਬਕਾ ਸਰਪੰਚ ਵੰਗਲ ਨੂੰ ਸ੍ਰੀ ਮੁਕਤਸਰ ਸਾਹਿਬ ਸਰਕਲ ਦਾ ਪ੍ਰਧਾਨ, ਹਰਦੀਪ ਸਿੰਘ ਖੁੱਡੀਆਂ ਨੂੰ ਲੰਬੀ ਸਰਕਲ ਦਾ ਪ੍ਰਧਾਨ ਅਤੇ ਲਖਵਿੰਦਰ ਸਿੰਘ ਧਿਗਾਣਾ (ਕਾਲਾ ਪ੍ਰਧਾਨ) ਨੂੰ ਮਲੋਟ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਸੰਧੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਟੀ.ਐੱਸ.ਯੂ. ਕਮੇਟੀ ਦੋਦਾ ਦੀ ਚੋਣ ਹੋਈ ਅਗਲੀ ਖ਼ਬਰ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।