10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਮਲੋਟ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਮਲੋਟ, 9 ਨਵੰਬਰ (ਪਾਟਿਲ)-ਮਲੋਟ ਦੇ ਵਿਸ਼ਵਕਰਮਾ ਭਵਨ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਅਜੀਤ ਡੈਸਕ 10-11-2026
ਮਲੋਟ, 9 ਨਵੰਬਰ (ਪਾਟਿਲ)-ਮਲੋਟ ਦੇ ਵਿਸ਼ਵਕਰਮਾ ਭਵਨ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਬਾਬਾ ਵਿਸ਼ਵਕਰਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸਮਾਗਮ ਵਿਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਹਰਪ੍ਰੀਤ ਸਿੰਘ ਕੋਟਭਾਈ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਸਮੇਤ ਵੱਖ-ਵੱਖ ਰਾਜਨੀਤਿਕ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿਚ ਹਾਜ਼ਰੀ ਭਰ ਕੇ ਧਾਰਮਿਕ ਸਮਾਗਮ ਦੀ ਸ਼ੋਭਾ ਵਧਾਈ। ਇਸ ਮੌਕੇ ਵਿਸ਼ਵਕਰਮਾ ਫੈਡਰੇਸ਼ਨ ਦੇ ਅਹੁਦੇਦਾਰ ਗੁਰਦੀਪ ਸਿੰਘ ਲੰਬੀ ਅਤੇ ਹੋਰ ਕਮੇਟੀ ਮੈਂਬਰਾਂ ਵਲੋਂ ਸਮਾਗਮ ਵਿਚ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਸਵਾਗਤ ਕੀਤਾ ਗਿਆ ।
ਪਿਛਲੀ ਖ਼ਬਰ ਲਾਇਨਜ਼ ਕਲੱਬ ਫ਼ਰੀਦਕੋਟ ਵਲੋਂ ਅੱਖਾਂ ਦੇ ਮੁਫ਼ਤ ਜਾਂਚ ਕੈਂਪ ਦਾ ਪੋਸਟਰ ਰਿਲੀਜ਼ ਅਗਲੀ ਖ਼ਬਰ ਪੰਜਾਬ ਦੇ ਸੂਝਵਾਨ ਵੋਟਰ ਕਾਂਗਰਸ ਦੀ ਸਰਕਾਰ ਲਿਆਉਣ ਲਈ ਉਤਾਵਲੇ- ਕੈਪਟਨ ਸੰਦੀਪ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।