19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਫ਼ੇਬਲ ਪਬਲਿਕ ਸਕੂਲ ’ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ

ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ, ਕੋਟਕਪੂਰਾ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦੀ ਅਗਵਾਈ ਮਿਸਟਰ ਸੁਸ਼ਾਂਤ ਨੇ ਕੀਤੀ।

ਅਜੀਤ ਡੈਸਕ 19-10-2026
ਕੋਟਕਪੂਰਾ, 18 ਅਕਤੂਬਰ (ਮੋਹਰ ਸਿੰਘ ਗਿੱਲ)-ਫ਼ੇਬਲ ਪਬਲਿਕ ਸਕੂਲ, ਕੋਟਕਪੂਰਾ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਇਆ ਗਿਆ। ਇਸ ਸੈਸ਼ਨ ਦੀ ਅਗਵਾਈ ਮਿਸਟਰ ਸੁਸ਼ਾਂਤ ਨੇ ਕੀਤੀ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਤੋਂ ਬਾਅਦ ਉੱਚ ਸਿੱਖਿਆ ਅਤੇ ਕਰੀਅਰ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਚੁਣਨ ਲਈ ਪ੍ਰੇਰਿਤ ਕਰਨਾ ਸੀ। ਸੈਸ਼ਨ ਦੌਰਾਨ ਮਿਸਟਰ ਸੁਸ਼ਾਂਤ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ, ਯੋਗਤਾ ਅਤੇ ਭਵਿੱਖ ਦੇ ਟੀਚਿਆਂ ਅਨੁਸਾਰ ਵੱਖ-ਵੱਖ ਕੋਰਸਾਂ ਦੀ ਚੋਣ ਕਰਨ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਮੈਡੀਕਲ, ਇੰਜੀਨੀਅਰਿੰਗ, ਕਾਮਰਸ, ਮੈਨੇਜਮੈਂਟ, ਕਾਨੂੰਨ, ਕੰਪਿਊਟਰ ਸਾਇੰਸ ਅਤੇ ਹੋਰ ਪੇਸ਼ੇਵਰ ਕੋਰਸਾਂ ਵਿਚ ਉਪਲਬਧ ਮੌਕਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਹੁਨਰਾਂ ਅਤੇ ਸਮਰੱਥਾ ਨੂੰ ਪਛਾਣ ਕੇ ਸੋਚ-ਸਮਝ ਕੇ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਸ਼ਵਿੰਦਰ ਸੇਠੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿਚ ਸਹੀ ਸਮੇਂ ’ਤੇ ਸਹੀ ਕਰੀਅਰ ਦੀ ਚੋਣ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚਿਆਂ ਵੱਲ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ। ਚੇਅਰਮੈਨ ਹਰਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੰਦਿਆਂ ਉਨ੍ਹਾਂ ਨੂੰ ਉੱਚੇ ਟੀਚੇ ਨਿਰਧਾਰਤ ਕਰਨ, ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਅਤੇ ਸਖ਼ਤ ਮਿਹਨਤ ਰਾਹੀਂ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਹੀ ਮਾਰਗਦਰਸ਼ਨ, ਅਨੁਸ਼ਾਸਨ ਅਤੇ ਲਗਾਤਾਰ ਮਿਹਨਤ ਸਫ਼ਲਤਾ ਦੀਆਂ ਅਹਿਮ ਕੁੰਜੀਆਂ ਹਨ। ਇਸ ਸੈਸ਼ਨ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਾਲ ਕੋਆਰਡੀਨੇਟਰ ਅਤੇ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੀ ਯੋਜਨਾਬੰਦੀ ਕਰਨ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਸਹੀ ਦਿਸ਼ਾ ਵਿਚ ਅੱਗੇ ਵਧਣ ਲਈ ਮਾਰਗਦਰਸ਼ਨ ਮਿਲਿਆ। ਫ਼ੇਬਲ ਪਬਲਿਕ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਅਤੇ ਉੱਜਵਲ ਭਵਿੱਖ ਲਈ ਢੁਕਵਾਂ ਮਾਰਗਦਰਸ਼ਨ ਪ੍ਰਦਾਨ ਕਰਨਾ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਦੀ ਜਾਂਚ ਸੀ. ਬੀ. ਆਈ. ਕਰੇ-ਸਾਂਸਦ ਸਰਬਜੀਤ ਸਿੰਘ ਖਾਲਸਾ ਅਗਲੀ ਖ਼ਬਰ ਰੀਂਘੇ ਪੈ ਗਿਆ ਹਰੀਨੌ ਸੜਕ ’ਤੇ ਪਾਈਪ ਪਾਉਣ ਦਾ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।