ਪੰਜਾਬ ਦਿਵਸ ’ਤੇ ਕੋਟਕਪੂਰਾ ਵਿਖੇ ਹੋਵੇਗੀ ਮੈਰਾਥਨ ਦੌੜ : ਸੰਧਵਾਂ
ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਵਸਨੀਕਾਂ ਤੇ ਖਾਸਕਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਨੌਜਵਾਨਾਂ ਨੂੰ ਖ਼ੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਆਕਰਸ਼ਨ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਬਹੁਤ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। ਇਸ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਰਹੀ ਹੈ ਉੱਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਉਨ੍ਹਾਂ ਦਾ ਇਲਾਜ ਤੇ ਸਵੈ ਰੁਜ਼ਗਾਰ ਵੱਲ ਤੋਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।
ਫ਼ਰੀਦਕੋਟ, 13 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਰਾਜ ਦੇ ਵਸਨੀਕਾਂ ਤੇ ਖਾਸਕਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਨੌਜਵਾਨਾਂ ਨੂੰ ਖ਼ੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਆਕਰਸ਼ਨ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਬਹੁਤ ਵਧੀਆ ਸਿੱਟੇ ਸਾਹਮਣੇ ਆ ਰਹੇ ਹਨ। ਇਸ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਰਹੀ ਹੈ ਉੱਥੇ ਹੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਉਨ੍ਹਾਂ ਦਾ ਇਲਾਜ ਤੇ ਸਵੈ ਰੁਜ਼ਗਾਰ ਵੱਲ ਤੋਰਨ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਕੋਟਕਪੂਰਾ ਵਿਖੇ ਹੋਣ ਵਾਲੀ ਮੈਰਾਥਨ ਦੌੜ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਕੀਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਦੇ ਡਾ. ਹਰੀ ਸਿੰਘ ਸੇਵਕ ਸੀਨੀਅਰ ਸੈਕੰਡਰੀ ਸਮਾਰਟ ਸੂਕਲ ਤੋਂ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ ਸਵੇਰੇ 6 ਵਜੇ ਮੈਰਾਥਨ ਦੌੜ ਕਰਵਾਈ ਜਾਵੇਗੀ। ਜਿਸ ਵਿਚ ਸੀਨੀਅਰ ਸਿਟੀਜਨ ਤੋਂ ਇਲਾਵਾ ਸਕੂਲਾਂ, ਕਾਲਜਾਂ, ਸਿੱਖਿਆ ਸੰਸਥਾਵਾਂ, ਯੂਥ ਕਲੱਬਾਂ ਸਮੇਤ ਹਰ ਵਰਗ ਦੇ ਨੌਜਵਾਨ ਤੇ ਆਮ ਲੋਕ ਭਾਗ ਲੈਣਗੇ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧੀ ਰੂਟ ਪਲਾਨ ਤਿਆਰ ਕਰਨ, ਰਿਫ਼ਰੈਸ਼ਮੈਂਟ, ਸਨਮਾਨ ਤੋਂ ਇਲਾਵਾ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਇਸ ਮੈਰਾਥਨ ਦੌੜ ਵਿਚ ਵੱਧ ਤੋਂ ਵੱਧ ਭਾਗੀਦਾਰੀ ਕਰਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਤੰਦਰੁਸਤ ਸਿਹਤ ਤੇ ਸਮਾਜ ਦੀ ਸਿਰਜਨਾ ਕਰਨ ਲਈ ਪ੍ਰੇਰਿਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਸਪੀਕਰ ਸੰਧਵਾਂ ਤੇ ਹੋਰ ਪੰਤਵੰਤਿਆਂ ਨੂੰ ਜੀ ਆਇਆ ਕਹਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਵਿਭਾਗਾਂ, ਸਵੈ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਮੈਰਥਾਨ ਦੌੜ ਲਈ ਟਰੈਫ਼ਿਕ, ਰਿਫਰੈਸ਼ਮੈਂਟ, ਰੂਟ ਪਲਾਨ, ਡਾਕਟਰੀ ਸਹਾਇਤਾ, ਸੁਰੱਖਿਆ ਸਮੇਤ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਇਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਕੇ ਇਸ ਨੂੰ ਯਾਦਗਾਰੀ ਬਣਾਇਆ ਜਾਵੇਗਾ। ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਪੇਡਾ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਵਧੀਕ ਡਿਪਟੀ ਕਮਿਸ਼ਨਰ (ਜ) ਕੇਸ਼ਵ ਗੋਇਲ, ਸਾਧੂ ਰਾਮ ਕੁਸਲਾ ਓ.ਐਸ.ਡੀ., ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁਰਮੀਤ ਸਿੰਘ ਆਰੇਵਾਲਾ , ਐਸ.ਡੀ.ਐਮ. ਕੋਟਕਪੂਰਾ ਰਜਿੰਦਰ ਸਿੰਘ, ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਡੀ.ਐਫ.ਐਸ.ਸੀ. ਗੁਰਜੀਤ ਸਿੰਘ ਦਿਓਲ, ਜਸਪ੍ਰੀਤ ਸਿੰਘ ਐਸ.ਪੀ.(ਐੱਚ), ਤਹਿਸੀਲਦਾਰ ਕੋਟਕਪੂਰਾ ਪਰਮਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।