04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਸਪੀਕਰ ਸੰਧਵਾਂ ਨੇ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਸੌਂਪੇ

ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਪਿੰਡ ਦਾਣਾ ਰੋਮਾਣਾ, ਪਿੰਡ ਰੱਤੀਰੋੜੀ ਅਤੇ ਮੌਰਾਂਵਾਲੀ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਗਏ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪਦਿਆਂ ਕਿਹਾ ਕਿ ਇਹ ਪਹਿਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਮਾਲਕੀ ਹੱਕਾਂ ਦਾ ਅਧਿਕਾਰਤ ਸਬੂਤ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ।

ਅਜੀਤ ਡੈਸਕ 04-11-2026
ਫ਼ਰੀਦਕੋਟ, 3 ਨਵੰਬਰ (ਜਸਵੰਤ ਸਿੰਘ ਪੁਰਬਾ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵਲੋਂ ਪਿੰਡ ਦਾਣਾ ਰੋਮਾਣਾ, ਪਿੰਡ ਰੱਤੀਰੋੜੀ ਅਤੇ ਮੌਰਾਂਵਾਲੀ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ ਗਏ। ਉਨ੍ਹਾਂ ਨੇ ਲਾਭਪਾਤਰੀਆਂ ਨੂੰ ਦਸਤਾਵੇਜ਼ ਸੌਂਪਦਿਆਂ ਕਿਹਾ ਕਿ ਇਹ ਪਹਿਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਮਾਲਕੀ ਹੱਕਾਂ ਦਾ ਅਧਿਕਾਰਤ ਸਬੂਤ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਲਾਲ ਲਕੀਰ ਅੰਦਰ ਰਹਿੰਦੇ ਬਹੁਤ ਸਾਰੇ ਪਰਿਵਾਰਾਂ ਕੋਲ ਆਪਣੀ ਰਿਹਾਇਸ਼ੀ ਜਾਇਦਾਦ ਸਬੰਧੀ ਮਾਲਕੀ ਦੇ ਪੁਖ਼ਤਾ ਦਸਤਾਵੇਜ਼ ਨਾ ਹੋਣ ਕਾਰਨ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮਿਲਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੀ ਪਛਾਣ ਅਤੇ ਮਾਲਕੀ ਸਾਬਤ ਕਰਨ ਵਿਚ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਜਾਇਦਾਦ ਦੇ ਮਾਲਕੀ ਦਸਤਾਵੇਜ਼ ਮਿਲਣ ਨਾਲ ਲੋਕਾਂ ਵਿਚ ਸੁਰੱਖਿਆ ਅਤੇ ਭਰੋਸੇ ਦੀ ਭਾਵਨਾ ਮਜ਼ਬੂਤ ਹੋਵੇਗੀ ਅਤੇ ਉਹ ਆਪਣੀ ਜਾਇਦਾਦ ਸਬੰਧੀ ਕੰਮ ਵਧੇਰੇ ਆਸਾਨੀ ਨਾਲ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਹਰਸ਼ਵੀਰ ਗੋਇਲ, ਯਾਦਵਿੰਦਰ ਸਿੰਘ ਸਰਪੰਚ ਦਾਨਾ ਰੋਮਾਣਾ, ਸਰਬਜੀਤ ਸਿੰਘ ਸਰਪੰਚ ਪਿੰਡ ਮੋਰਾਂਵਾਲੀ, ਦਵਿੰਦਰ ਸੈਫੀ ਲਾਭਪਾਤਰੀ ਅਤੇ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਆਜੀਵਿਕਾ ਮਿਸ਼ਨ ਤਹਿਤ ਸਵੈ-ਸਹਾਇਤਾ ਸਮੂਹਾਂ ਨੂੰ 80 ਲੱਖ ਰੁਪਏ ਦੇ ਕਰਜ਼ਾ ਰਾਸ਼ੀ ਦੇ ਚੈੱਕ ਵੰਡੇ ਅਗਲੀ ਖ਼ਬਰ ਨਰੇਸ਼ ਜਿੰਦਲ ਅਗਰਵਾਲ ਵੈੱਲਫ਼ੇਅਰ ਬੋਰਡ ਫ਼ਰੀਦਕੋਟ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।