ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਿਹਨਤਕਸ਼, ਕਿਰਤੀ ਲੋਕਾਂ ਨਾਲ ਮਨਾਈ ਦੀਵਾਲੀ
ਕੋਟਕਪੂਰਾ, 9 ਨਵੰਬਰ (ਜਸਵੰਤ ਸਿੰਘ ਪੁਰਬਾ)- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਦੀਵਾਲੀ ਦਾ ਤਿਉਹਾਰ ਮਿਹਨਤਕਸ਼, ਕਿਰਤੀ, ਵਿਕਲਾਂਗਾਂ, ਬੇਸਹਾਰਾ ਲੋਕਾਂ, ਨਿਆਸਰਿਆਂ, ਦਿਵਿਆਂਗਜਨਾਂ, ਬਜ਼ੁਰਗਾਂ, ਗਰੀਬਾਂ ਅਤੇ ਲੋੜਵੰਦਾਂ ਨੂੰ ਮਠਿਆਈਆਂ, ਕੰਬਲ ਅਤੇ ਨਕਦ ਰਾਸ਼ੀ ਵੰਡ ਕੇ ਮਨਾਇਆ। ਸ: ਸੰਧਵਾਂ ਨੇ ਸ਼ਹਿਰ ਦੇ ਇਲਾਕਿਆਂ ਵਿਚ ਖੁਦ ਪੁੱਜ ਕੇ ਸਥਾਨਕ ਦੁਕਾਨਦਾਰਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਭੇਟ ਕੀਤੀ ਅਤੇ ਕਿਰਤੀ ਰਿਕਸ਼ਾ ਚਾਲਕਾਂ, ਮੋਚੀਆਂ, ਸਫ਼ਾਈ ਕਰਮਚਾਰੀਆਂ ਅਤੇ ਦੀਵੇ ਵੇਚਣ ਵਾਲੇ ਮਿਹਨਤਕਸ਼ ਲੋਕਾਂ ਨੂੰ ਮਠਿਆਈ, ਕੰਬਲ ਅਤੇ ਨਕਦ ਰਾਸ਼ੀ ਭੇਟ ਕਰਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਕੋਟਕਪੂਰਾ, 9 ਨਵੰਬਰ (ਜਸਵੰਤ ਸਿੰਘ ਪੁਰਬਾ)- ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਦੀਵਾਲੀ ਦਾ ਤਿਉਹਾਰ ਮਿਹਨਤਕਸ਼, ਕਿਰਤੀ, ਵਿਕਲਾਂਗਾਂ, ਬੇਸਹਾਰਾ ਲੋਕਾਂ, ਨਿਆਸਰਿਆਂ, ਦਿਵਿਆਂਗਜਨਾਂ, ਬਜ਼ੁਰਗਾਂ, ਗਰੀਬਾਂ ਅਤੇ ਲੋੜਵੰਦਾਂ ਨੂੰ ਮਠਿਆਈਆਂ, ਕੰਬਲ ਅਤੇ ਨਕਦ ਰਾਸ਼ੀ ਵੰਡ ਕੇ ਮਨਾਇਆ। ਸ: ਸੰਧਵਾਂ ਨੇ ਸ਼ਹਿਰ ਦੇ ਇਲਾਕਿਆਂ ਵਿਚ ਖੁਦ ਪੁੱਜ ਕੇ ਸਥਾਨਕ ਦੁਕਾਨਦਾਰਾਂ ਨੂੰ ਦੀਵਾਲੀ ਦੀ ਮੁਬਾਰਕਬਾਦ ਭੇਟ ਕੀਤੀ ਅਤੇ ਕਿਰਤੀ ਰਿਕਸ਼ਾ ਚਾਲਕਾਂ, ਮੋਚੀਆਂ, ਸਫ਼ਾਈ ਕਰਮਚਾਰੀਆਂ ਅਤੇ ਦੀਵੇ ਵੇਚਣ ਵਾਲੇ ਮਿਹਨਤਕਸ਼ ਲੋਕਾਂ ਨੂੰ ਮਠਿਆਈ, ਕੰਬਲ ਅਤੇ ਨਕਦ ਰਾਸ਼ੀ ਭੇਟ ਕਰਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਸਪੀਕਰ ਸ: ਸੰਧਵਾਂ ਨੇ ਕਿਹਾ ਕਿ ਇਸ ਦਿਨ 52 ਰਾਜਿਆਂ ਨੂੰ 6ਵੇਂ ਗੁਰੂ ਹਰਿਗੋਬਿੰਦ ਸਾਹਿਬ ਨੇ ਗਵਾਲੀਅਰ ਦੇ ਕਿਲ੍ਹੇ ’ਚੋਂ ਰਿਹਾਅ ਕਰਵਾਇਆ ਸੀ ਤੇ ਅਯੁੱਧਿਆ ਵਿਖੇ ਸ੍ਰੀ ਰਾਮ ਜੀ 14 ਸਾਲ ਦੇ ਬਨਵਾਸ ਉਪਰੰਤ ਵਾਪਸ ਅਯੁੱਧਿਆ ਪਰਤੇ ਸਨ, ਉਸ ਦਿਨ ਦੀ ਯਾਦ ਵਿਚ ਇਹ ਪਵਿੱਤਰ ਤਿਉਹਾਰ ਬਣਾਇਆ ਜਾਂਦਾ ਹੈ। ਸਪੀਕਰ ਸ: ਸੰਧਵਾਂ ਵਲੋਂ ਮਿਹਨਤਕਸ਼ ਤੇ ਕਿਰਤੀ ਲੋਕਾਂ ਨਾਲ ਮਨਾਈ ਦੀਵਾਲੀ ਅਤੇ ਵਿਲੱਖਣ ਉਪਰਾਲੇ ਦੀ ਲੋਕਾਂ ਵਲੋਂ ਸ਼ਲਾਘਾ ਕੀਤੀ ਗਈ। ਇਸ ਮੌਕੇ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ, ਮਨਦੀਪ ਮੌਂਗਾ ਸੈਕਟਰੀ ਰੈੱਡ ਕਰਾਸ, ਮਨਪ੍ਰੀਤ ਸਿੰਘ ਧਾਲੀਵਾਲ, ਨਰੇਸ਼ ਸਿੰਗਲਾ, ਸੁਖਵੰਤ ਪੱਕਾ ਅਤੇ ਅਮਨਦੀਪ ਬਾਬਾ ਹਾਜ਼ਰ ਸਨ।