12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ

ਕੋਟਕਪੂਰਾ, 11 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਅਜੋਕੇ ਸਮੇਂ ਦੇ ਦੋ ਅਹਿਮ ਵਿਸ਼ਿਆਂ ਮੋਬਾਈਲ ਫ਼ੋਨਾਂ ਦੀ ਬੇਲੋੜੀ ਵਰਤੋਂ ਅਤੇ ਪਾਣੀ ਦੀ ਸੰਭਾਲ ’ਤੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਕੁੱਲ 20 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੇ ਉਪਰੋਕਤ ਵਿਸ਼ਿਆਂ ’ ਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨੇ ਭਾਸ਼ਾਵਾਂ ’ਚ ਪੇਪਰ ਪੜ੍ਹੇ ਜੋ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਬਹੁਤ ਮਿਹਨਤ ਨਾਲ ਤਿਆਰ ਕੀਤੇ ਗਏ ਸਨ।

ਅਜੀਤ ਡੈਸਕ 12-11-2026
ਕੋਟਕਪੂਰਾ, 11 ਨਵੰਬਰ (ਹਰਪ੍ਰੀਤ ਸਿੰਘ ਚਾਨਾ)- ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਅਜੋਕੇ ਸਮੇਂ ਦੇ ਦੋ ਅਹਿਮ ਵਿਸ਼ਿਆਂ ਮੋਬਾਈਲ ਫ਼ੋਨਾਂ ਦੀ ਬੇਲੋੜੀ ਵਰਤੋਂ ਅਤੇ ਪਾਣੀ ਦੀ ਸੰਭਾਲ ’ਤੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ’ਚ ਕੁੱਲ 20 ਵਿਦਿਆਰਥੀਆਂ ਨੇ ਭਾਗ ਲਿਆ, ਜਿਨ੍ਹਾਂ ਨੇ ਉਪਰੋਕਤ ਵਿਸ਼ਿਆਂ ’ ਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਤਿੰਨੇ ਭਾਸ਼ਾਵਾਂ ’ਚ ਪੇਪਰ ਪੜ੍ਹੇ ਜੋ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਬਹੁਤ ਮਿਹਨਤ ਨਾਲ ਤਿਆਰ ਕੀਤੇ ਗਏ ਸਨ। ਵਿਦਿਆਰਥੀਆਂ ਵਲੋਂ ਦੱਸਿਆ ਗਿਆ ਕਿ ਪਾਣੀ ਦੀ ਸੰਭਾਲ ਦੀ ਬਹੁਤ ਮਹੱਤਤਾ ਹੈ, ਗੁਰਬਾਣੀ ’ਚ ਪਾਣੀ ਨੂੰ ਪਿਤਾ ਦਾ ਦਰਜਾ ਦਿੱਤਾ ਗਿਆ ਹੈ, ਸੋ ਇਸ ਨੂੰ ਗੰਧਲਾ ਹੋਣ ਤੋਂ ਬਚਾਉਣਾ, ਪਾਣੀ ਦੀ ਇਕ-ਇਕ ਬੂੰਦ ਦੀ ਅੱਜ ਕੀਤੀ ਗਈ ਬੱਚਤ ਆਉਣ ਵਾਲੀਆਂ ਪੀੜ੍ਹੀਆ ਲਈ ਲਾਹੇਵੰਦ ਸਿੱਧ ਹੋਵੇਗੀ। ਇਸੇ ਤਰ੍ਹਾਂ ਮੋਬਾਈਲ ਦੀ ਬੇਲੋੜੀ ਵਰਤੋਂ ਉਹ ਵੀ ਵਿਦਿਆਰਥੀਆਂ ਲਈ ਕਿੰਨੀ ਘਾਤਕ ਸਿੱਧ ਹੋ ਰਹੀ ਹੈ, ਬਾਰੇ ਉਦਾਹਰਨਾਂ ਦੇ ਕੇ ਸਮਝਾਇਆ ਗਿਆ। ਸਕੂਲ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਮੱਕੜ ਵਲੋਂ ਇਸ ਮੁਕਾਬਲੇ ਦੀ ਜੱਜਮੈਂਟ ਕੀਤੀ ਗਈ। ਜੇਤੂ ਰਹਿਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਰਾਹੁਲ ਗੋਇਲ ਨੇ ਕੀਤਾ।
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਹਲਕਾ ਕੋਟਕਪੂਰਾ ਦੇ ਸੰਗਠਨ ਇੰਚਾਰਜ ਨਿਯੁਕਤ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।