01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਕਾਰ ਡੀਲਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾਰ ਡੀਲਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਪ੍ਰਸਤ ਬਲਦੇਵ ਸਿੰਘ ਦੀ ਰਹਿਨੁਮਾਈ ਅਤੇ ਪ੍ਰਧਾਨ ਰਿੰਕੂ ਬਜਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੀਤ ਪ੍ਰਧਾਨ ਅਮਨਦੀਪ ਸਿੰਘ ਕੰਗ, ਖ਼ਜ਼ਾਨਚੀ ਸਤੀਸ਼ ਕੁਮਾਰ ਬੱਬੂ ਤੇ ਹੋਰ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਅਹਿਮ ਫ਼ੈਸਲਾ ਲੈਂਦਿਆਂ ਐਸੋਸੀਏਸ਼ਨ ਨੇ ਮਤਾ ਪਾਸ ਕੀਤਾ ਕਿ ਵਪਾਰ ਮੰਡਲ ਦੀ ਮੀਟਿੰਗ ਵਿਚ ਐਸੋਸੀਏਸ਼ਨ ਸ਼ਾਮਿਲ ਹੋਵੇਗੀ।

ਅਜੀਤ ਡੈਸਕ 01-10-2026
ਸ੍ਰੀ ਮੁਕਤਸਰ ਸਾਹਿਬ, 30 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਾਰ ਡੀਲਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਪ੍ਰਸਤ ਬਲਦੇਵ ਸਿੰਘ ਦੀ ਰਹਿਨੁਮਾਈ ਅਤੇ ਪ੍ਰਧਾਨ ਰਿੰਕੂ ਬਜਾਜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੀਤ ਪ੍ਰਧਾਨ ਅਮਨਦੀਪ ਸਿੰਘ ਕੰਗ, ਖ਼ਜ਼ਾਨਚੀ ਸਤੀਸ਼ ਕੁਮਾਰ ਬੱਬੂ ਤੇ ਹੋਰ ਅਹੁਦੇਦਾਰ ਤੇ ਮੈਂਬਰ ਸ਼ਾਮਿਲ ਹੋਏ। ਮੀਟਿੰਗ ਦੌਰਾਨ ਅਹਿਮ ਫ਼ੈਸਲਾ ਲੈਂਦਿਆਂ ਐਸੋਸੀਏਸ਼ਨ ਨੇ ਮਤਾ ਪਾਸ ਕੀਤਾ ਕਿ ਵਪਾਰ ਮੰਡਲ ਦੀ ਮੀਟਿੰਗ ਵਿਚ ਐਸੋਸੀਏਸ਼ਨ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ਕਿ ਵਪਾਰ ਮੰਡਲ ਨਾਲ ਜੁੜ ਕੇ ਸਮੂਹ ਵਪਾਰੀ ਵਰਗ ਦਾ ਸਾਥ ਦਿੱਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਵਪਾਰੀ ਵਰਗ ਨੂੰ ਅੱਜ ਦੇ ਦੌਰ ਵਿਚ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਾਨੂੰ ਸਭ ਨੂੰ ਇੱਕਜੁੱਟ ਹੋ ਕੇ ਚੱਲਣ ਦੀ ਲੋੜ ਹੈ । ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਕਾਰ ਡੀਲਰ ਐਸੋਸੀਏਸ਼ਨ ਸੰਬੰਧਿਤ ਕਾਰੋਬਾਰੀਆਂ ਦੇ ਮਸਲੇ ਹੱਲ ਕਰਨ ਲਈ ਤੱਤਪਰ ਹੈ ਅਤੇ ਕੋਈ ਵੀ ਕਾਰੋਬਾਰੀ ਅਹੁਦੇਦਾਰਾਂ ਨੂੰ ਮਿਲ ਸਕਦਾ ਹੈ।
ਪਿਛਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਜ਼ਿਲ੍ਹਾ ਸੈਨਿਕ ਬੋਰਡ ਨਾਲ ਮੀਟਿੰਗ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।