ਕਾਂਗਰਸ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ
ਮਲੋਟ, 2 ਨਵੰਬਰ (ਪਾਟਿਲ)-ਮਲੋਟ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਦੱਸਿਆ ਹੈ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਦੇ ਸੁਪਰੀਮ ਲੀਡਰ ਰਾਹੁਲ ਗਾਂਧੀ ਦੇ ਪਹੁੰਚਣ ’ਤੇ ਮਲੋਟ ਹਲਕੇ ਵਿਚੋਂ ਵੱਡੀ ਤਾਦਾਦ ਵਿਚ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਵਿਚ ਵਰਕਰਾਂ ਦਾ ਕਾਫ਼ਲਾ ਮਲੋਟ ਤੋਂ ਰਵਾਨਾ ਹੋਵੇਗਾ। ਇਸ ਦੀ ਤਿਆਰੀ ਸੰਬੰਧੀ ਸ਼ੁਭਦੀਪ ਸਿੰਘ ਬਿੱਟੂ, ਦਿਹਾਤੀ ਪ੍ਰਧਾਨ ਮੱਖਣ ਸਿੰਘ ਫੂਲੇਵਾਲਾ, ਪਿੰਦਰ ਸੇਖੋਂ, ਹਰਮਨ ਮਾਨ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਵਰਕਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
ਮਲੋਟ, 2 ਨਵੰਬਰ (ਪਾਟਿਲ)-ਮਲੋਟ ਬਲਾਕ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਦੱਸਿਆ ਹੈ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਕਾਂਗਰਸ ਦੇ ਸੁਪਰੀਮ ਲੀਡਰ ਰਾਹੁਲ ਗਾਂਧੀ ਦੇ ਪਹੁੰਚਣ ’ਤੇ ਮਲੋਟ ਹਲਕੇ ਵਿਚੋਂ ਵੱਡੀ ਤਾਦਾਦ ਵਿਚ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਵਿਚ ਵਰਕਰਾਂ ਦਾ ਕਾਫ਼ਲਾ ਮਲੋਟ ਤੋਂ ਰਵਾਨਾ ਹੋਵੇਗਾ। ਇਸ ਦੀ ਤਿਆਰੀ ਸੰਬੰਧੀ ਸ਼ੁਭਦੀਪ ਸਿੰਘ ਬਿੱਟੂ, ਦਿਹਾਤੀ ਪ੍ਰਧਾਨ ਮੱਖਣ ਸਿੰਘ ਫੂਲੇਵਾਲਾ, ਪਿੰਦਰ ਸੇਖੋਂ, ਹਰਮਨ ਮਾਨ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਵਰਕਰਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡਾਂ ਦੇ ਪੰਚ, ਸਰਪੰਚ ਵੀ ਹਾਜ਼ਰ ਸਨ। ਸ਼ੁਭਦੀਪ ਸਿੰਘ ਬਿੱਟੂ ਵਲੋਂ ਵਰਕਰਾਂ ਨੂੰ ਅਪੀਲ ਕੀਤੀ ਗਈ ਕਿ ਰੈਲੀ ਵਿਚ ਜਾਣ ਵਾਸਤੇ ਸਾਧਨਾਂ ਦਾ ਇੰਤਜ਼ਾਮ ਕਰ ਦਿੱਤਾ ਗਿਆ ਹੈ, ਜੋ ਕਿ 4 ਨਵੰਬਰ ਨੂੰ ਸਵੇਰੇ 7 ਵਜੇ ਮਲੋਟ ਤੋਂ ਰਵਾਨਾ ਹੋਣਗੇ।