07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਫ਼ੁੱਟਬਾਲ ਮੁਕਾਬਲੇ ’ਚ ਤਾਜ ਪਬਲਿਕ ਸਕੂਲ ਮੋਹਰੀ

ਸਾਦਿਕ, 6 ਅਕਤੂਬਰ (ਆਰ. ਐਸ.

ਅਜੀਤ ਡੈਸਕ 07-10-2026
ਸਾਦਿਕ, 6 ਅਕਤੂਬਰ (ਆਰ.ਐਸ.ਧੁੰਨਾ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਵਿਚ ਤਾਜ ਪਬਲਿਕ ਸਕੂਲ ਜੰਡ ਸਾਹਿਬ ਦੀਆਂ ਲੜਕੀਆਂ ਅਤੇ ਲੜਕਿਆਂ ਨੇ ਫੁੱਟਬਾਲ ਖ਼ੇਡਾਂ ਵਿਚ ਅੱਵਲ ਸਥਾਨ ਪ੍ਰਾਪਤ ਕਰਕੇ ਆਪਣੀ ਖ਼ੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਲੜਕੇ ਫ਼ੁੱਟਬਾਲ ਟੀਮ ਨੇ ਜ਼ਿਲ੍ਹੇ ਵਿਚ ਪਹਿਲਾ, ਅੰਡਰ-14 ਲੜਕੀਆਂ ਫੁੱਟਬਾਲ ਟੀਮ ਨੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਦੇ ਸਕੂਲ ਪਹੁੰਚਣ ’ਤੇ ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਚੇਅਰਪਰਸਨ ਰਮਨਦੀਪ ਕੌਰ ਨੇ ਬੱਚਿਆਂ ਨੂੰ ਸਨਮਾਨਿਤ ਕਰਦਿਆਂ ਵਧੀਆ ਭਵਿੱਖ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਕੋਚ ਰਕੇਸ਼ ਕੁਮਾਰ, ਪ੍ਰਦੀਪ ਟੰਡਨ ਅਤੇ ਸਮੂਹ ਸਟਾਫ਼ ਹਾਜ਼ਰ ਸਨ।
ਪਿਛਲੀ ਖ਼ਬਰ ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਕੋਟਕਪੂਰਾ ਦੇ 23 ਪਿੰਡਾਂ ਦੇ ਵਸਨੀਕਾਂ ਨੂੰ ਮਿਲਣਗੇ ਮਾਲਕੀ ਹੱਕ : ਐਸ.ਡੀ.ਐਮ ਅਗਲੀ ਖ਼ਬਰ ਕਰਮਚਾਰੀਆਂ ਵਲੋਂ ਮੁਕੰਮਲ ਕਲਮਛੋੜ ਹੜਤਾਲ ਕਾਰਨ ਡੀ. ਸੀ. ਦਫ਼ਤਰ ’ਚ ਪਸਰਿਆ ਸੰਨਾਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।