05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

‘ਮੇਰੀ ਦੁਕਾਨ ਮੇਰਾ ਨਾਮ’ ਸਕੀਮ ਤਹਿਤ ਯੋਗ ਦੁਕਾਨਦਾਰਾਂ ਨੂੰ ਮਾਲਕੀ ਦੇਣ ਲਈ ਕਾਰਵਾਈ ਤੇਜ਼ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰਾ ਨਾਮ’ ਸਕੀਮ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਕਾਨਫ਼ਰੰਸ ਹਾਲ, ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰੋ.

ਅਜੀਤ ਡੈਸਕ 05-11-2026
ਫ਼ਰੀਦਕੋਟ, 4 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰਾ ਨਾਮ’ ਸਕੀਮ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਪ੍ਰਧਾਨਗੀ ਹੇਠ ਕਾਨਫ਼ਰੰਸ ਹਾਲ, ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰੋ. ਆਸ਼ੂਤੋਸ਼ ਦੱਤ ਪੀ.ਡੀ.ਸੀ ਮੈਂਬਰ/ਟੀਮ ਅਤੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਿਵ ਗੋਇਲ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਕੀਮ ਦੀ ਪ੍ਰਗਤੀ ਅਤੇ ਇਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਨਗਰ ਕੌਂਸਲਾਂ ਦੀਆਂ ਉਨ੍ਹਾਂ ਦੁਕਾਨਾਂ ਦੇ ਯੋਗ ਕਿਰਾਏਦਾਰਾਂ ਜਾਂ ਕਾਬਜ਼ਕਾਰਾਂ ਨੂੰ ਰਿਆਇਤੀ ਦਰਾਂ ’ਤੇ ਦੁਕਾਨਾਂ ਦੀ ਮਾਲਕੀ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦਾ 1 ਅਪ੍ਰੈਲ 2020 ਤੱਕ ਾਂਬੰਧਿਤ ਦੁਕਾਨ ’ਤੇ 12 ਸਾਲ ਤੋਂ ਵੱਧ ਸਮੇਂ ਦਾ ਕਬਜ਼ਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਫ਼ਰੀਦਕੋਟ ਦੇ ਨਗਰ ਕੌਂਸਲਰਾਂ ਨੂੰ ਕਿਹਾ ਕਿ ਸ਼ਹਿਰ ਦੇ ਦੁਕਾਨਦਾਰਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਨਾਦੀ ਕਰਵਾਈ ਜਾ ਰਹੀ ਹੈ। ਨਗਰ ਕੌਂਸਲ ਵਲੋਂ ਜਾਰੀ ਮੁਨਾਦੀ ਰਾਹੀਂ ਯੋਗ ਕਿਰਾਏਦਾਰਾਂ ਅਤੇ ਕਾਬਜ਼ਕਾਰਾਂ ਨੂੰ ਆਪਣੇ ਬਿਨੈ-ਪੱਤਰ ਨਗਰ ਕੌਂਸਲ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਰਾਏਦਾਰ ਹੋਣ ਤੋਂ ਇਲਾਵਾ ਆਪਣਾ ਕਬਜ਼ਾ ਸਾਬਤ ਕਰਨ ਲਈ ਬਿਜਲੀ ਕੁਨੈਕਸ਼ਨ, ਪਾਣੀ ਜਾਂ ਸੀਵਰੇਜ ਕੁਨੈਕਸ਼ਨ ਦੇ ਦਸਤਾਵੇਜ਼, ਸੇਲ ਟੈਕਸ/ਜੀ.ਐਸ.ਟੀ. ਰਜਿਸਟ੍ਰੇਸ਼ਨ ਸਰਟੀਫ਼ਿਕੇਟ ਜਾਂ ਹੋਰ ਸਰਕਾਰੀ ਦਸਤਾਵੇਜ਼ ਵੀ ਬਿਨੈ-ਪੱਤਰ ਨਾਲ ਨੱਥੀ ਕਰਨ ਲਈ ਕਿਹਾ ਗਿਆ ਹੈ, ਜਿਨ੍ਹਾਂ ਰਾਹੀਂ 1 ਅਪ੍ਰੈਲ 2020 ਤੱਕ 12 ਸਾਲ ਦਾ ਕਬਜ਼ਾ ਸਾਬਤ ਹੁੰਦਾ ਹੋਵੇ। ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਸਕੀਮ ਸਬੰਧੀ ਵੱਧ ਤੋਂ ਵੱਧ ਦੁਕਾਨਦਾਰਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਯੋਗ ਲਾਭਪਾਤਰੀਆਂ ਨੂੰ ਇਸ ਦਾ ਲਾਭ ਦਿਵਾਉਣ ਲਈ ਲੋੜੀਂਦੇ ਕਦਮ ਚੁੱਕਣ ਲਈ ਕਿਹਾ। ਇਸ ਮੌਕੇ ਰਜਿੰਦਰ ਸਿੰਘ ਐਸ.ਡੀ.ਐਮ ਕੋਟਕਪੂਰਾ, ਵਿਕਰਮਜੀਤ ਸਿੰਘ ਐਸ.ਡੀ.ਐਮ ਜੈਤੋ, ਈਓ ਕੋਟਕਪੂਰਾ/ਫ਼ਰੀਦਕੋਟ ਅੰਮ੍ਰਿਤ ਲਾਲ, ਈਓ ਜੈਤੋ ਮਨਿੰਦਰਪਾਲ ਸਿੰਘ ਰਿਸ਼ਬ ਡੀ.ਡੀ.ਪੀ.ਓ ਫ਼ਰੀਦਕੋਟ ਸ਼ਮਿੰਦਰ ਸਿੰਘ ਐਕਸੀਅਨ ਤੋਂ ਇਲਾਵਾ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਨਹੀਂ, ਖੇਤਾਂ ’ਚ ਸੰਭਾਲ ਕੇ ਕਣਕ ਦੀ ਬਿਜਾਈ ਕਰਵਾ ਰਿਹਾ ਹੈ ਖੇਤੀ ਵਿਰਾਸਤ ਮਿਸ਼ਨ ਅਗਲੀ ਖ਼ਬਰ ਸਾਹਿਲ ਸਿੰਘ ਭਾਜਪਾ ਓ.ਬੀ.ਸੀ ਮੋਰਚਾ ਦੇ ਹਲਕਾ ਕੋਟਕਪੂਰਾ ਦਿਹਾਤੀ ਦੇ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।