06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ’ਚ ਹੀ ਸੁਚੱਜਾ ਪ੍ਰਬੰਧਨ ਕਰਨ : ਡਿਪਟੀ ਕਮਿਸ਼ਨਰ

ਫ਼ਰੀਦਕੋਟ, 5 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵਲੋਂ ਅੱਜ ਪਿੰਡ ਸੰਧਵਾਂ ਅਤੇ ਦੇਵੀਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿਚ ਪਹੁੰਚ ਕੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ।

ਅਜੀਤ ਡੈਸਕ 06-11-2026
ਫ਼ਰੀਦਕੋਟ, 5 ਨਵੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੁਲ ਚਾਬਾ ਵਲੋਂ ਅੱਜ ਪਿੰਡ ਸੰਧਵਾਂ ਅਤੇ ਦੇਵੀਵਾਲਾ ਵਿਖੇ ਕਿਸਾਨਾਂ ਦੇ ਖੇਤਾਂ ਵਿਚ ਪਹੁੰਚ ਕੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਲਈ ਲਾਹੇਵੰਦ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ। ਇਸ ਨਾਲ ਜ਼ਮੀਨ ਦੀ ਸਿਹਤ ਪ੍ਰਭਾਵਿਤ ਹੁੰਦੀ ਹੈ ਅਤੇ ਕਿਸਾਨਾਂ ਨੂੰ ਫ਼ਸਲ ਲਈ ਵਧੇਰੇ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਕਾਰਨ ਉਨ੍ਹਾਂ ਉੱਤੇ ਆਰਥਿਕ ਬੋਝ ਵੀ ਵਧਦਾ ਹੈ। ਡਿਪਟੀ ਕਮਿਸ਼ਨਰ ਨੇ ਪਿੰਡ ਸੰਧਵਾਂ ਵਿਖੇ ਬੇਲਰ ਮਸ਼ੀਨ ਰਾਹੀਂ ਪਰਾਲੀ ਦੀਆਂ ਗੱਠਾਂ ਤਿਆਰ ਕਰਨ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ, ਜਦਕਿ ਪਿੰਡ ਦੇਵੀਵਾਲਾ ਵਿਖੇ ਮਲਚਰ ਅਤੇ ਪਲਾਓ ਵਿਧੀ ਰਾਹੀਂ ਪਰਾਲੀ ਨੂੰ ਖੇਤਾਂ ਵਿਚ ਹੀ ਮਿਲਾਉਣ ਦੇ ਤਰੀਕੇ ਵੀ ਦੇਖੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਅਤੇ ਉਪਲਬਧ ਤਕਨੀਕਾਂ ਦੀ ਵਰਤੋਂ ਕਰਕੇ ਕਿਸਾਨ ਵਾਤਾਵਰਨ ਦੀ ਸੰਭਾਲ ਵਿਚ ਅਹਿਮ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਅ ਗਾਂਹਵਧੂ ਕਿਸਾਨਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਖੇਤਾਂ ਵਿਚ ਹੀ ਵਾਹ ਕੇ ਇਸ ਨੂੰ ਕੁਦਰਤੀ ਖਾਦ ਵਜੋਂ ਵਰਤਿਆ ਜਾਵੇ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਕੋਟਕਪੂਰਾ ਰਜਿੰਦਰ ਸਿੰਘ, ਨੋਡਲ ਅਫ਼ਸਰ ਪਰਾਲੀ ਪ੍ਰਬੰਧਨ ਡਾ. ਗੁਰਪ੍ਰੀਤ ਸਿੰਘ, ਖੇਤੀਬਾੜੀ ਅਫ਼ਸਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਸਮੇਤ ਹੋਰ ਅਧਿਕਾਰੀ ਅਤੇ ਕਿਸਾਨ ਹਾਜ਼ਰ ਸਨ ।
ਪਿਛਲੀ ਖ਼ਬਰ ਕਲੇਰ ਜਠੇਰਿਆਂ ਦਾ ਮੇਲਾ 9 ਨੂੰ ਅਗਲੀ ਖ਼ਬਰ ਵਿਧਾਇਕ ਅਮੋਲਕ ਸਿੰਘ ਨੂੰ ਮੁੜ ਟਿਕਟ ਮਿਲਣ ’ਤੇ ਵਰਕਰਾਂ ’ਚ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।