29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਡੀ.ਸੀ. ਵਲੋਂ ਪਰਾਲੀ ਦੀ ਸਾਂਭ-ਸੰਭਾਲ ਦੇ ਪ੍ਰਬੰਧਾਂ ਲਈ ਕਲੱਸਟਰ ਤੇ ਨੋਡਲ ਕਲੱਸਟਰ ਅਫ਼ਸਰਾਂ ਨਾਲ ਮੀਟਿੰਗ

ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿਚ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪਿਛਲੇ ਹਫ਼ਤੇ ਸੀ.

ਅਜੀਤ ਡੈਸਕ 29-09-2026
ਫ਼ਰੀਦਕੋਟ, 28 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਕਲੱਸਟਰ ਅਫ਼ਸਰਾਂ, ਨੋਡਲ ਅਫ਼ਸਰਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿਚ ਇਕ ਜ਼ਰੂਰੀ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਦੱਸਿਆ ਕਿ ਪਿਛਲੇ ਹਫ਼ਤੇ ਸੀ.ਏ.ਕਿਊ.ਐਮ ਵਲੋਂ ਕੀਤੀ ਗਈ ਮੀਟਿੰਗ ਵਿਚ ਪਰਾਲੀ ਪ੍ਰਬੰਧਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਲੱਸਟਰ ਅਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਡਿਊਟੀ ਦੌਰਾਨ ਕਿਸੇ ਵੀ ਅਧਿਕਾਰੀ/ਕਰਮਚਾਰੀ ਵਲੋਂ ਆਪਣੀ ਡਿਊਟੀ ਵਿਚ ਕੁਤਾਹੀ ਨਾ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਮੁੱਖ ਰੱਖਦਿਆਂ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵਲੋਂ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਅੰਦਰ ਇਸ ਵਾਰ ਲਗਪਗ 1.16 ਲੱਖ ਹੈਕਟੇਅਰ ਰਕਬੇ ਅੰਦਰ ਝੋਨੇ/ਬਾਸਮਤੀ ਦੀ ਬਿਜਾਈ ਕੀਤੀ ਗਈ ਹੈ, ਜਿਸ ਦਾ ਅੰਦਾਜ਼ਨ 7.45 ਲੱਖ ਟਨ ਪਰਾਲੀ ਦੀ ਪੈਦਾਵਾਰ ਹੁੰਦੀ ਹੈ। ਪਿਛਲੇ ਸਾਲ ਜ਼ਿਲ੍ਹਾ ਫ਼ਰੀਦਕੋਟ ਵਿਚ ਪਰਾਲੀ ਨੂੰ ਅੱਗ ਦੀਆਂ ਘਟਨਾਵਾਂ 76 ਪ੍ਰਤੀਸ਼ਤ ਘੱਟ ਦਰਜ ਕੀਤੀਆਂ ਗਈਆਂ ਸਨ ਅਤੇ ਜ਼ਿਲ੍ਹਾ ਫ਼ਰੀਦਕੋਟ ਅੰਦਰ ਕੇਵਲ 4 ਪਿੰਡ ਹੀ ਹਾਟ—ਸਪਾਟ ਪਿੰਡਾਂ ਦੀ ਸੂਚੀ ਵਿਚ ਆਏ। ਇਸ ਉਪਰੰਤ ਸਹਾਇਕ ਮੰਡੀਕਰਨ ਅਫ਼ਸਰ-ਕਮ-ਨੋਡਲ ਅਫ਼ਸਰ ਸਟੱਬਲ ਬਰਨਿੰਗ ਡਾ. ਗੁਰਪ੍ਰੀਤ ਸਿੰਘ ਵਲੋਂ ਦੱਸਿਆ ਗਿਆ ਕਿ ਕਲੱਸਟਰ/ਨੋਡਲ ਅਫ਼ਸਰਾਂ ਵਲੋਂ ਸਹਿਕਾਰੀ ਸਭਾਵਾਂ ਦੇ ਸੈਕਟਰੀਆਂ ਨਾਲ ਤਾਲਮੇਲ ਕਰਕੇ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪਰਾਲੀ ਪ੍ਰਬੰਧਨ ਦੇ ਕੰਮ ਵਿਚ ਉਨ੍ਹਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇਗਾ। ਸਹਾਇਕ ਖੇਤੀਬਾੜੀ ਇੰਜੀਨੀਅਰ ਅਕਸ਼ਿਤ ਜੈਨ ਵਲੋਂ ਉੱਨਤ ਕਿਸਾਨ ਐਪ ਬਾਰੇ ਟਰੇਨਿੰਗ ਦਿੱਤੀ ਗਈ। ਇਸ ਤੋਂ ਇਲਾਵਾ ਸ਼ੁੱਭਕਰਮਨ ਸਿੰਘ, ਸਹਾਇਕ ਵਾਤਾਵਰਣ ਇੰਜੀਨੀਅਰ ਫ਼ਰੀਦਕੋਟ ਵਲੋਂ ਐਪ ਬਾਰੇ ਟਰੇਨਿੰਗ ਦਿੱਤੀ ਗਈ। ਮੀਟਿੰਗ ਵਿਚ ਪੁਨੀਤ ਕੁਮਾਰ ਉਪ ਮੰਡਲ ਮੈਜਿਸਟੇ੍ਰਟ ਫ਼ਰੀਦਕੋਟ, ਵਿਕਰਮਜੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਜੈਤੋ, ਕਲੱਸਟਰ ਅਫ਼ਸਰ, ਸਹਾਇਕ ਕਲੱਸਟਰ ਅਫ਼ਸਰ, ਪਟਵਾਰੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਮੌਜੂਦ ਸਨ।
ਪਿਛਲੀ ਖ਼ਬਰ ਸਿਲਵਰ ਓਕਸ ਸਕੂਲ ਦੇ ਬੱਚਿਆਂ ਨੇ ‘72 ਮੈਡ ਸਟ੍ਰੀਟ’ ਵਿਖੇ ਮਾਣਿਆ ਸ਼ਾਨਦਾਰ ਫ਼ਨ ਟੂਰ ਅਗਲੀ ਖ਼ਬਰ ਸ਼ਮਿੰਦਰਪਾਲ ਸਿੰਘ ਸੰਧੂ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।