ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕ ਲਹਿਰ ਬਣਾਉਣਾ ਜ਼ਰੂਰੀ: ਚੇਅਰਮੈਨ ਗਗਨ ਧਾਲੀਵਾਲ
ਫ਼ਰੀਦਕੋਟ, 7 ਅਕਤੂਬਰ (ਜਸਵੰਤ ਸਿੰਘ ਪੁਰਬਾ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹਲਕਾ ਫ਼ਰੀਦਕੋਟ ਦੇ ਪਿੰਡ ਜਨੇਰੀਆਂ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਗਗਨ ਧਾਲੀਵਾਲ ਇੰਚਾਰਜ ਨਸ਼ਾ ਮੁਕਤੀ ਮੋਰਚਾ ਮਾਲਵਾ ਸੈਂਟਰਲ ਨੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨ ਲਈ ਲੋਕਾਂ ਦਾ ਸਾਥ ਹੋਣਾ ਬਹੁਤ ਜ਼ਰੂਰੀ ਹੈ।
ਅਜੀਤ ਡੈਸਕ
08-10-2026