03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

‘ਆਪ’ ਦਾ ਝਾੜੂ ਹੁਣ ਤੀਲਾ-ਤੀਲਾ ਹੋ ਰਿਹੈ- ਸੋਢੀ

ਗਿੱਦੜਬਾਹਾ, 2 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਭਾਜਪਾ ਦੇ ਸੀਨੀਅਰ ਆਗੂ ਤੇ ਗਿੱਦੜਬਾਹਾ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਅਰੁਣਜੋਤ ਸਿੰਘ ਸੋਢੀ ਨੇ ਕਿਹਾ ਕਿ ਹੁਣ ‘ਆਪ’ ਦਾ ਝਾੜੂ ਤੀਲਾ-ਤੀਲਾ ਹੋ ਰਿਹਾ ਹੈ। ਇਸ ਦੇ ਦੋ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾ ਮਾਜਰਾ ਹੁਣ ਪਾਰਟੀ ਨੂੰ ਅਲਵਿਦਾ ਆਖ ਗਏ ਹਨ।

ਅਜੀਤ ਡੈਸਕ 03-11-2026
ਗਿੱਦੜਬਾਹਾ, 2 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਭਾਜਪਾ ਦੇ ਸੀਨੀਅਰ ਆਗੂ ਤੇ ਗਿੱਦੜਬਾਹਾ ਤੋਂ ਪਾਰਟੀ ਟਿਕਟ ਦੇ ਦਾਅਵੇਦਾਰ ਅਰੁਣਜੋਤ ਸਿੰਘ ਸੋਢੀ ਨੇ ਕਿਹਾ ਕਿ ਹੁਣ ‘ਆਪ’ ਦਾ ਝਾੜੂ ਤੀਲਾ-ਤੀਲਾ ਹੋ ਰਿਹਾ ਹੈ। ਇਸ ਦੇ ਦੋ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾ ਮਾਜਰਾ ਹੁਣ ਪਾਰਟੀ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਵਲੋਂ ਐਨੀ ਦੇਰ ਪਹਿਲਾਂ ਹੀ ਟਿਕਟਾਂ ਦਾ ਐਲਾਨ ਇਸ ਲਈ ਕੀਤਾ ਗਿਆ ਹੈ ਕਿ ਉਨ੍ਹਾਂ ਨੂੰ ਇਹ ਪਤਾ ਹੈ ਕਿ ਪਾਰਟੀ ਵਿਚ ਵੱਡੀ ਬਗਾਵਤ ਹੋਣ ਵਾਲੀ ਹੈ ਅਤੇ ਅਨੇਕਾਂ ਹੀ ਵਿਧਾਇਕ ਪਾਰਟੀ ਛੱਡ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਵੱਡੇ ਥੰਮ੍ਹ ਡਿੱਗਣ ਦੇ ਕਿਨਾਰੇ ’ਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਕ ਆਗੂ ਜੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੰਪਰਕ ਵਿਚ ਚੱਲਿਆ ਆ ਰਿਹਾ ਹੈ, ਉਹ ਜਲਦੀ ਹੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਗਦੀਆਂ ਜਮੀਰਾਂ ਵਾਲੇ ਹਨ ਅਤੇ ਉਹ ਹੁਣ ਸਮਝ ਚੁੱਕੇ ਹਨ ਕਿ ਪੰਜਾਬ ਦਾ ਵਿਕਾਸ ਚੁਟਕ ਲੇ ਸੁਣਾ ਕੇ ਨਹੀਂ ਹੋਣ ਵਾਲਾ। ਸਿਆਸੀ ਤਜ਼ਰਬੇ ਤੇ ਸੁਝਬੂਝ ਵਾਲਾ ਵਿਅਤਕੀ ਹੀ ਮੁੱਖ ਮੰਤਰੀ ਜਿਹੀ ਵੱਡੀ ਜ਼ਿੰਮੇਵਾਰੀ ਸੰਭਾਲ ਸਕਦਾ ਹੈ ਅਤੇ ਸੂਬੇ ਦਾ ਭਲਾ ਕਰ ਸਕਦਾ ਹੈ। ਸ. ਸੋਢੀ ਨੇ ਕਿਹਾ ਕਿ ਉਹ ਗਿੱਦੜਬਾਹਾ ਹਲਕੇ ਤੋਂ ਪਾਰਟੀ ਟਿਕਟ ਲਈ ਆਪਣੀ ਦਾਅਵੇਦਾਰੀ ਪੇਸ਼ ਕਰ ਰਹੇ ਹਨ।
ਪਿਛਲੀ ਖ਼ਬਰ ਕਾਂਗਰਸ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਅਗਲੀ ਖ਼ਬਰ ਪਿੰਡ ਚੜੇਵਾਨ ਤੇ ਥਾਂਦੇਵਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।