12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਮੋਬਾਈਲ ਦੁਕਾਨਦਾਰ ਨਾਲ ਕੁੱਟਮਾਰ ਦੇ ਮਾਮਲੇ ’ਚ ਦੋਵੇਂ ਧਿਰਾਂ ਨੇ ਇਕ-ਦੂਜੇ ’ਤੇ ਲਗਾਏ ਦੋਸ਼

ਮਲੋਟ, 11 ਨਵੰਬਰ (ਪਾਟਿਲ)- ਮਲੋਟ ਸ਼ਹਿਰ ’ਚ ਬੀਤੀ ਰਾਤ ਮੋਬਾਈਲ ਦੁਕਾਨਦਾਰ ਰਿਤੇਸ਼ ਡੂਮਰਾ ਨਾਲ ਹੋਈ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਦੋਵੇਂ ਧਿਰਾਂ ਵਲੋਂ ਇਕ-ਦੂਜੇ ’ਤੇ ਦੋਸ਼ ਲਗਾਏ ਜਾ ਰਹੇ ਹਨ।

ਅਜੀਤ ਡੈਸਕ 12-11-2026
ਮਲੋਟ, 11 ਨਵੰਬਰ (ਪਾਟਿਲ)- ਮਲੋਟ ਸ਼ਹਿਰ ’ਚ ਬੀਤੀ ਰਾਤ ਮੋਬਾਈਲ ਦੁਕਾਨਦਾਰ ਰਿਤੇਸ਼ ਡੂਮਰਾ ਨਾਲ ਹੋਈ ਕਥਿਤ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਦੋਵੇਂ ਧਿਰਾਂ ਵਲੋਂ ਇਕ-ਦੂਜੇ ’ਤੇ ਦੋਸ਼ ਲਗਾਏ ਜਾ ਰਹੇ ਹਨ। ਸਥਾਨਕ ਸਿਵਲ ਹਸਪਤਾਲ ਵਿਖੇ ਇਲਾਜ ਦੌਰਾਨ ਰਿਤੇਸ਼ ਡੂਮਰਾ ਨੇ ਦੱਸਿਆ ਕਿ ਪੁਰਾਣੀ ਕੋਰਟ ਰੋਡ ਸਥਿਤ ਇਕ ਲੈਬੋਰਾਟਰੀ ਦੇ ਸੰਚਾਲਕ ਰਜਤ ਖੁੰਗਰ ਅਤੇ ਉਸ ਦੇ ਕੁਝ ਸਾਥੀਆਂ ਵਲੋਂ ਉਸ ਨਾਲ ਕੁੱਟਮਾਰ ਕੀਤੀ ਗਈ। ਉਸ ਦੱਸਿਆ ਕਿ ਜਦੋਂ ਉਹ ਆਪਣੀ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕੀਤਾ। ਆਪਣਾ ਬਚਾਅ ਕਰਨ ਲਈ ਉਹ ਮੋਂਗਾ ਮੋਬਾਈਲ ਦੀ ਦੁਕਾਨ ਅੰਦਰ ਚਲਾ ਗਿਆ, ਪਰ ਉਥੇ ਵੀ ਉਸ ਨਾਲ ਕੁੱਟਮਾਰ ਕੀਤੀ ਗਈ। ਉਸ ਨੇ ਇਸ ਸੰਬੰਧੀ ਸਿਟੀ ਮਲੋਟ ਪੁਲਿਸ ਕੋਲ ਸ਼ਿਕਾਇਤ ਦੇਣ ਦੀ ਗੱਲ ਆਖੀ। ਦੂਜੇ ਪਾਸੇ ਰਜਤ ਖੁੰਗਰ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਦੱਸਿਆ ਕਿ ਸੋਮਵਾਰ ਰਾਤ ਉਹ ਆਪਣੇ ਪਰਿਵਾਰ ਨਾਲ ਪਟਾਕੇ ਚਲਾ ਰਿਹਾ ਸੀ ਤਾਂ ਰਿਤੇਸ਼ ਡੂਮਰਾ ਅਤੇ ਉਸ ਦੇ ਪਰਿਵਾਰ ਵਲੋਂ ਰਾਤ 10 ਵਜੇ ਤੋਂ ਬਾਅਦ ਪਟਾਕੇ ਚਲਾਉਣ ਨੂੰ ਲੈ ਕੇ ਉਸ ਨਾਲ ਗਾਲੀ-ਗਲੋਚ ਤੇ ਧਮਕੀਆਂ ਦਿੱਤੀਆਂ ਗਈਆਂ। ਉਸ ਨੇ ਦੋਸ਼ ਲਗਾਇਆ ਕਿ ਬਾਅਦ ਵਿਚ ਰਿਤੇਸ਼ ਡੂਮਰਾ ਨੇ ਉਸ ਨੂੰ ਤੇ ਉਸ ਦੇ ਦੋਸਤਾਂ ਨੂੰ ਲਲਕਾਰਿਆ, ਜਿਸ ਕਾਰਨ ਇਹ ਝਗੜਾ ਹੋਇਆ। ਉਸ ਅਨੁਸਾਰ ਸੋਨੂੰ ਡਾਵਰ ਐਮ.ਸੀ. ਵਲੋਂ ਦੋਵੇਂ ਧਿਰਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਉਸ ਨੇ ਵੀ ਪੁਲਿਸ ਕੋਲ ਸ਼ਿਕਾਇਤ ਦੇਣ ਦੀ ਗੱਲ ਆਖੀ। ਉਧਰ ਘਟਨਾ ਸੰਬੰਧੀ ਮਲੋਟ ਮੋਬਾਈਲ ਦੁਕਾਨਦਾਰ ਯੂਨੀਅਨ ਵਲੋਂ ਰੋਸ ਪ੍ਰਗਟ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਅਤੇ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਪਿਛਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਨਸ਼ੀਲਾ ਪਾਊਡਰ ਬਰਾਮਦ ਅਗਲੀ ਖ਼ਬਰ ਮਨਪ੍ਰੀਤ ਸਿੰਘ ਮਣੀ ਧਾਲੀਵਾਲ ਹਲਕਾ ਕੋਟਕਪੂਰਾ ਦੇ ਸੰਗਠਨ ਇੰਚਾਰਜ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।