ਮਾਈ ਭਾਗੋ ਕਾਲਜ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਨਾਓ ਯੂਅਰ ਵੋਟ’ ਪ੍ਰੋਗਰਾਮ ਕਰਵਾਇਆ
ਸ੍ਰੀ ਮੁਕਤਸਰ ਸਾਹਿਬ, 3 ਨਵੰਬਰ (ਰਣਜੀਤ ਸਿੰਘ ਢਿੱਲੋਂ)- ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਯੁਵਾ ਅਧਿਕਾਰੀ ਤਨਵੀ ਅਗਰਵਾਲ ਦੀ ਰਹਿਨੁਮਾਈ ਹੇਠ ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਫਾਰ ਵੂਮੈਨ ਐਂਡ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ‘ਵਿਕਸਿਤ ਭਾਰਤ ਯੁਵਾ ਸੰਵਾਦ-ਨਾਓ ਯੂਅਰ ਵੋਟ’ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ।
ਮਾਈ ਭਾਗੋ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਮਹਿਮਾਨਾਂ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼। ਅਜੀਤ ਤਸਵੀਰ
04-11-2026