29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ‘ਧਰਤੀ ਬਚਾਓ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ

ਸਾਦਿਕ, 28 ਅਕਤੂਬਰ (ਆਰ. ਐਸ.

ਅਜੀਤ ਡੈਸਕ 29-10-2026
ਸਾਦਿਕ, 28 ਅਕਤੂਬਰ (ਆਰ.ਐਸ.ਧੁੰਨਾ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ‘ਧਰਤੀ ਬਚਾਓ’ ਵਿਸ਼ੇ ’ਤੇ ਜਾਗਰੂਕਤਾ ਸੈਮੀਨਾਰ ਈਕੋ ਕਲੱਬ ਦੇ ਅਫ਼ਸਰ ਪ੍ਰੋ. ਜੁਗਰਾਜ ਸਿੰਘ ਵਲੋਂ ਕਰਵਾਇਆ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਦੀ ਬੱਚਤ ਕਰਨ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਾਲਜ ਦੀ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਚਾਟ ਬਣਾਉਣ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ ਜਿਸ ਵਿਚ ਪਵਨਦੀਪ ਕੌਰ ਜਮਾਤ ਬਾਰ੍ਹਵੀਂ, ਪ੍ਰਭਜੋਤ ਕੌਰ, ਜੈਸਮੀਨ ਅਤੇ ਜਗਸੀਰ ਸਿੰਘ ਜਮਾਤ ਗਿਆਰ੍ਹਵੀਂ ਦੇ ਵਿਦਿਆਰਥੀਆਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵਲੋਂ ਵਧੀਆ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਪ੍ਰੀਤਇੰਦਰ ਕੌਰ ਗੋਂਦਾਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਨੂੰ ਸੁਰੱਖਿਅਤ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਣ ਅਤੇ ਸਮਾਜ ਵਿਚ ਜਾਗਰੂਕਤਾ ਫ਼ੈਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੋ. ਹਰਵਿੰਦਰਪਾਲ ਸਿੰਘ, ਪ੍ਰੋ. ਮਨਪ੍ਰੀਤ ਕੌਰ, ਬਿੰਦਰ ਕੌਰ, ਪ੍ਰੋ. ਮਨਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਭਾਸ਼ਾ ਵਿਭਾਗ ਨੇ ਕਵਿਤਾ ਗਾਇਣ, ਲੇਖ ਅਤੇ ਕਹਾਣੀ ਰਚਨਾ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।