28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਮਲੋਟ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ‘ਯੂਥ ਮਿਲਣੀ’ 29 ਨੂੰ ਸਰਬਜੀਤ ਸਿੰਘ ਝਿੰਜਰ ਕਰਨਗੇ ਸ਼ਿਰਕਤ

ਮਲੋਟ, 27 ਅਕਤੂਬਰ (ਪਾਟਿਲ)-ਹਲਕਾ ਮਲੋਟ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੀ ਮੁੱਖ ਧਾਰਾ ਨਾਲ ਜੋੜਨ ਦੇ ਮੰਤਵ ਤਹਿਤ 29 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ਸਥਾਨਕ ਕੇ. ਜੀ.

ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ। 28-10-2026
ਮਲੋਟ, 27 ਅਕਤੂਬਰ (ਪਾਟਿਲ)-ਹਲਕਾ ਮਲੋਟ ਅੰਦਰ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਨੌਜਵਾਨ ਵਰਗ ਨੂੰ ਪਾਰਟੀ ਦੀ ਮੁੱਖ ਧਾਰਾ ਨਾਲ ਜੋੜਨ ਦੇ ਮੰਤਵ ਤਹਿਤ 29 ਅਕਤੂਬਰ ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ਸਥਾਨਕ ਕੇ.ਜੀ. ਰਿਜ਼ੋਰਟ ਬਠਿੰਡਾ ਰੋਡ ਮਲੋਟ ਵਿਖੇ ਵਿਸ਼ਾਲ ‘ਯੂਥ ਮਿਲਣੀ’ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਹਲਕੇ ਦੇ ਨੌਜਵਾਨਾਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਕੋਟਭਾਈ ਨੇ ਕਿਹਾ ਕਿ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਆਮਦ ਨਾਲ ਹਲਕੇ ਦੇ ਨੌਜਵਾਨਾਂ ਅੰਦਰ ਨਵਾਂ ਜੋਸ਼ ਅਤੇ ਉਤਸ਼ਾਹ ਭਰੇਗਾ, ਜਿਸ ਨਾਲ ਸੰਗਠਨ ਨੂੰ ਹੋਰ ਬਲ ਮਿਲੇਗਾ।
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਦੇ ਵਿਦਿਆਰਥੀਆਂ ਨੇ ਅੰਤਰ-ਸਕੂਲ ਯੁਵਕ ਮੇਲੇ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।