ਬਰਗਾੜੀ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਬਰਗਾੜੀ, 9 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਬਾਬਾ ਵਿਸ਼ਵਕਰਮਾ ਧਰਮਸ਼ਾਲਾ ਕਮੇਟੀ ਬਰਗਾੜੀ ਦੇ ਉੱਦਮ ਸਦਕਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਵਿਸ਼ਵਕਰਮਾਂ ਧਰਮਸ਼ਾਲਾ ਬਰਗਾੜੀ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਅਤੇ ਲਗਾਤਾਰ ਤਿੰਨ ਦਿਨ ਗੁਰਬਾਣੀ ਦੇ ਪ੍ਰਵਾਹ ਉਪਰੰਤ ਅੱਜ ਇਸ ਦੇ ਭੋਗ ਪਾਏ ਗਏ।
ਬਰਗਾੜੀ, 9 ਨਵੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਬਾਬਾ ਵਿਸ਼ਵਕਰਮਾ ਧਰਮਸ਼ਾਲਾ ਕਮੇਟੀ ਬਰਗਾੜੀ ਦੇ ਉੱਦਮ ਸਦਕਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਬਾਬਾ ਵਿਸ਼ਵਕਰਮਾ ਜੀ ਦਾ ਅਵਤਾਰ ਦਿਹਾੜਾ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਵਿਸ਼ਵਕਰਮਾਂ ਧਰਮਸ਼ਾਲਾ ਬਰਗਾੜੀ ਵਿਖੇ ਸ੍ਰੀ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਅਤੇ ਲਗਾਤਾਰ ਤਿੰਨ ਦਿਨ ਗੁਰਬਾਣੀ ਦੇ ਪ੍ਰਵਾਹ ਉਪਰੰਤ ਅੱਜ ਇਸ ਦੇ ਭੋਗ ਪਾਏ ਗਏ। ਸਮਾਗਮ ’ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪਾਠ ਦੇ ਭੋਗ ਉਪਰੰਤ ਦਵਿੰਦਰ ਅਰਸ਼ੀ ਨੇ ਬਾਬਾ ਵਿਸ਼ਵਕਰਮਾ ਦੀਆਂ ਸਿੱਖਿਆਵਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਜੀ ਨੇ ਕਿਰਤ ਕਰਨ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ ਅਤੇ ਸਾਨੂੰ ਹੱਥੀ ਕਿਰਤ ਕਰਨ ਦਾ ਸੰਦੇਸ਼ ਦਿੱਤਾ। ਸਮਾਗਮ ਦੇ ਅਖੀਰ ’ਚ ਉਨ੍ਹਾਂ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ । ਇਸ ਮੌਕੇ ਗੁਰਚੇਤ ਸਿੰਘ ਢਿੱਲੋਂ, ਅਮਰਪ੍ਰੀਤ ਸਿੰਘ ਪਾਲੀ ਢਿੱਲੋਂ, ਸਾਬਕਾ ਸਰਪੰਚ ਪ੍ਰੀਤਪਾਲ ਸਿੰਘ ਬਰਾੜ, ਭਾਈ ਜੋਜਿੰਦਰ ਸਿੰਘ ਖਾਲਸਾ, ਨੱਥਾ ਸਿੰਘ ਚੰਨੀ, ਅਜੈਪਾਲ ਸਿੰਘ, ਸ਼ਵਿੰਦਰ ਸਿੰਘ ਚੰਨੀ, ਜਸਵੀਰ ਸਿੰਘ ਚੰਨੀ, ਭੁਪਿੰਦਰ ਸਿੰਘ ਚੰਨੀ, ਹਰਨੇਕ ਸਿੰਘ ਚੰਨੀ, ਤਰਸੇਮ ਗਰੋਵਰ, ਡਾ. ਰੇਸ਼ਮ ਸਿੰਘ ਕੈਨੇਡਾ, ਕੁਲਵਿੰਦਰ ਸਿੰਘ ਚਾਨੀ, ਡਾ. ਮਹਿੰਦਰ ਸਿੰਘ ਸੇਖੇ, ਡਾ. ਹਰਵਿੰਦਰ ਸਿੰਘ ਧਾਲੀਵਾਲ, ਡਾ. ਬਲਵਿੰਦਰ ਸਿੰਘ ਸਿਵੀਆਂ, ਡਾ. ਗੁਰਦੀਪ ਸਿੰਘ ਬਰਾੜ, ਸੁਖਜੰਤ ਸਿੰਘ ਸਦਿਉੜਾ, ਡਾ.ਬੇਅੰਤ ਸਿੰਘ ਬੁਰਜ, ਸ਼ਿੰਦਰ ਸਿੰਘ ਆਰੇ ਵਾਲੇ, ਛਿੰਦਾ ਸਿੰਘ, ਸੁਖਦੇਵ ਸਿੰਘ ਚੰਨੀ, ਹਰਦੇਵ ਸਿੰਘ ਪੱਪੂ, ਦਰਸ਼ਨ ਸਿੰਘ ਖੋਖਰ ਆਦਿ ਹਾਜ਼ਰ ਸਨ।