ਬੀਬੀ ਹਰਸਿਮਰਤ ਕੌਰ ਬਾਦਲ ਦੀ ਫ਼ੇਰੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ : ਲਾਲੀ ਬਾਦਲ
ਜੈਤੋ, 6 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਬੀਬੀ ਹਰਸਿਮਰਤ ਕੌਰ ਬਾਦਲ ਦੀ 10 ਅਕਤੂਬਰ ਦੀ ਜੈਤੋ ਫ਼ੇਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ ਨੇ ਆਪਣੇ ਦਫ਼ਤਰ ਵਿਖੇ ਨੌਜਵਾਨ ਆਗੂ ਮਾਰਸ਼ਲਦੀਪ ਸਿੰਘ ਪਾਲੀ ਬਾਦਲ, ਯੂਥ ਸਰਕਲ ਪ੍ਰਧਾਨ ਜੱਗਾ ਸਿੰਘ ਸੰਧੂ, ਹਰਦੀਪ ਸਿੰਘ ਬੁਰਜ ਅਤੇ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿਚ ਕੀਤਾ।
ਜੈਤੋ, 6 ਅਕਤੂਬਰ (ਗੁਰਮੀਤਪਾਲ ਰੋੜੀਕਪੂਰਾ)-ਬੀਬੀ ਹਰਸਿਮਰਤ ਕੌਰ ਬਾਦਲ ਦੀ 10 ਅਕਤੂਬਰ ਦੀ ਜੈਤੋ ਫ਼ੇਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਭੁਪਿੰਦਰ ਸਿੰਘ ਲਾਲੀ ਬਾਦਲ ਨੇ ਆਪਣੇ ਦਫ਼ਤਰ ਵਿਖੇ ਨੌਜਵਾਨ ਆਗੂ ਮਾਰਸ਼ਲਦੀਪ ਸਿੰਘ ਪਾਲੀ ਬਾਦਲ, ਯੂਥ ਸਰਕਲ ਪ੍ਰਧਾਨ ਜੱਗਾ ਸਿੰਘ ਸੰਧੂ, ਹਰਦੀਪ ਸਿੰਘ ਬੁਰਜ ਅਤੇ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵਿਚ ਕੀਤਾ। ਉਨ੍ਹਾਂ ਦੱਸਿਆ ਕਿ 10 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ’ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਜਾ ਰਹੀ ਇਸ ਮੁਹਿੰਮ ਨੂੰ ਲੈ ਕੇ ਮਾਵਾਂ, ਭੈਣਾਂ ਅਤੇ ਧੀਆਂ ਵਿਚ ਉਤਸ਼ਾਹ ਹੈ। ਲਾਲੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਪੰਜਾਬ ਵਿਚ ਸੜਕਾਂ, ਪੁਲਾਂ, ਬਿਜਲੀ, ਸਿੰਚਾਈ, ਸਿਹਤ, ਸਿੱਖਿਆ ਅਤੇ ਹੋਰ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਕਈ ਵਿਕਾਸ ਕਾਰਜ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਪਹਿਲਕਦਮੀਆਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਬਾਰੇ ਵਰਕਰਾਂ ਵਲੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਮਾਵਾਂ, ਭੈਣਾਂ ਅਤੇ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਵਿਖੇ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਅਤੇ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ’ ਮੁਹਿੰਮ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਉਣ।