04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡੀ. ਏ. ਵੀ. ਕਾਲਜ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਲੈਕਚਰ ਕਰਵਾਇਆ

ਮਲੋਟ, 3 ਨਵੰਬਰ (ਪਾਟਿਲ)- ਡੀ. ਏ.

ਡੀ.ਏ.ਵੀ. ਕਾਲਜ ਮਲੋਟ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੰਬੰਧੀ ਕਰਵਾਏ ਲੈਕਚਰ ਮੌਕੇ ਸਕੂਲ ਸਟਾਫ਼, ਵਿਦਿਆਰਥੀ ਤੇ ਹੋਰ। ਤਸਵੀਰ: ਪਾਟਿਲ 04-11-2026
ਮਲੋਟ, 3 ਨਵੰਬਰ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਦੀ ਐਨ.ਐਸ.ਐਸ. ਯੂਨਿਟ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਵਿਚ ਨਸ਼ਾ ਮੁਕਤੀ ਦਾ ਸੰਦੇਸ਼ ਪਹੁੰਚਾਉਣ ਦੇ ਉਦੇਸ਼ ਨਾਲ ਨਸ਼ਾ ਮੁਕਤੀ ਵਿਸ਼ੇ ’ਤੇ ਜਾਗਰੂਕਤਾ ਲੈਕਚਰ ਕਰਵਾਇਆ ਗਿਆ। ਇਸ ਮੌਕੇ ਸਾਂਝ ਕੇਂਦਰ ਸਬ ਡਵੀਜ਼ਨ ਮਲੋਟ ਤੋਂ ਏ.ਐਸ.ਆਈ. ਅਮਨਪ੍ਰੀਤ ਸਿੰਘ ਅਤੇ ਹੈੱਡ ਕਾਂਸਟੇਬਲ ਸੁਖਪਾਲ ਸਿੰਘ ਨੇ ਵਿਸ਼ੇਸ਼ ਬੁਲਾਰਿਆਂ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੁਲਾਰਿਆਂ ਨੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ ਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਗੰਭੀਰ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਨਾ ਸਿਰਫ਼ ਵਿਅਕਤੀ ਦੇ ਭਵਿੱਖ ਨੂੰ ਤਬਾਹ ਕਰਦੀ ਹੈ, ਸਗੋਂ ਪੂਰੇ ਪਰਿਵਾਰ ਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਗ਼ਲਤ ਸੰਗਤ ਤੋਂ ਦੂਰ ਰਹਿਣ, ਆਪਣੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵਿਚ ਲਗਾਉਣ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫ਼ੈਲਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਨਾਲ ਸੰਬੰਧਿਤ ਕਿਸੇ ਵੀ ਸਮੱਸਿਆ ਬਾਰੇ ਜਾਗਰੂਕ ਰਹਿਣ ਅਤੇ ਲੋੜ ਪੈਣ ’ਤੇ ਸੰਬੰਧਿਤ ਅਧਿਕਾਰੀਆਂ ਦੀ ਸਹਾਇਤਾ ਲੈਣ ਦਾ ਸੰਦੇਸ਼ ਵੀ ਦਿੱਤਾ। ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਨੌਜਵਾਨ ਪੀੜ੍ਹੀ ਨੂੰ ਸਮਾਜਿਕ ਬੁਰਾਈਆਂ ਪ੍ਰਤੀ ਸੁਚੇਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਆਪਣੀ ਜ਼ਿੰਮੇਵਾਰੀ ਸਮਝਦਿਆਂ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰੋਗਰਾਮ ਦਾ ਪ੍ਰਬੰਧ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰਾਂ ਮੈਡਮ ਰਿੰਪੂ ਤੇ ਵਿੱਕੀ ਕਾਲੜਾ ਵਲੋਂ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣੀ ਭੂਮਿਕਾ ਨਿਭਾਉਣ ਦਾ ਸੰਕਲਪ ਲਿਆ।
ਪਿਛਲੀ ਖ਼ਬਰ ਜੇਤੂ ਵਿਦਿਆਰਥੀ ਪ੍ਰਬੰਧਕਾਂ ਪਾਸੋਂ ਇਨਾਮ ਲੈਂਦੇ ਹੋਏ। ਆਦਰਸ਼ ਸਕੂਲ ਦੇ ਵਿਦਿਆਰਥੀ ਕਵਿਤਾ ਤੇ ਸਾਹਿਤ ਸਿਰਜਣ ਮੁਕਾਬਲਿਆਂ... ਅਗਲੀ ਖ਼ਬਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਗੈਵੀ ਗੋਇਲ। ਨਸ਼ਿਆਂ ਦੀ ਰੋਕਥਾਮ ਲਈ ਸਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।