01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸ਼੍ਰੋਮਣੀ ਅਕਾਲੀ ਦਲ ਦਾ ਯੂਥ ਵਿੰਗ ਮਜ਼ਬੂਤੀ ਵੱਲ ਵਧ ਰਿਹਾ ਹੈ: ਪਾਰਟੀ ਆਗੂ

ਕੋਟਕਪੂਰਾ, 31 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਯੂਥ ਵਿੰਗ ਅਹਿਮ ਭੂਮਿਕਾ ਨਿਭਾ ਰਿਹਾ ਹੈ, ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਮਾਲਵਾ ਖੇਤਰ ਵਿਚ ਯੂਥ ਵਿੰਗ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਰੈਲੀ ਦਾ ਰੂਪ ਧਾਰ ਰਹੀਆਂ ਹਨ। ਯੂਥ ਵਰਗ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਵਧੇਰੇ ਜੁੜ ਰਿਹਾ ਹੈ।

ਅਜੀਤ ਡੈਸਕ 01-11-2026
ਕੋਟਕਪੂਰਾ, 31 ਅਕਤੂਬਰ (ਰਿੰਕੂ ਮਲਹੋਤਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਯੂਥ ਵਿੰਗ ਅਹਿਮ ਭੂਮਿਕਾ ਨਿਭਾ ਰਿਹਾ ਹੈ, ਯੂਥ ਵਿੰਗ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਮਾਲਵਾ ਖੇਤਰ ਵਿਚ ਯੂਥ ਵਿੰਗ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਰੈਲੀ ਦਾ ਰੂਪ ਧਾਰ ਰਹੀਆਂ ਹਨ। ਯੂਥ ਵਰਗ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਵਧੇਰੇ ਜੁੜ ਰਿਹਾ ਹੈ। ਅੱਜ ਪਿੰਡ ਢਿੱਲਵਾਂ ਕਲਾਂ ਵਿਖੇ ਗੁਰਸੇਵਕ ਸਿੰਘ ਨੋਖਾ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ ਜਿਸ ਵਿਚ ਯੂਥ ਵਿੰਗ ਦੇ ਪ੍ਰਧਾਨ ਪੱਪਾ ਢਿੱਲੋਂ, ਗੁਰਪ੍ਰੀਤ ਸਿੰਘ ਸੋਢੀ, ਜਰਨੈਲ ਸਿੰਘ, ਗੁਰਜੰਟ ਸਿੰਘ, ਹਰਵਿੰਦਰ ਸਿੰਘ, ਮੱਖਣ ਧਾਲੀਵਾਲ ਸਮੇਤ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਯੂਥ ਵਿੰਗ ਦੀਆਂ ਹੋਣ ਵਾਲੀਆਂ ਰੈਲੀਆਂ ਵਿਚ ਬੇਮਿਸਾਲ ਇਕੱਠ ਹੋਵੇਗਾ। ਆਗੂਆਂ ਨੇ ਦਾਅਵਾ ਕਰਦਿਆਂ ਕਿਹਾ ਕਿ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅਕਾਲੀ ਦਲ ਇਸ ਵਾਰ ਬਹੁਮਤ ਹਾਸਿਲ ਕਰੇਗਾ।
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਪਾਈਨਲੈਂਡ ਇੰਟਰਨੈਸ਼ਨਲ ਸਕੂਲ ’ਚ ਹੈਲੋਵੀਨ ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।