14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਅਥਲੈਟਿਕ ਮੀਟ ’ਚ ਮੱਲਾਂ ਮਾਰੀਆਂ

ਕੋਟਕਪੂਰਾ, 13 ਅਕਤੂਬਰ (ਰਿੰਕੂ ਮਲਹੋਤਰਾ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-14 ਵਰਗ ਵਿਚ ਗੁਰਨੂਰ ਸਿੰਘ ਨੇ ਸ਼ਾਟਪੁੱਟ ਅਤੇ ਡਿਸਕਸ ਥਰੋ ਵਿਚ ਸੋਨੇ ਦੇ ਤਗਮੇ ਜਿੱਤੇ।

ਅਜੀਤ ਡੈਸਕ 14-10-2026
ਕੋਟਕਪੂਰਾ, 13 ਅਕਤੂਬਰ (ਰਿੰਕੂ ਮਲਹੋਤਰਾ)-ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਉਮਰ ਵਰਗਾਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-14 ਵਰਗ ਵਿਚ ਗੁਰਨੂਰ ਸਿੰਘ ਨੇ ਸ਼ਾਟਪੁੱਟ ਅਤੇ ਡਿਸਕਸ ਥਰੋ ਵਿਚ ਸੋਨੇ ਦੇ ਤਗਮੇ ਜਿੱਤੇ। ਹਰਗੁਨਦੀਪ ਸਿੰਘ ਨੇ ਸ਼ਾਟਪੁੱਟ ਅਤੇ ਡਿਸਕਸ ਥਰੋ ਵਿਚ ਚਾਂਦੀ ਦੇ ਤਗਮੇ ਹਾਸਿਲ ਕੀਤੇ। ਅੰਡਰ-17 ਵਰਗ ਵਿਚ ਰਣਬੀਰ ਸਿੰਘ ਨੇ 800 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ, ਯੁਵਰਾਜ ਸਿੰਘ ਨੇ ਡਿਸਕਸ ਥਰੋ ਵਿਚ ਸੋਨੇ ਦਾ ਤਗਮਾ ਅਤੇ ਨਵਜੋਤ ਸਿੰਘ ਨੇ ਜੈਵਲਿਨ ਥਰੋ ਵਿਚ ਚਾਂਦੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ ਰਿਲੇਅ ਟੀਮ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ। ਅੰਡਰ-19 ਵਰਗ ਵਿਚ ਪਾਰਸ ਨੇ 100 ਮੀਟਰ ਅਤੇ 200 ਮੀਟਰ ਦੌੜ ਵਿਚ ਸੋਨੇ ਦੇ ਤਗਮਾ ਜਿੱਤੇ। ਵੰਸੂ ਨੇ 800 ਮੀਟਰ ਦੌੜ ਵਿਚ ਕਾਂਸੀ ਦਾ ਤਗਮਾ ਹਾਸਿਲ ਕੀਤਾ। ਕੁਸ਼ਲ ਨੇ ਡਿਸਕਸ ਥਰੋ ਵਿਚ ਸੋਨੇ ਅਤੇ ਜੈਵਲਿਨ ਥਰੋ ਵਿਚ ਚਾਂਦੀ ਦਾ ਤਗਮਾ ਜਿੱਤਿਆ। 400 ਮੀਟਰ ਰਿਲੇਅ ਟੀਮ ਨੇ ਕਾਂਸੀ ਅਤੇ 800 ਮੀਟਰ ਰਿਲੇਅ ਟੀਮ ਨੇ ਸੋਨੇ ਦਾ ਤਗਮਾ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਵਿਜੇ ਸ਼ਰਮਾ, ਡਾਇਰੈਕਟਰ ਵਿਜੇ ਭਾਰਦਵਾਜ, ਪ੍ਰਿੰਸੀਪਲ ਗੁਰਜਿੰਦਰ ਸਿੰਘ ਸੇਖੋ ਅਤੇ ਵਾਈਸ ਪ੍ਰਿੰਸੀਪਲ ਗੁਰਵਿੰਦਰ ਸਿੰਘ ਬਰਾੜ ਨੇ ਸਮੂਹ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਡਾਇਰੈਕਟਰ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਅਤੇ ਸਕੂਲ ਦੇ ਡੀ.ਪੀ.ਈ. ਇੰਦਰਪਾਲ ਸਿੰਘ ਅਤੇ ਮਨਪ੍ਰੀਤ ਸਿੰਘ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ।
ਪਿਛਲੀ ਖ਼ਬਰ ਗੱਡੀ ਹੇਠਾਂ ਆਉਣ ਨਾਲ ਜ਼ਖਮੀ ਹੋਏ ਵਿਅਕਤੀ ਦੀ ਮੌਤ ਅਗਲੀ ਖ਼ਬਰ ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।