ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਜੈਤੋ, 26 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਚੌਥੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਜਪੁ ਜੀ ਸਾਹਿਬ, ਚੌਪਈ ਸਾਹਿਬ ਦਾ ਪਾਠ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ ਗੁਰੂ ਰਾਮਦਾਸ ਜੀ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ।
ਜੈਤੋ, 26 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਚੌਥੇ ਪਾਤਿਸ਼ਾਹ ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਜਪੁ ਜੀ ਸਾਹਿਬ, ਚੌਪਈ ਸਾਹਿਬ ਦਾ ਪਾਠ ਕਰਨ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਅਤੇ ਗੁਰੂ ਰਾਮਦਾਸ ਜੀ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਭਾਈ ਅਵਤਾਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਵਲੋਂ ਬੱਚਿਆਂ ਨਾਲ ਗੁਰੂ ਰਾਮਦਾਸ ਜੀ ਦੇ ਜੀਵਨ ਨਾਲ ਸਬੰਧਿਤ ਵਿਚਾਰਾਂ ਪੇਸ਼ ਕੀਤੀਆਂ ਗਈਆਂ। ਉਨ੍ਹਾਂ ਬੱਚਿਆਂ ਨੂੰ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਦੱਸਦਿਆਂ ਕਿਹਾ ਕਿ ਗੁਰੂ ਜੀ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨਗਰ ਦੀ ਸਥਾਪਨਾ ਕੀਤੀ ਅਤੇ ਸਾਨੂੰ ‘ਘਾਲ ਖਾਇ ਕਿਛੁ ਹਥਹੁ ਦੇਇ’ ਦਾ ਉਪਦੇਸ਼ ਦਿੱਤਾ। ਉਨ੍ਹਾਂ ਨੇ ਬੱਚਿਆਂ ਨੂੰ ਗੁਰੂ ਜੀ ਦੇ ਦੱਸੇ ਮਾਰਗ ’ਤੇ ਚੱਲਣ ਲਈ ਅਤੇ ਚੜਦੀ ਕਲਾ ਵਿਚ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਨੇ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਦਿਹਾੜੇ ਮਨਾਉਣ ਨਾਲ ਬੱਚੇ ਆਪਣੇ ਵਿਰਸੇ ਅਤੇ ਸਿੱਖ ਇਤਿਹਾਸ ਨਾਲ ਜੁੜਦੇ ਹਨ। ਸਮਾਗਮ ਦੇ ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।