10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੁਖਬੀਰ ਸਿੰਘ ਬਾਦਲ ਅੱਜ ਵਪਾਰੀਆਂ ਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮਿਲਣੀ ਕਰਨਗੇ- ਕੋਟਭਾਈ

ਮਲੋਟ, 9 ਨਵੰਬਰ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 10 ਨਵੰਬਰ ਦਿਨ ਮੰਗਲਵਾਰ ਨੂੰ ਮਲੋਟ ਵਿਖੇ ਵਪਾਰੀਆਂ, ਦੁਕਾਨਦਾਰਾਂ ਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮਿਲਣੀ ਕਰਨ ਲਈ ਪਹੁੰਚ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਮਲੋਟ ਹਰਪ੍ਰੀਤ ਸਿੰਘ ਕੋਟਭਾਈ ਨੇ ਹਲਕਾ ਮਲੋਟ ਦੇ ਸਮੂਹ ਵਪਾਰਕ ਜਥੇਬੰਦੀਆਂ, ਐਸੋਸੀਏਸ਼ਨਾਂ, ਛੋਟੇ-ਵੱਡੇ ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਵਧ-ਚੜ੍ਹ ਕੇ ਇਸ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਅਜੀਤ ਡੈਸਕ 10-11-2026
ਮਲੋਟ, 9 ਨਵੰਬਰ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 10 ਨਵੰਬਰ ਦਿਨ ਮੰਗਲਵਾਰ ਨੂੰ ਮਲੋਟ ਵਿਖੇ ਵਪਾਰੀਆਂ, ਦੁਕਾਨਦਾਰਾਂ ਤੇ ਸਨਅਤਕਾਰਾਂ ਨਾਲ ਵਿਸ਼ੇਸ਼ ਮਿਲਣੀ ਕਰਨ ਲਈ ਪਹੁੰਚ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਮਲੋਟ ਹਰਪ੍ਰੀਤ ਸਿੰਘ ਕੋਟਭਾਈ ਨੇ ਹਲਕਾ ਮਲੋਟ ਦੇ ਸਮੂਹ ਵਪਾਰਕ ਜਥੇਬੰਦੀਆਂ, ਐਸੋਸੀਏਸ਼ਨਾਂ, ਛੋਟੇ-ਵੱਡੇ ਦੁਕਾਨਦਾਰਾਂ ਅਤੇ ਉਦਯੋਗਪਤੀਆਂ ਨੂੰ ਵਧ-ਚੜ੍ਹ ਕੇ ਇਸ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮਿਲਣੀ ਦੁਪਹਿਰ 12 ਵਜੇ ‘ਵੈਡਲੋਕ ਸਕੁਐਰ’ (ਪੰਜਾਬ ਪੈਲੇਸ ਦੇ ਨਜ਼ਦੀਕ) ਮਲੋਟ ਵਿਖੇ ਹੋਵੇਗੀ। ਇਸ ਦੌਰਾਨ ਵਪਾਰੀਆਂ ਤੇ ਉਦਯੋਗਪਤੀਆਂ ਨੂੰ ਦਰਪੇਸ਼ ਸਮੱਸਿਆਵਾਂ, ਉਨ੍ਹਾਂ ਦੇ ਸੁਝਾਵਾਂ ਅਤੇ ਪੰਜਾਬ ਦੇ ਵਪਾਰ ਤੇ ਉਦਯੋਗ ਨੂੰ ਹੋਰ ਮਜ਼ਬੂਤ ਬਣਾਉਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਵਪਾਰਕ ਵਰਗ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸੁਝਾਅ ਪ੍ਰਾਪਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਡਾ. ਬਲਜੀਤ ਕੌਰ ਨੇ ਸਲੱਮ ਏਰੀਆ ’ਚ ਰਹਿਣ ਵਾਲੇ ਬੱਚਿਆਂ ਨਾਲ ਮਨਾਈ ਦੀਵਾਲੀ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ’ਚ ਰਾਜਬਲਵਿੰਦਰ ਸਿੰਘ ਮਰਾੜ੍ਹ ਨੇ ਸਿਆਸੀ ਸਰਗਰਮੀ ਵਧਾਈ- ਸੀਰਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।