ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀ ਨੇ ਕੁਸ਼ਤੀ ਮੁਕਾਬਲੇ ’ਚ ਕਾਂਸੇ ਦਾ ਤਗਮਾ ਜਿੱਤਿਆ
ਫ਼ਰੀਦਕੋਟ, 23 ਅਕਤੂਬਰ (ਜਸਵੰਤ ਸਿੰਘ ਪੁਰਬਾ)-70ਵਾਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਕੁਸ਼ਤੀ ਮੁਕਾਬਲਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਮਨਤਾਰ ਸਿੰਘ ਪਹਿਲਵਾਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਗ੍ਰੀਕੋ-ਰੋਮਨ ਸ਼ੈਲੀ 55 ਕਿਲੋਗ੍ਰਾਮ ਭਾਰ ਵਰਗ ਵਿਚ ਕਾਂਸੇ ਦਾ ਤਗਮਾ ਜਿੱਤਿਆ।
ਅਜੀਤ ਡੈਸਕ
24-10-2026