15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੀ ਮੌਤ ’ਤੇ ਭੜਕੀਆਂ ਕਿਸਾਨ ਅਤੇ ਸਮਾਜਸੇਵੀ ਜਥੇਬੰਦੀਆਂ

ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨਸ਼ਿਆਂ ਦਾ ਡਟ ਕੇ ਵਿਰੋਧ ਕਰਨ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦਾ ਬੀਤੇ ਦਿਨੀਂ ਮਾਨਸਾ ਵਿਖੇ ਇਕ ਦਵਾਈ ਵਿਕ੍ਰੇਤਾ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਰੋਸ ਵਜੋਂ ਸਾਰੀਆਂ ਸਿਆਸੀ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ, ਕਿਸਾਨਾਂ ਵਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ।

ਅਜੀਤ ਡੈਸਕ 15-10-2026
ਫ਼ਰੀਦਕੋਟ, 14 ਅਕਤੂਬਰ (ਜਸਵੰਤ ਸਿੰਘ ਪੁਰਬਾ)-ਨਸ਼ਿਆਂ ਦਾ ਡਟ ਕੇ ਵਿਰੋਧ ਕਰਨ ਵਾਲੇ ਸਮਾਜ ਸੇਵੀ ਪਰਮਿੰਦਰ ਸਿੰਘ ਝੋਟੇ ਦਾ ਬੀਤੇ ਦਿਨੀਂ ਮਾਨਸਾ ਵਿਖੇ ਇਕ ਦਵਾਈ ਵਿਕ੍ਰੇਤਾ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਰੋਸ ਵਜੋਂ ਸਾਰੀਆਂ ਸਿਆਸੀ ਪਾਰਟੀਆਂ, ਸਮਾਜ ਸੇਵੀ ਸੰਸਥਾਵਾਂ, ਕਿਸਾਨਾਂ ਵਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ। ਫ਼ਰੀਦਕੋਟ ’ਚ ਕਿਸਾਨ ਜਥੇਬੰਦੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਵਲੋਂ ਰੋਸ ਜ਼ਾਹਿਰ ਕਰਦੇ ਹੋਏ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਦਾ ਪ੍ਰਚਾਰ ਕਰਨ ਵਾਲੇ ਪੋਸਟਰ ਪਾੜੇ ਗਏ ਅਤੇ ਪੰਜਾਬ ਸਰਕਾਰ ਅਤੇ ਨਸ਼ਿਆਂ ਦੇ ਵਪਾਰੀਆਂ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਜਥੇਬੰਦੀ ਬੀਕੇਯੂ ਫ਼ਤਹਿ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਰਾਂ ਅਤੇ ਮਿਸਲ ਸਤਲੁਜ ਦੇ ਜ਼ਿਲ੍ਹਾ ਪ੍ਰਧਾਨ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਪਰਮਿੰਦਰ ਦੇ ਕਤਲ ਪਿੱਛੇ ਨਿੱਜੀ ਰੰਜਿਸ਼ ਦੱਸ ਰਹੀ ਹੈ, ਪਰ ਹਕੀਕਤ ਇਹ ਹੈ ਕਿ ਉਹ ਨਸ਼ਿਆਂ ਅਤੇ ਨਸ਼ੇ ਤਸਕਰਾਂ ਦੇ ਖਿਲਾਫ਼ ਲੜ੍ਹਾਈ ਲੜ੍ਹ ਰਿਹਾ ਸੀ ਅਤੇ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਦੀ ਲੜਾਈ ਲੜ੍ਹ ਰਿਹਾ ਸੀ ਨਾ ਕਿ ਨਿੱਜੀ ਲੜ੍ਹਾਈ ਲੜ੍ਹ ਰਿਹਾ ਸੀ, ਪਰ ਉਹ ਨਾ ਤਾਂ ਸਰਕਾਰਾਂ ਨੂੰ ਅਤੇ ਨਾ ਹੀ ਨਸ਼ਾ ਤਸਕਰਾਂ ੂ ਰਾਸ ਆ ਰਹੀ ਸੀ। ਇਸ ਲਈ ਉਸ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਕਤਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਉਹ ਝੋਟੇ ਦੇ ਪਰਿਵਾਰ ਨਾਲ ਖੜ੍ਹੇ ਹਨ ਅਤੇ ਖੜ੍ਹੇ ਰਹਿਣਗੇ ਅਤੇ ਨਸ਼ਿਆਂ ਖ਼ਿਲਾਫ਼ ਆਪਣੀ ਅਵਾਜ਼ ਬੁਲੰਦ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਜੋ ਪੰਜਾਬ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੇ ਯੁੱਧ ਨਸ਼ਿਆਂ ਵਿਰੁੱਧ ਦੇ ਪੋਸਟਰ ਫ਼ਾੜ ਰਹੇ ਹਾਂ ਅਤੇ 15 ਅਕਤੂਬਰ ਨੂੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਉਸ ਨੂੰ ਵੀ ਸਫ਼ਲ ਬਣਾਉਣ ਲਈ ਸਾਰੇ ਦੁਕਾਨਦਾਰਾਂ ਅਤੇ ਸਕੂਲਾਂ ਤੋਂ ਇਲਾਵਾ ਸਰਕਾਰੀ ਦਫ਼ਤਰਾਂ ਨੂੰ ਵੀ ਅਪੀਲ ਕਰਦੇ ਹਨ ਕਿ ਪੰਜਾਬ ਬੰਦ ਦਾ ਸਮਰਥਨ ਦੇਣ।
ਪਿਛਲੀ ਖ਼ਬਰ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ : ਸੂਬਾ ਸਿੰਘ ਬਾਦਲ ਅਗਲੀ ਖ਼ਬਰ ਜੈੋਤੋ ਸ਼ਹਿਰ ਦੀਆਂ ਸੜਕਾਂ ’ਤੇ ਰੇਹੜੀਆਂ ਤੇ ਦੁਕਾਨਦਾਰਾਂ ਵਲੋਂ ਕਬਜ਼ਿਆਂ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।