ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀ ਸਹਿਜਪ੍ਰੀਤ ਕੌਰ ਖੇਡਾਂ ’ਚ ਪੰਜਾਬ ਵਿਚੋਂ ਜੇਤੂ
ਕੋਟਕਪੂਰਾ, 27 ਅਕਤੂਬਰ (ਮੋਹਰ ਸਿੰਘ ਗਿੱਲ)-‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲਿਆਂ ਵਿਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਵਿਦਿਆਰਥਣ ਨੇ ਅੰਡਰ-17 ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਤਾਈਕਵਾਂਡੋ ਦੇ ਮੁਕਾਬਲੇ ਵਿਚ ਨੌਵੀਂ ਜਮਾਤ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਚਮਕੌਰ ਸਿੰਘ ਨੇ ਉਮਰ ਵਰਗ-17 ਵਿਚ ਭਾਗ ਲਿਆ ਅਤੇ ਪੰਜਾਬ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਬ੍ਰੋਨਜ਼ ਮੈਡਲ ਜਿੱਤਿਆ।
ਅਜੀਤ ਡੈਸਕ
28-10-2026