02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਦੀਵਾਲੀ ’ਤੇ ਵੱਧ ਤੋਂ ਵੱਧ ਖ਼ਰੀਦਦਾਰੀ ਸਥਾਨਕ ਦੁਕਾਨਦਾਰਾਂ ਤੋਂ ਕੀਤੀ ਜਾਵੇ -ਭਾਈ ਜਸ਼ਨ ਚਹਿਲ

ਸ੍ਰੀ ਮੁਕਤਸਰ ਸਾਹਿਬ , 1 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਲੋਕਾਂ ਵਲੋਂ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਲਈ ਤੋਹਫ਼ਿਆਂ ਸਮੇਤ ਹੋਰ ਸਾਮਾਨ ਦੀ ਖ਼ਰੀਦਦਾਰੀ ਕੀਤੀ ਜਾਂਦੀ ਹੈ , ਉਥੇ ਹੀ ਇਸ ਵਾਰ ਖ਼ਰੀਦਦਾਰੀ ਸਥਾਨਕ ਦੁਕਾਨਦਾਰਾਂ ਤੋਂ ਕਰਨ ਦੀ ਅਪੀਲ ਕੀਤੀ ਗਈ ਹੈ । ਇਸ ਸੰਬੰਧੀ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਭਾਈ ਜਸ਼ਨਦੀਪ ਸਿੰਘ ਚਹਿਲ ਨੇ ਕਿਹਾ ਕਿ ਵੱਡੀਆਂ ਆਨਲਾਈਨ ਕੰਪਨੀਆਂ ਦੀ ਬਜਾਏ , ਆਪਣੇ ਸ਼ਹਿਰ ਦੇ ਦੁਕਾਨਦਾਰਾਂ ਤੇ ਵਪਾਰੀਆਂ ਤੋਂ ਖ਼ਰੀਦਦਾਰੀ ਨੂੰ ਪਹਿਲ ਦਿੱਤੀ ਜਾਵੇ ।

ਅਜੀਤ ਡੈਸਕ 02-11-2026
ਸ੍ਰੀ ਮੁਕਤਸਰ ਸਾਹਿਬ , 1 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਜਿੱਥੇ ਲੋਕਾਂ ਵਲੋਂ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਲਈ ਤੋਹਫ਼ਿਆਂ ਸਮੇਤ ਹੋਰ ਸਾਮਾਨ ਦੀ ਖ਼ਰੀਦਦਾਰੀ ਕੀਤੀ ਜਾਂਦੀ ਹੈ , ਉਥੇ ਹੀ ਇਸ ਵਾਰ ਖ਼ਰੀਦਦਾਰੀ ਸਥਾਨਕ ਦੁਕਾਨਦਾਰਾਂ ਤੋਂ ਕਰਨ ਦੀ ਅਪੀਲ ਕੀਤੀ ਗਈ ਹੈ । ਇਸ ਸੰਬੰਧੀ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਭਾਈ ਜਸ਼ਨਦੀਪ ਸਿੰਘ ਚਹਿਲ ਨੇ ਕਿਹਾ ਕਿ ਵੱਡੀਆਂ ਆਨਲਾਈਨ ਕੰਪਨੀਆਂ ਦੀ ਬਜਾਏ , ਆਪਣੇ ਸ਼ਹਿਰ ਦੇ ਦੁਕਾਨਦਾਰਾਂ ਤੇ ਵਪਾਰੀਆਂ ਤੋਂ ਖ਼ਰੀਦਦਾਰੀ ਨੂੰ ਪਹਿਲ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਹਰ ਵਿਅਕਤੀ ਆਪਣੀ ਸਮਰੱਥਾ ਅਨੁਸਾਰ ਸਥਾਨਕ ਦੁਕਾਨਾਂ ਤੋਂ ਖ਼ਰੀਦਦਾਰੀ ਕਰੇਗਾ ਤਾਂ ਇਸ ਨਾਲ ਛੋਟੇ ਵਪਾਰੀਆਂ ਦੇ ਕਾਰੋਬਾਰ ਨੂੰ ਹੁਲਾਰਾ ਮਿਲੇਗਾ ਅਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਵੀ ਤਿਉਹਾਰ ਦੀਆਂ ਖ਼ੁਸ਼ੀਆਂ ਵਧਣਗੀਆਂ । ਇਸ ਦੇ ਨਾਲ ਹੀ ਸ਼ਹਿਰ ਦਾ ਪੈਸਾ ਸ਼ਹਿਰ ਵਿਚ ਹੀ ਰਹੇਗਾ ਅਤੇ ਸਥਾਨਕ ਅਰਥਚਾਰੇ ਨੂੰ ਮਜ਼ਬੂਤੀ ਮਿਲੇਗੀ । ਉਨ੍ਹਾਂ ਕਿਹਾ ਕਿ ਇਹ ਬਦਲਾਅ ਕਿਸੇ ਇਕ ਵਿਅਕਤੀ ਦੇ ਯਤਨਾਂ ਨਾਲ ਸੰਭਵ ਨਹੀਂ , ਸਗੋਂ ਇਸ ਲਈ ਸਮੁੱਚੇ ਸ਼ਹਿਰ ਵਾਸੀਆਂ ਨੂੰ ਰਲ - ਮਿਲ ਕੇ ਪਹਿਲਕਦਮੀ ਕਰਨੀ ਪਵੇਗੀ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਦੀਵਾਲੀ ਵੱਧ ਤੋਂ ਵੱਧ ਖ਼ਰੀਦਦਾਰੀ ਆਪਣੇ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਕਰਕੇ ਸਥਾਨਕ ਦੁਕਾਨਦਾਰਾਂ ਦੀ ਆਰਥਿਕ ਮਜ਼ਬੂਤੀ ਵਿਚ ਆਪਣਾ ਯੋਗਦਾਨ ਪਾਉਣ ।
ਪਿਛਲੀ ਖ਼ਬਰ ਸਿਮਰਨ ਕੰਬੋਜ ਨੇ ਕਾਮਨਵੈਲਥ ਚੈਂਪੀਅਨਸ਼ਿਪ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਪਾਰਟੀ ਜਿਸ ਵੀ ਆਗੂ ਨੂੰ ਟਿਕਟ ਦੇਵੇਗੀ, ਉਸ ਦੀ ਡੱਟ ਕੇ ਮਦਦ ਕਰਾਂਗੇ- ਰਾਜ ਬਲਵਿੰਦਰ ਸਿੰਘ ਮਰਾੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।