13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰੂ ਨਾਨਕ ਕਾਲਜ ਵਿਖੇ ਚਮੜੀ ਰੋਗਾਂ ਸੰਬੰਧੀ ਜਾਗਰੂਕਤਾ ਭਾਸ਼ਨ ਕਰਵਾਇਆ ਚਮੜੀ ਦੇ ਰੋਗਾਂ ਤੋਂ ਬਚਾਅ ਲਈ ਸਫ਼ਾਈ, ਸੰਤੁਲਿਤ ਜੀਵਨਸ਼ੈਲੀ ਤੇ ਡਾਕਟਰੀ ਸਲਾਹ ਜ਼ਰੂਰੀ-ਡਾ. ਜੀ.ਐਸ. ਢਿੱਲੋਂ

ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਚਮੜੀ ਦੇ ਰੋਗਾਂ ਤੋਂ ਬਚਾਅ, ਉਨ੍ਹਾਂ ਦੇ ਲੱਛਣਾਂ ਦੀ ਪਛਾਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚਮੜੀ ਰੋਗਾਂ ਦੇ ਮਾਹਿਰ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਸੇਵਾ ਮੁਕਤ ਡਿਪਟੀ ਮੈਡੀਕਲ ਕਮਿਸ਼ਨਰ ਸਿਹਤ ਵਿਭਾਗ ਵਲੋਂ ਜਾਗਰੂਕਤਾ ਭਾਸ਼ਣ ਦਿੱਤਾ ਗਿਆ।

ਅਜੀਤ ਡੈਸਕ 13-10-2026
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਦਿਆਰਥੀਆਂ ਨੂੰ ਚਮੜੀ ਦੇ ਰੋਗਾਂ ਤੋਂ ਬਚਾਅ, ਉਨ੍ਹਾਂ ਦੇ ਲੱਛਣਾਂ ਦੀ ਪਛਾਣ ਅਤੇ ਸਮੇਂ ਸਿਰ ਇਲਾਜ ਕਰਵਾਉਣ ਸੰਬੰਧੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚਮੜੀ ਰੋਗਾਂ ਦੇ ਮਾਹਿਰ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਸੇਵਾ ਮੁਕਤ ਡਿਪਟੀ ਮੈਡੀਕਲ ਕਮਿਸ਼ਨਰ ਸਿਹਤ ਵਿਭਾਗ ਵਲੋਂ ਜਾਗਰੂਕਤਾ ਭਾਸ਼ਣ ਦਿੱਤਾ ਗਿਆ। ਇਸ ਮੌਕੇ ਕਾਲਜ ਦੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਸ਼ਮੂਲੀਅਤ ਕਰਦਿਆਂ ਚਮੜੀ ਦੀ ਸਿਹਤ ਨਾਲ ਜੁੜੇ ਅਹਿਮ ਪਹਿਲੂਆਂ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਡਾਕਟਰ ਨਾਲ ਰੋਗਾਂ ਸੰਬੰਧੀ ਸਵਾਲ ਕੀਤੇ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਢਿੱਲੋਂ ਨੇ ਕਿਹਾ ਕਿ ਚਮੜੀ ਸਰੀਰ ਦਾ ਮਹੱਤਵਪੂਰਨ ਅੰਗ ਹੈ ਅਤੇ ਇਸ ਦੀ ਸਹੀ ਦੇਖਭਾਲ ਕਰਨਾ ਸਿਹਤਮੰਦ ਜੀਵਨ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚਮੜੀ ਸੰਬੰਧੀ ਸਮੱਸਿਆਵਾਂ ਤੋਂ ਬਚਣ ਲਈ ਨਿੱਜੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧੂੜ-ਮਿੱਟੀ, ਤੇਜ਼ ਧੁੱਪ ਅਤੇ ਹੋਰ ਨੁਕਸਾਨਦੇਹ ਵਾਤਾਵਰਣਕ ਕਾਰਕਾਂ ਤੋਂ ਚਮੜੀ ਦੀ ਰੱਖਿਆ ਕਰਨੀ ਚਾਹੀਦੀ ਹੈ। ਸਰੀਰ ਦੀਆਂ ਲੋੜਾਂ ਅਨੁਸਾਰ ਪਾਣੀ ਪੀਣ, ਸੰਤੁਲਿਤ ਖ਼ੁਰਾਕ ਲੈਣ ਅਤੇ ਨਿਯਮਿਤ ਕਸਰਤ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਨਾਲ ਸਮੁੱਚੀ ਸਿਹਤ ਨੂੰ ਬਿਹਤਰ ਰੱਖਿਆ ਜਾ ਸਕਦਾ ਹੈ। ਡਾ. ਢਿੱਲੋਂ ਨੇ ਐਲਰਜੀ ਸੰਬੰਧੀ ਸਮੱਸਿਆਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਅਚਾਨਕ ਖੁਜਲੀ, ਲਾਲ ਧੱਫੜ ਜਾਂ ਹੋਰ ਅਸਧਾਰਨ ਲੱਛਣ ਵਿਖਾਈ ਦੇਣ ਤਾਂ ਆਪਣੀ ਮਰਜ਼ੀ ਨਾਲ ਦਵਾਈ ਲੈਣ ਦੀ ਬਜਾਏ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਚਮੜੀ ਰੋਗਾਂ ਲਈ ਵਰਤੀ ਜਾ ਰਹੀ ਦਵਾਈ ਨੂੰ ਆਪਣੀ ਮਰਜ਼ੀ ਨਾਲ ਸ਼ੁਰੂ ਜਾਂ ਬੰਦ ਨਹੀਂ ਕਰਨਾ ਚਾਹੀਦਾ, ਸਗੋਂ ਇਸ ਸੰਬੰਧੀ ਡਾਕਟਰ ਦੀ ਸਲਾਹ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਸਰਬਜੀਤ ਕੌਰ ਨੇ ਡਾ. ਢਿੱਲੋਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਅਜਿਹੇ ਜਾਗਰੂਕਤਾ ਭਾਸ਼ਣ ਬਹੁਤ ਮਹੱਤਵਪੂਰਨ ਹਨ, ਕਿਉਂਕਿ ਇਨ੍ਹਾਂ ਰਾਹੀਂ ਉਹ ਸਿਹਤ ਸੰਬੰਧੀ ਸਹੀ ਜਾਣਕਾਰੀ ਪ੍ਰਾਪਤ ਕਰਕੇ ਆਪਣੇ ਜੀਵਨ ਵਿਚ ਚੰਗੀਆਂ ਆਦਤਾਂ ਅਪਣਾ ਸਕਦੇ ਹਨ। ਉਨ੍ਹਾਂ ਕਾਲਜ ਵਿਚ ਆ ਕੇ ਵਿਦਿਆਰਥੀਆਂ ਨੂੰ ਲਾਹੇਵੰਦ ਜਾਣਕਾਰੀ ਦੇਣ ਲਈ ਡਾ. ਢਿੱਲੋਂ ਦਾ ਧੰਨਵਾਦ ਕੀਤਾ। ਇਸ ਉਪਰੰਤ ਪ੍ਰਿੰਸੀਪਲ ਵਲੋਂ ਡਾ. ਗੁਰਿੰਦਰਜੀਤ ਸਿੰਘ ਢਿੱਲੋਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਰਾਣਾ ਬਲਜਿੰਦਰ ਕੌਰ, ਡਾ. ਸਵੇਤਾ ਦਾਰਗਨ ਇੰਚਾਰਜ ਰੈੱਡ ਰਿਬਨ, ਡਾ. ਅਮਨਪ੍ਰੀਤ ਕੌਰ ਪੀ.ਜੀ. ਡਿਪਾਰਟਮੈਂਟ ਸਿਸ਼ਆਲੋਜੀ ਮੁਖੀ, ਮਨਦੀਪ ਸਿੰਘ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ, ਰਵਨੀਤ ਕੌਰ, ਹਰਮਨਜੋਤ ਕੌਰ, ਹਰਕੀਰਤ ਕੌਰ ਆਦਿ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਅਨਾਜ ਮੰਡੀ ਦਾ ਦੌਰਾ, ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਤਿਉਣਾ ਡਿਸਟ੍ਰੀਬਿਊਟਰੀ ਤੇ ਮਿਠੜੀ ਮਾਈਨਰ ’ਚ ਪਏ ਤਿੰਨ ਪਾੜ, ਸੈਂਕੜੇ ਏਕੜ ਝੋਨਾ ਡੁੱਬਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।