07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮਨਜੀਤ ਕੌਰ ਨੰਗਲ ਦਾ ਸਟੇਟ ਪੱਧਰੀ ਸਨਮਾਨ, 39 ਵਾਰ ਕਰ ਚੁੱਕੇ ਹਨ ਖ਼ੂਨਦਾਨ

ਕੋਟਕਪੂਰਾ, 6 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੰਗਲ ਦਾ ਸਟੇਟ ਪੱਧਰੀ ਸਨਮਾਨ ਕੀਤਾ ਗਿਆ। ਚੰਡੀਗੜ੍ਹ ਵਿਖੇ ਹੋਏ ਸਨਮਾਨ ਸਮਾਰੋਹ ਮੌਕੇ ਸਿਹਤ ਮੰਤਰੀ ਪੰਜਾਬ ਵਲੋਂ ਸਮਾਜ ਪ੍ਰਤੀ ਨਿਭਾਈਆਂ ਗਈਆਂ ਵਧੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 07-10-2026
ਕੋਟਕਪੂਰਾ, 6 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਨੰਗਲ ਦਾ ਸਟੇਟ ਪੱਧਰੀ ਸਨਮਾਨ ਕੀਤਾ ਗਿਆ। ਚੰਡੀਗੜ੍ਹ ਵਿਖੇ ਹੋਏ ਸਨਮਾਨ ਸਮਾਰੋਹ ਮੌਕੇ ਸਿਹਤ ਮੰਤਰੀ ਪੰਜਾਬ ਵਲੋਂ ਸਮਾਜ ਪ੍ਰਤੀ ਨਿਭਾਈਆਂ ਗਈਆਂ ਵਧੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਮਨਜੀਤ ਕੌਰ ਨੰਗਲ ਨੇ 39 ਵਾਰ ਆਪਣਾ ਖੂਨ ਦਾਨ ਕੀਤਾ ਹੈ ਅਤੇ ਪੰਜਾਬ ਸਟੇਟ ਐਵਾਰਡ ਨਾਲ ਚੌਥੀ ਵਾਰ ਸਨਮਾਨਿਤ ਹੋ ਚੁੱਕੇ ਹਨ। ਇਸ ਸਨਮਾਨ ’ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਸੂਬਾ ਸਿੰਘ ਬਾਦਲ, ਸੁਖਵਿੰਦਰ ਸਿੰਘ ਸੁੱਖਾ ਕੋਟ ਸੁਖੀਆ, ਕੇਵਲ ਸਿੰਘ ਸਹੋਤਾ, ਗੁਰਮੁਖ ਸਿੰਘ ਭੁੱਲਰ, ਸੁਰਿੰਦਰ ਵੜਿੰਗ, ਰਾਜਾ ਖਾਰਾ, ਕੁਲਦੀਪ ਸਿੰਘ ਕੋਟ ਸੁਖੀਆ ਸਾਬਕਾ ਸਰਪੰਚ, ਸ਼ਬਦਲ ਸਿੰਘ ਹਰੀਨੌ, ਜਗਸੀਰ ਸਿੰਘ ਸੀਰਾ ਸ਼ਹਿਰੀ ਪ੍ਰਧਾਨ, ਜਸਵੀਰ ਸਿੰਘ ਢਿੱਲੋਂ ਸ਼ਹਿਰੀ ਪ੍ਰਧਾਨ, ਹੈਪੀ ਬਰਾੜ ਚੱਕ ਕਲਿਆਣ, ਗੁਰਦੇਵ ਸਿੰਘ ਠੇਕੇਦਾਰ, ਗੁਰਸੇਵਕ ਸਿੰਘ ਨੋਖਾ ਜ਼ਿਲ੍ਹਾ ਪ੍ਰਧਾਨ ਬੀ.ਸੀ ਵਿੰਗ, ਗੁਰਪ੍ਰੀਤ ਸਿੰਘ ਸੋਢੀ, ਪਰਮਿੰਦਰ ਸਿੰਘ ਪਿੰਦਾ, ਸਰਪ੍ਰੀਤ ਸਿੰਘ ਲਵਲੀ, ਗੁਰਪ੍ਰੀਤ ਸਿੰਘ ਸਰਕਲ ਪ੍ਰਧਾਨ, ਬਲਜਿੰਦਰ ਸਿੰਘ, ਬਲਜੀਤ ਸਿੰਘ ਖੀਵਾ, ਹੀਰਾ ਸਿੰਘ ਮਠਾੜੂ, ਸਵਰਨ ਸਿੰਘ ਵਿਰਦੀ, ਰਣਜੀਤ ਸਿੰਘ ਠਾੜਾ ਯੂਥ ਹਲਕਾ ਪ੍ਰਧਾਨ, ਜਗਤਾਰ ਸਿੰਘ ਸਰਾਂ ਪੰਜਗਰਾਈਂ ਕਲਾਂ, ਹਿੱਤਬੀਰ ਕੌਰ ਬਰਾੜ ਸਾਬਕਾ ਬਲਾਕ ਸੰਮਤੀ ਚੇਅਰਮੈਨ, ਪੀਜੀਬੀ ਵੈਲਫੇਅਰ ਕਲੱਬ ਦੇ ਪ੍ਰਧਾਨ ਰਾਜੀਵ ਮਾਲਿਕ, ਕੁਲਦੀਪ ਸਿੰਘ ਟੋਨੀ, ਗੁਰਿੰਦਰ ਸਿੰਘ ਤੇ ਰਵੀ ਅਰੋੜਾ, ਨਰਿੰਦਰ ਬੈੜ ਹੋਰ ਸਮਾਜ ਸੇਵੀਆਂ ਵਲੋਂ ਵੀ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਦੀ ਪ੍ਰਸੰਸਾ ਕਰਦਿਆਂ ਵਧਾਈ ਦਿੱਤੀ ਹੈ।
ਪਿਛਲੀ ਖ਼ਬਰ ਸਾਦਿਕ ਤੋਂ ਚਿੰਤਪੁਰਨੀ ਧਾਮ ਬੱਸ ਯਾਤਰਾ 10 ਨੂੰ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਧਾਇਕ ਕਾਕਾ ਬਰਾੜ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਕਿਹਾ : ਖ਼ਰੀਦ ਦੌਰਾਨ ਕਿਸਾਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।